NOW
ਮੋਦੀ ਸਰਕਾਰ ਪੇਪਰ ਲੀਕ ਮਾਮਲੇ ਵਿੱਚ ਇਨਸਾਫ਼ ਮੰਗ ਰਹੇ ਨੌਜਵਾਨਾਂ 'ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ    ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਬਾਘਾਪੁਰਾਣਾ ਦੀ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ    ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ    ਗੈਂਗਸਟਰਾਂ 'ਤੇ ਵਾਰ ਦਾ 182ਵਾਂ ਦਿਨ: ਪੰਜਾਬ ਪੁਲਿਸ ਵੱਲੋਂ 646 ਥਾਈਂ ਛਾਪੇਮਾਰੀ; 326 ਕਾਬੂ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ    ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਅੱਤਵਾਦੀ ਸਾਜ਼ਿਸ਼ ਹੋਈ ਨਾਕਾਮ; ਆਈ.ਈ.ਡੀ., ਗਲੌਕ ਪਿਸਤੌਲ ਬਰਾਮਦ    ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ    ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ    ਐਸ.ਸੀ. ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਪ੍ਰਾਪਤ ਕਰਨ ਲਈ 15 ਅਗਸਤ ਤੱਕ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਮੁਕੰਮਲ ਕਰਨ ਦੀ ਅਪੀਲ   
ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ
March 27, 2026
Barinder-Kumar-Goyal-Laid-The-Fo

20.16 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗੀ ਆਧੁਨਿਕ ਸਹੂਲਤਾਂ ਨਾਲ ਲੈਸ ਇਮਾਰਤ

Amanpreet Kaur / Lehragaga

ਚੰਡੀਗੜ੍ਹ/ਲਹਿਰਾਗਾਗਾ, 27 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ 20.16 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖ ਕੇ ਇਸ ਮਹੱਤਵਪੂਰਨ ਪ੍ਰੋਜੈਕਟ ਦਾ ਸ਼ੁਭ ਆਰੰਭ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਕਰਨਾ ਸਰਕਾਰ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਇਸ ਨਵੀਂ ਇਮਾਰਤ ਦੇ ਤਿਆਰ ਹੋਣ ਨਾਲ ਵਿਦਿਆਰਥਣਾਂ ਨੂੰ ਸੁਰੱਖਿਅਤ ਅਤੇ ਪ੍ਰੇਰਣਾਦਾਇਕ ਪੜ੍ਹਾਈ ਦਾ ਮਾਹੌਲ ਪ੍ਰਾਪਤ ਹੋਵੇਗਾ, ਜੋ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਹੋਰ ਦੱਸਿਆ ਕਿ ਪਹਿਲਾਂ ਇਸ ਸਕੂਲ ਦੀ ਥਾਂ ਬਹੁਤ ਘੱਟ ਸੀ ਅਤੇ ਮੌਜੂਦਾ ਇਮਾਰਤ ਦੇ ਕਈ ਹਿੱਸੇ ਅਸੁਰੱਖਿਅਤ ਐਲਾਨੇ ਗਏ ਸਨ, ਜਿਸ ਨਾਲ ਵਿਦਿਆਰਥਣਾਂ ਅਤੇ ਸਟਾਫ ਲਈ ਮੁਸ਼ਕਲਾਂ ਪੈਦਾ ਹੋ ਰਹੀਆਂ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਸਕੂਲ ਦੀ ਨਵੀਂ ਇਮਾਰਤ ਨੂੰ ਅਤਿ ਆਧੁਨਿਕ ਡਿਜ਼ਾਇਨ ਅਨੁਸਾਰ ਤਿਆਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਵੱਡੇ ਕਲਾਸਰੂਮ, ਵਧੀਆ ਹਵਾ ਅਤੇ ਰੋਸ਼ਨੀ ਦੀ ਵਿਵਸਥਾ, ਭੂਚਾਲ ਰੋਧਕ ਢਾਂਚਾ ਅਤੇ ਵਿਦਿਆਰਥੀਆਂ ਪੱਖੀ ਵਾਤਾਵਰਣ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਵਿਸ਼ਵਾਸ ਜਤਾਇਆ ਕਿ ਕਰੀਬ 07-08 ਮਹੀਨਿਆਂ ਦੇ ਅੰਦਰ ਇਹ ਪ੍ਰੋਜੈਕਟ ਮੁਕੰਮਲ ਕਰ ਲਿਆ ਜਾਵੇਗਾ ਅਤੇ ਇਲਾਕੇ ਨੂੰ ਇੱਕ ਮਾਡਲ ਸਕੂਲ ਮਿਲੇਗਾ। ਉਨ੍ਹਾਂ ਹੋਰ ਦੱਸਿਆ ਕਿ ਨਵੀਂ ਇਮਾਰਤ ਦੇ ਤਿਆਰ ਹੋਣ ਉਪਰੰਤ ਇਸ ਸਕੂਲ ਵਿੱਚ ਮੈਡੀਕਲ, ਨਾਨ-ਮੈਡੀਕਲ ਅਤੇ ਕਾਮਰਸ ਧਾਰਾਵਾਂ ਦੀ ਪੜ੍ਹਾਈ ਵੀ ਸ਼ੁਰੂ ਕੀਤੀ ਜਾਵੇਗੀ। ਇਸ ਨਾਲ ਇਲਾਕੇ ਦੀਆਂ ਵਿਦਿਆਰਥਣਾਂ ਨੂੰ ਉੱਚ ਸਿੱਖਿਆ ਲਈ ਦੂਰ-ਦੁਰਾਂਤ ਨਹੀਂ ਜਾਣਾ ਪਵੇਗਾ ਅਤੇ ਉਹਨਾਂ ਨੂੰ ਆਪਣੇ ਨੇੜੇ ਹੀ ਗੁਣਵੱਤਾ ਭਰੀ ਸਿੱਖਿਆ ਦੇ ਮੌਕੇ ਪ੍ਰਾਪਤ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਹੇਠ ਵਿਗਿਆਨ ਅਤੇ ਕੰਪਿਊਟਰ ਲੈਬਾਰਟਰੀਆਂ, ਆਧੁਨਿਕ ਲਾਇਬ੍ਰੇਰੀ, ਸਮਾਰਟ ਕਲਾਸਰੂਮ, ਖੇਡਾਂ ਲਈ ਸੁਵਿਧਾਵਾਂ ਅਤੇ ਸਾਫ਼-ਸੁਥਰੇ ਸੈਨੀਟੇਸ਼ਨ ਪ੍ਰਬੰਧਾਂ ਸਮੇਤ ਹਰ ਪੱਖ ਤੋਂ ਸਕੂਲ ਨੂੰ ਅੱਪਗ੍ਰੇਡ ਕੀਤਾ ਜਾਵੇਗਾ। ਵਿਦਿਆਰਥਣਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੀਸੀਟੀਵੀ ਨਿਗਰਾਨੀ ਅਤੇ ਹੋਰ ਜ਼ਰੂਰੀ ਪ੍ਰਬੰਧ ਵੀ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਪ੍ਰਣਾਲੀ ਵਿੱਚ ਗੁਣਾਤਮਕ ਸੁਧਾਰ ਲਿਆਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਹਰ ਵਰਗ ਦੇ ਬੱਚਿਆਂ ਨੂੰ ਸਮਾਨ ਅਤੇ ਉੱਚ ਦਰਜੇ ਦੀ ਸਿੱਖਿਆ ਪ੍ਰਾਪਤ ਹੋ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਬਦਲ ਰਹੀ ਸੂਰਤ ਇਸ ਗੱਲ ਦੀ ਪੜਚੋਲ ਕਰਦੀ ਹੈ ਕਿ ਸਰਕਾਰ ਸਿੱਖਿਆ ਖੇਤਰ ਵਿੱਚ ਢੁਕਵੇਂ ਅਤੇ ਦੂਰਗਾਮੀ ਫੈਸਲੇ ਲੈ ਰਹੀ ਹੈ। ਇਸ ਮੌਕੇ ਨਗਰ ਕੌਂਸਲ ਲਹਿਰਾਗਾਗਾ ਦੇ ਪ੍ਰਧਾਨ ਅਤੇ ਇਸ ਸਕੂਲ ਦੇ ਸਾਬਕਾ ਪ੍ਰਿੰਸੀਪਲ ਸ੍ਰੀਮਤੀ ਕਾਂਤਾ ਗੋਇਲ, ਐੱਸ ਡੀ ਐਮ ਰਾਕੇਸ਼ ਪ੍ਰਕਾਸ਼ ਸਿੰਘ ਸਮੇਤ ਹੋਰ ਵਿਭਾਗੀ ਅਧਿਕਾਰੀ, ਸਕੂਲ ਸਟਾਫ, ਵਿਦਿਆਰਥੀ ਅਤੇ ਇਲਾਕੇ ਦੇ ਪ੍ਰਮੁੱਖ ਵਿਅਕਤੀ ਮੌਜੂਦ ਸਨ।

Barinder Kumar Goyal Laid The Foundation Stone Of The New Building Of Government Senior Secondary School Girls Lehragaga

Comments


Recommended Stories
Latest
Crime News
Most Visited Stories