NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਐਗਰੋ ਦੀ ਜੂਸ ਫੈਕਟਰੀ ਦਾ ਜਾਇਜਾ
July 18, 2024
Inspection-Of-Juice-Factory-Of-P

ਅਬੋਹਰ ਦੀ ਪੰਜਾਬ ਐਗਰੋ ਤੋਂ ਵਿਦੇਸ਼ਾਂ ਨੂੰ ਜਾਣ ਲੱਗੀ ਲਾਲ ਮਿਰਚ ਅਤੇ ਟਮਾਟਰ ਦੀ ਪੇਸਟ

ਲਾਲ ਟਮਾਟਰ ਤੇ ਲਾਲ ਮਿਰਚ ਬਦਲੇਗਾ ਕਿਸਾਨਾਂ ਦੀ ਕਿਸਮਤ,

Daily Gianwan Bureau / Fazilka

ਫਾਜ਼ਿਲਕਾ 18 ਜੁਲਾਈ

 ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਦੀ ਤਰੱਕੀ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਪੰਜਾਬ ਐਗਰੋ ਟਮਾਟਰ ਅਤੇ ਗਿੱਲੀ ਲਾਲ ਮਿਰਚ ਦੀ ਕਿਸਾਨਾਂ ਤੋਂ ਕਾਸ਼ਤ ਕਰਵਾ ਰਿਹਾ ਹੈ। ਟਮਾਟਰ ਅਤੇ ਲਾਲ ਮਿਰਚ ਤੋਂ ਤਿਆਰ ਪੇਸਟ ਦੀ ਖਾੜੀ ਦੇਸ਼ਾਂ ਵਿੱਚ ਭਾਰੀ ਮੰਗ ਹੈ ਅਤੇ ਲਗਾਤਾਰ ਇੱਥੋਂ ਇਸ ਦਾ ਨਿਰਯਾਤ ਕੀਤਾ ਜਾ ਰਿਹਾ ਹੈ। ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਟਮਾਟਰ ਅਤੇ ਲਾਲ ਮਿਰਚ ਦੀ ਕਾਸਤ ਕਿਸਾਨਾਂ ਲਈ ਵਰਦਾਨ ਸਾਬਿਤ ਹੋ ਸਕਦੀ ਹੈ।

 ਅੱਜ ਫਾਜ਼ਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਅਬੋਹਰ ਦੇ ਆਲਮਗੜ੍ਹ ਵਿਖੇ ਬਣੀ ਪੰਜਾਬ ਐਗਰੋ ਦੀ ਜੂਸ ਫੈਕਟਰੀ ਦਾ ਦੌਰਾ ਕੀਤਾ ਅਤੇ ਇਸ ਮੌਕੇ ਉਹਨਾਂ ਨੇ ਦੱਸਿਆ ਕਿ ਇਥੋਂ ਲਾਲ ਮਿਰਚ ਅਤੇ ਟਮਾਟਰ ਦੀ ਪੇਸਟ ਖਾੜੀ ਦੇਸ਼ਾਂ ਨੂੰ ਨਿਰਯਾਤ ਕੀਤੀ ਜਾ ਰਹੀ ਹੈ। ਖਾੜੀ ਦੇਸ਼ਾਂ ਵਿੱਚ ਇਸ ਦੀ ਵੱਡੀ ਮੰਗ ਹੋਣ ਦੇ ਕਾਰਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਹਰੀ ਮਿਰਚ ਅਤੇ ਟਮਾਟਰ ਲਗਾਉਣ ਲਈ ਉਤਸਾਹਿਤ ਕੀਤਾ ਜਾਵੇਗਾ।

 ਇਸ ਮੌਕੇ ਉਨਾਂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਐਗਰੋ ਨਾਲ ਤਾਲਮੇਲ ਕਰਕੇ ਲਾਲ ਮਿਰਚ ਅਤੇ ਟਮਾਟਰ ਦੀ ਕਾਸ਼ਤ ਵੱਲ ਆਉਣ।  ਉਹਨਾਂ ਨੇ ਕਿਹਾ ਕਿ ਇਸ ਲਈ ਪੰਜਾਬ ਐਗਰੋ ਦੀ ਹਾਈਟੈਕ ਨਰਸਰੀ ਤੋਂ ਹੀ ਪਨੀਰੀ ਵੀ ਲੋਕਾਂ ਨੂੰ ਮਿਲ ਸਕਦੀ ਹੈ। 

ਉਨਾਂ ਦੱਸਿਆ ਕਿ ਅਬੋਹਰ ਦੀ ਜੂਸ ਫੈਕਟਰੀ ਵਿੱਚ ਸਲਾਨਾ 6 ਹਜਾਰ ਮੀਟਰਿਕ ਟਨ ਟਮਾਟਰ ਦੀ ਪੇਸਟ ਤਿਆਰ ਕਰਨ ਦੀ ਸਮਰੱਥਾ ਹੈ ਜਦਕਿ ਰੋਜ਼ਾਨਾ 30 ਮੀਟਰਿਕ ਟਨ ਮਿਰਚ ਦੀ ਪ੍ਰੋਸੈਸਿੰਗ ਦੀ ਸਮਰੱਥਾ ਹੈ।

 ਇਸ ਵੇਲੇ ਪੰਜਾਬ ਐਗਰੋ ਵੱਲੋਂ 28 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਡੰਡੀ ਸਮੇਤ ਕੌੜੀ ਗਿੱਲੀ ਲਾਲ ਮਿਰਚ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਇਸ ਤੋਂ ਪੇਸਟ ਤਿਆਰ ਕਰਕੇ ਵਿਦੇਸ਼ਾਂ ਨੂੰ ਭੇਜੀ ਜਾਂਦੀ ਹੈ। 

ਇਸ ਮੌਕੇ ਪੰਜਾਬ ਐਗਰੋ ਦੇ ਅਧਿਕਾਰੀ ਪਲਾਂਟ ਹੈਡ ਸੁਭਾਸ਼ ਚੌਧਰੀ ਅਤੇ ਮੈਨੇਜਰ ਗੁਰਪ੍ਰੀਤ ਸਿੰਘ ।ਵੀ ਹਾਜ਼ਰ ਸਨ । ਉਨਾਂ ਆਖਿਆ ਕਿ ਕਿਸਾਨ ਇਸ ਸਬੰਧੀ ਪੰਜਾਬ ਐਗਰੋ ਨਾਲ ਸੰਪਰਕ ਕਰਨ। ਪੰਜਾਬ ਐਗਰੋ ਵੱਲੋਂ ਟਮਾਟਰ ਅਤੇ  ਮਿਰਚ ਤੇ ਲਵਾਈ, ਸਾਂਭ ਸੰਭਾਲ, ਤੁੜਾਈ ਅਤੇ ਮੰਡੀਕਰਨ ਵਿੱਚ ਪੂਰੀ ਮਦਦ ਕਰਨ ਲਈ ਪੂਰੀ ਸਹਾਇਤਾ ਚੇਨ ਕਿਸਾਨਾਂ ਨੂੰ ਮੁਹਈਆ ਕਰਵਾਈ ਜਾਂਦੀ ਹੈ।


Powered by Froala Editor

Inspection Of Juice Factory Of Punjab Agro By Deputy Commissioner

Comments


Recommended Stories
Latest
Crime News
Most Visited Stories