NOW
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼    ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ    ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ    ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ    ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ    ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ     ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼    ਗਾਜ਼ੀਆਬਾਦ : ਟੀਐਨਟੀ ਟਾਵਰ ਵਿੱਚ ਖ਼ੁਦਕੁਸ਼ੀ ਦਾ ਸ਼ੱਕ, 29ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਬਜ਼ੁਰਗ ਮਹਿਲਾ ਦੀ ਮੌਤ    ਨੇਪਾਲ ਦੇ ਗ੍ਰਹਿ ਮੰਤਰੀ ਸੁਧਨ ਗੁਰੂਂਗ ਦਾ 26 ਦਿਨਾਂ ਵਿੱਚ ਅਸਤੀਫ਼ਾ, ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਤਹਿਤ ਤਬਾਦਲਾ    ਨਵਾਂਸ਼ਹਿਰ ਦੇ ਕਸਬਾ ਔੜ ਚ ਦੁਕਾਨਦਾਰ ਦਾ ਬੇਟਾ ਗੰਭੀਰ ਰੂਪ ਵਿੱਚ ਜ਼ਖ਼ਮੀ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ   
ਪੰਜਾਬ ਪੁਲਿਸ ਨੇ ਸਾਬਕਾ ਵਿਧਾਇਕ ਸਤਕਾਰ ਕੌਰ, ਉਸ ਦੇ ਭਤੀਜੇ ਨੂੰ ਖਰੜ ਤੋਂ ਹੈਰੋਇਨ ਤਸਕਰੀ ਕਰਦਿਆਂ ਕੀਤਾ ਗ੍ਰਿਫਤਾਰ; 128 ਗ੍ਰਾਮ ਹੈਰੋਇਨ, 1.56 ਲੱਖ ਰੁਪਏ ਦੀ ਨਕਦੀ ਬਰਾਮਦ
October 23, 2024
Punjab-police-arrests-former-mla

ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

Daily Gianwan Bureau / Khrar

ਚੰਡੀਗੜ੍ਹ, 23 ਅਕਤੂਬਰ:


  ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਬੁੱਧਵਾਰ ਨੂੰ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਅਤੇ ਉਸਦੇ ਭਤੀਜੇ ਨੂੰ ਖਰੜ ਦੇ ਸੰਨੀ ਇਨਕਲੇਵ ਨੇੜੇ ਉਦੋਂ ਗ੍ਰਿਫਤਾਰ ਕੀਤਾ ਜਦੋਂ ਉਹ 100 ਗ੍ਰਾਮ ਹੈਰੋਇਨ ਦੀ ਤਸਕਰੀ ਕਰਨ ਦੀ ਫ਼ਿਰਾਖ਼ ਵਿੱਚ ਸਨ। 


 ਇਹ ਜਾਣਕਾਰੀ ਦਿੰਦਿਆਂ ਇੰਸਪੈਕਟਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਇੱਥੇ ਦੱਸਿਆ ਕਿ ਫੜੇ ਗਏ ਮੁਲਜ਼ਮ (ਭਤੀਜੇ) ਦੀ ਪਛਾਣ ਜਸਕੀਰਤ ਸਿੰਘ ਵਜੋਂ ਹੋਈ ਹੈ, ਜੋ ਕਿ ਫਿਰੋਜ਼ਪੁਰ ਦੇ ਪਿੰਡ ਬਹਿਬਲ ਖੁਰਦ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਖਰੜ ਦੇ ਸੰਨੀ ਇਨਕਲੇਵ ਵਿਖੇ ਸਾਬਕਾ ਵਿਧਾਇਕ ਦੇ ਘਰ ਰਹਿੰਦਾ ਹੈ। ਕਾਰ ਨੂੰ ਦੋਸ਼ੀ ਜਸਕੀਰਤ ਚਲਾ ਰਿਹਾ ਸੀ, ਜਦਕਿ ਸਾਬਕਾ ਵਿਧਾਇਕ ਉਸ ਦੇ ਨਾਲ ਬੈਠੀ ਸੀ। ਦੋਸ਼ੀ ਸਤਕਾਰ ਕੌਰ ਫਿਰੋਜ਼ਪੁਰ ਦਿਹਾਤੀ ਹਲਕੇ ਤੋਂ 2017-2022 ਤੱਕ ਵਿਧਾਇਕ ਰਹਿ ਚੁੱਕੀ ਹੈ।


  ਬਾਅਦ ਵਿੱਚ, ਪੁਲਿਸ ਟੀਮਾਂ ਨੇ ਸਾਬਕਾ ਵਿਧਾਇਕ ਦੇ ਘਰੋਂ 28 ਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ, ਜਿਸ ਨਾਲ ਹੈਰੋਇਲ ਦੀ ਕੁੱਲ ਬਰਾਮਦਗੀ 128 ਗ੍ਰਾਮ ਹੋ ਗਈ ਅਤੇ ਘਰ ਦੀ ਤਲਾਸ਼ੀ ਦੌਰਾਨ 1.56 ਲੱਖ ਦੀ ਨਕਦੀ, ਕੁਝ ਸੋਨੇ ਦੇ ਗਹਿਣੇ ਅਤੇ ਹਰਿਆਣਾ ਅਤੇ ਦਿੱਲੀ ਨੰਬਰ ਵਾਲੀਆਂ ਕਈ ਕਾਰਾਂ ਦੀਆਂ  ਰਜਿਸਟਰੇਸ਼ਨ ਨੰਬਰ ਪਲੇਟਾਂ ਵੀ ਬਰਾਮਦ ਕੀਤੀਆਂ ਗਈਆਂ। ਇਸ ਤੋਂ ਇਲਾਵਾ  ਟੋਇਟਾ ਫਾਰਚੂਨਰ, ਬੀ.ਐਮ.ਡਬਲਯੂ., ਹੁੰਡਈ ਵਰਨਾ ਅਤੇ ਸ਼ੇਵਰਲੇ ਸਮੇਤ ਚਾਰ ਵਾਹਨ ਵੀ ਜ਼ਬਤ ਕੀਤੇ ਗਏ।


  ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਏ.ਐਨ.ਟੀ.ਐਫ ਦੀਆਂ ਟੀਮਾਂ ਨੂੰ ਭਰੋਸੇਯੋਗ ਸੂਤਰ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਉਹ (ਸੂਤਰ) ਸਾਬਕਾ ਵਿਧਾਇਕ ਸਤਕਾਰ ਕੌਰ ਤੋਂ ਨਸ਼ਾ ਖਰੀਦ ਰਿਹਾ ਹੈ। ਉਸ ਨੇ ਕਿਹਾ ਕਿ ਸੂਤਰ ਨੇ ਪੁਲਿਸ ਟੀਮਾਂ ਨੂੰ ਕੁਝ ਮੋਬਾਈਲ ਨੰਬਰ ਅਤੇ ਕਾਲ ਰਿਕਾਰਡਿੰਗਾਂ ਸਮੇਤ ਪੁਖਤਾ ਸਬੂਤ ਵੀ ਪ੍ਰਦਾਨ ਕੀਤੇ, ਜੋ ਕਿ ਸਾਬਕਾ ਵਿਧਾਇਕ ਦੇ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਦਾ ਸੰਕੇਤ ਦਿੰਦੇ ਹਨ।


  ਇਤਲਾਹ ’ਤੇ ਕਾਰਵਾਈ ਕਰਦੇ ਹੋਏ, ਇੱਕ ਸਟਿੰਗ ਆਪ੍ਰੇਸ਼ਨ ਦੀ ਯੋਜਨਾ ਬਣਾਈ ਗਈ  ਅਤੇ ਇੱਕ ਫਰਜ਼ੀ ਗਾਹਕ ਜਿਸਨੇ ਸਾਬਕਾ ਵਿਧਾਇਕ ਨਾਲ ਸੌਦਾ ਕੀਤਾ , ਨੂੰ ਸੌਦੇ ਨੂੰ ਅੰਜਾਮ ਦੇਣ ਲਈ ਸੰਨੀ ਇਨਕਲੇਵ ਦੇ ਨੇੜੇ ਇੱਕ ਕਿਓਸਕ ਦੇ ਨੇੜੇ ਪਹਿਲਾਂ ਤੋਂ ਨਿਰਧਾਰਤ ਸਥਾਨ ’ਤੇ ਭੇਜਿਆ ਗਿਆ।  ਉਨਾਂ ਕਿਹਾ ਕਿ ਜਦੋਂ ਉਹ(ਗਾਹਕ) ਨਸ਼ੀਲੇ ਪਦਾਰਥਾਂ ਦੀ ਡਿਲੀਵਰੀ ਪ੍ਰਾਪਤ ਕਰ ਰਿਹਾ ਸੀ ਤਾਂ ਏਐਨਟੀਐਫ  ਦੀਆਂ ਟੀਮਾਂ ਨੇ ਤੁਰੰਤ ਦਖਲ ਦਿੱਤਾ ਅਤੇ ਮੌਕੇ ਤੋਂ ਭੱਜਣ ਦੀ ਅਸਫਲ ਕੋਸ਼ਿਸ਼ ਕਰਦੇ  ਦੋਵਾਂ ਵਿਅਕਤੀਆਂ ਨੂੰ ਕਾਬੂ ਕਰ ਲਿਆ।


  ਆਪ੍ਰੇਸ਼ਨ ਦੌਰਾਨ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ ਜਦੋਂ ਦੋਸ਼ੀ ਡਰਾਈਵਰ ਨੇ ਉਸ ’ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ।


  ਆਈਜੀਪੀ ਨੇ ਦੱਸਿਆ ਕਿ ਇਸ ਤੋਂ ਬਾਅਦ ਮੁਲਜ਼ਮ ਦੇ ਘਰ ਦੀ ਡੂੰਘਾਈ ਨਾਲ ਤਲਾਸ਼ੀ ਲਈ ਗਈ, ਜਿਸ ਦੌਰਾਨ 28 ਗ੍ਰਾਮ ਹੈਰੋਇਨ,  ਨਕਦੀ (ਸੰਭਾਵਿਤ ਡਰੱਗ ਮਨੀ) ਅਤੇ ਲਗਜ਼ਰੀ ਕਾਰਾਂ ਅਤੇ ਕਈ ਵਾਹਨਾਂ ਦੀਆਂ ਨੰਬਰ ਪਲੇਟਾਂ ਬਰਾਮਦ ਕੀਤੀਆਂ ਗਈਆਂ, ਜੋ ਸਤਕਾਰ ਕੌਰ ਨੂੰ ਵੱਡੀਆਂ ਨਾਜਾਇਜ਼ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦਾ ਸੰਕੇਤ ਦਿੰਦੀਆਂ ਹਨ। .


  ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਤਫਤੀਸ਼ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਹੈ।


  ਇਸ ਸਬੰਧ ਵਿਚ ਐਫਆਈਆਰ ਨੰ. 159 ਮਿਤੀ 23/10/2024 ਨੂੰ ਥਾਣਾ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.), ਐਸ.ਏ.ਐਸ.ਨਗਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21 ਅਤੇ 29 ਅਧੀਨ ਕੇਸ ਦਰਜ ਕੀਤਾ ਗਿਆ ਹੈ।



Powered by Froala Editor

Punjab police arrests former mla satkar kaur her nephew for heroin smuggling from kharar 128 grams of heroin cash worth rs 1 56 lakh recovered

Comments


Recommended Stories
Latest
Crime News
Most Visited Stories