NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ
October 15, 2024
The-Chief-Minister-Promised-To-R

ਟੈਲੀਪਰਫਾਰਮੈਂਸ ਗਰੁੱਪ ਦੇ ਸੀ.ਈ.ਓ. ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਸੂਬੇ ਵਿੱਚ ਆਪਣਾ ਕਾਰੋਬਾਰ ਵਧਾਉਣ ਦੀ ਇੱਛਾ ਜ਼ਾਹਰ ਕੀਤੀ

Daily Gianwan Bureau / Chandigarh

ਚੰਡੀਗੜ੍ਹ, 15 ਅਕਤੂਬਰ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਜਲਦੀ ਹੀ ਦੇਸ਼ ਦੇ ਡਿਜੀਟਲ ਹੱਬ ਵਜੋਂ ਉੱਭਰੇਗਾ।


ਆਊਟਸੋਰਸਡ ਡਿਜ਼ੀਟਲ ਕਾਰੋਬਾਰੀ ਸੇਵਾਵਾਂ ਲਈ ਗਲੋਬਲ ਲੀਡਰ ਟੈਲੀਪਰਫਾਰਮੈਂਸ (ਟੀ.ਪੀ.) ਦੇ ਚੇਅਰਮੈਨ ਅਤੇ ਸੀ.ਈ.ਓ. ਡੇਨੀਅਲ ਜੂਲੀਅਨ ਨਾਲ ਇੱਥੇ ਆਪਣੀ ਸਰਕਾਰੀ ਰਿਹਾਇਸ਼ 'ਤੇ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਇਸ ਵਿਸ਼ਾਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਇਸ ਗੱਲ ਦੀ ਸ਼ਲਾਘਾ ਕੀਤੀ ਕਿ ਟੈਲੀਪਰਫਾਰਮੈਂਸ ਦੇ ਮੋਹਾਲੀ ਵਿੱਚ 16 ਹਜ਼ਾਰ ਤੋਂ ਵੱਧ ਕਰਮਚਾਰੀ ਹਨ। ਉਨ੍ਹਾਂ ਜੂਲੀਅਨ ਨੂੰ ਪੰਜਾਬ ਵਿੱਚ ਹੋਰ ਵਿਸਥਾਰ ਲਈ ਵਿਚਾਰ ਕਰਨ ਦੀ ਅਪੀਲ ਕੀਤੀ ਅਤੇ ਜੂਲੀਅਨ ਨੇ ਇਸ ਪੇਸ਼ਕਸ਼ ਨੂੰ ਸਹਿਜੇ ਹੀ ਸਵੀਕਾਰ ਕਰ ਲਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਟੈਲੀਪਰਫਾਰਮੈਂਸ ਸੇਵਾਵਾਂ ਦੀਆਂ ਮੋਹਾਲੀ ਵਿੱਚ ਆਪਣੀਆਂ ਤਿੰਨ ਸਾਈਟਾਂ ਹਨ, ਜਿਨ੍ਹਾਂ ਕੋਲ ਬੀ.ਐਫ.ਐਸ., ਟਰੈਵਲ, ਈ-ਕਾਮਰਸ, ਤਕਨਾਲੋਜੀ, ਮੀਡੀਆ ਅਤੇ ਟੈਲੀਕਾਮ ਸਮੇਤ ਸਾਰੇ ਉਦਯੋਗਾਂ ਦੇ ਮੋਹਰੀ ਗਾਹਕ ਹਨ।


ਮੁੱਖ ਮੰਤਰੀ ਨੇ ਕਿਹਾ ਕਿ ਮੋਹਾਲੀ ਸੱਚਮੁੱਚ ਭਾਰਤ ਦੇ ਆਈ.ਟੀ. ਹੱਬ ਵਜੋਂ ਉੱਭਰ ਰਿਹਾ ਹੈ ਅਤੇ ਕਿਹਾ ਕਿ ਟੈਲੀਪਰਫਾਰਮੈਂਸ ਦੁਨੀਆ ਭਰ ਦੇ 100 ਦੇਸ਼ਾਂ ਵਿੱਚ ਪੰਜ ਲੱਖ ਤੋਂ ਵੱਧ ਕਰਮਚਾਰੀਆਂ ਦੇ ਨਾਲ ਆਊਟਸੋਰਸਡ ਡਿਜੀਟਲ ਬਿਜ਼ਨਸ ਸੇਵਾਵਾਂ ਪ੍ਰਦਾਨ ਕਰਨ ਵਾਲੀ ਮੋਹਰੀ ਆਲਮੀ ਕੰਪਨੀ ਹੈ। ਭਗਵੰਤ ਸਿੰਘ ਮਾਨ ਨੇ ਕੰਪਨੀ ਨੂੰ ਸੂਬੇ ਵਿੱਚ ਵਿਸਥਾਰ ਦੀਆਂ ਯੋਜਨਾਵਾਂ ਲਈ ਪੂਰਨ ਸਹਿਯੋਗ ਅਤੇ ਤਾਲਮੇਲ ਦਾ ਭਰੋਸਾ ਦਿੱਤਾ। ਉਨ੍ਹਾਂ ਆਸ ਪ੍ਰਗਟਾਈ ਕਿ ਟੈਲੀਪਰਫਾਰਮੈਂਸ ਗਰੁੱਪ ਦਾ ਹੋਰ ਵਿਸਤਾਰ ਇੱਕ ਪਾਸੇ ਵਿਕਾਸ ਦੀ ਗਤੀ ਨੂੰ ਤੇਜ਼ ਕਰੇਗਾ ਅਤੇ ਦੂਜੇ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰੇਗਾ।


ਇਸ ਦੌਰਾਨ ਡੇਨੀਅਲ ਜੂਲੀਅਨ ਨੇ ਸੂਬੇ ਵਿੱਚ ਉਨ੍ਹਾਂ ਦੇ ਉੱਦਮ ਨੂੰ ਪੂਰਾ ਸਮਰਥਨ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਰਤਮਾਨ ਵਿੱਚ 90,000 ਕਰਮਚਾਰੀਆਂ ਦੇ ਨਾਲ ਟੈਲੀਪਰਫਾਰਮੈਂਸ ਸਮੂਹ ਦੇ ਅੰਦਰ ਟੀ.ਪੀ. ਇੰਡੀਆ ਸਭ ਤੋਂ ਵੱਡੀ ਬਹੁ-ਸੱਭਿਆਚਾਰਕ ਟੀਮ ਦੀ ਨੁਮਾਇੰਦਗੀ ਕਰਦੀ ਹੈ ਅਤੇ ਦੁਨੀਆ ਭਰ ਦੇ ਵੱਖ-ਵੱਖ ਉਦਯੋਗਾਂ ਵਿੱਚ ਦੋ ਸੌ ਤੋਂ ਵੱਧ ਗਾਹਕਾਂ ਨੂੰ ਵਿਸ਼ਵ ਪੱਧਰੀ ਸੀ.ਐਕਸ. ਸੇਵਾਵਾਂ ਪ੍ਰਦਾਨ ਕਰਦੀ ਹੈ।


ਜੂਲੀਅਨ ਨੇ ਕਿਹਾ ਕਿ ਕੰਪਨੀ ਦੀ 'ਹਾਈ-ਟੈਕ, ਹਾਈ-ਟਚ, ਹਾਈ ਸਟੈਂਡਰਡ' ਪਹੁੰਚ ਦੁਨੀਆ ਦੇ ਪ੍ਰਮੁੱਖ ਬ੍ਰਾਂਡਾਂ ਨੂੰ ਸਹਿਜ ਗਾਹਕ ਅਨੁਭਵ, ਬੈਕ-ਆਫਿਸ ਅਤੇ ਪਰਿਵਰਤਨ ਸੇਵਾਵਾਂ ਪ੍ਰਦਾਨ ਕਰਨ ਲਈ ਸਭ ਤੋਂ ਉੱਨਤ ਡਿਜੀਟਲ ਅਤੇ ਤਕਨਾਲੋਜੀ ਹੱਲ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਵਿੱਚ ਟੈਲੀਪਰਫਾਰਮੈਂਸ ਨੇ ਵੱਡੀ ਪੱਧਰ ਉੱਤੇ ਵਿਕਾਸ ਕੀਤਾ ਹੈ, ਜਿਸ ਨਾਲ ਮੌਜੂਦਾ 16 ਹਜ਼ਾਰ ਤੋਂ ਵੱਧ ਕਰਮਚਾਰੀਆਂ ਦੀ ਗਿਣਤੀ ਵਾਲੇ ਇਸ ਖੇਤਰੀ ਪ੍ਰਤਿਭਾ ਪੂਲ ਵਿੱਚ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਏ ਹਨ।

Powered by Froala Editor

The Chief Minister Promised To Raise Punjab As The Digital Hub Of The Country

Comments


Recommended Stories
Latest
Crime News
Most Visited Stories