NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ; ਦੋ ਗਲਾਕ ਪਿਸਤੌਲ ਬਰਾਮਦ
December 21, 2024
Two-Members-Of-Gangster-Module-A

ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਹੈਂਡਲਰਾਂ ਰਾਹੀਂ ਪ੍ਰਾਪਤ ਕਰਦੇ ਸਨ ਖੇਪ: ਡੀਜੀਪੀ ਗੌਰਵ ਯਾਦਵ

Amanpreet Kaur / Pathankot

ਚੰਡੀਗੜ੍ਹ/ਪਠਾਨਕੋਟ, 21 ਦਸੰਬਰ:


ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪਠਾਨਕੋਟ ਨੇ ਇੱਕ ਗੈਂਗਸਟਰ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ ਉਹਨਾਂ ਕੋਲੋਂ ਦੋ ਆਧੁਨਿਕ 9 ਐਮ.ਐਮ. ਗਲੋਕ ਪਿਸਤੌਲਾਂ ਸਮੇਤ ਚਾਰ ਮੈਗਜ਼ੀਨਾਂ ਅਤੇ 14 ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਨੀਲ ਕੁਮਾਰ ਉਰਫ਼ ਆਸ਼ੂ ਵਾਸੀ ਰਾਊਵਾਲ, ਬਟਾਲਾ ਅਤੇ ਦਿਲਪ੍ਰੀਤ ਸਿੰਘ ਉਰਫ਼ ਦਿਲ ਵਾਸੀ ਰਾਏਮਲ, ਬਟਾਲਾ ਵਜੋਂ ਹੋਈ ਹੈ। ਮੁਲਜ਼ਮ ਸੁਨੀਲ ਉਰਫ਼ ਆਸ਼ੂ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹੈ। ਉਹ 27 ਫਰਵਰੀ 2024 ਨੂੰ ਗੁਰਦਾਸਪੁਰ ਜੇਲ੍ਹ ਤੋਂ ਜ਼ਮਾਨਤ 'ਤੇ ਰਿਹਾਅ ਹੋਇਆ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲਗਾ ਹੈ ਕਿ ਮੁਲਜ਼ਮਾਂ ਨੂੰ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਵਿੱਚੋਂ ਹਥਿਆਰਾਂ ਦੀ ਖੇਪ ਮਿਲੀ ਸੀ ਅਤੇ ਇਹ ਖੇਪ ਅੱਗੇ ਕਿਸੇ ਅਣਪਛਾਤੀ ਧਿਰ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਗਏ ਸਨ। ਉਹਨਾਂ ਅੱਗੇ ਦੱਸਿਆ ਕਿ ਹਥਿਆਰਾਂ ਦੇ ਸਰੋਤ ਦਾ ਪਤਾ ਲਗਾਉਣ ਅਤੇ ਨੈਟਵਰਕ ਵਿੱਚ ਸ਼ਾਮਲ ਹੋਰ ਸ਼ੱਕੀ ਵਿਅਕਤੀਆਂ ਦੀ ਪਛਾਣ ਲਈ ਜਾਂਚ ਜਾਰੀ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਪਠਾਨਕੋਟ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਪੁਲਿਸ ਨੂੰ ਇਕ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਸੁਨੀਲ ਕੁਮਾਰ ਅਤੇ ਦਿਲਪ੍ਰੀਤ ਸਿੰਘ ਕੁਝ ਅਣਪਛਾਤੇ ਗੈਂਗਸਟਰਾਂ ਦੇ ਸੰਪਰਕ ਵਿੱਚ ਹਨ ਅਤੇ ਹਾਲ ਹੀ ਵਿੱਚ ਉਨ੍ਹਾਂ ਕੋਲੋਂ ਹਥਿਆਰਾਂ ਅਤੇ ਗੋਲੀ-ਸਿੱਕੇ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਸੀਆਈ ਪਠਾਨਕੋਟ ਦੀਆਂ ਟੀਮਾਂ ਨੇ ਜਾਲ ਵਿਛਾ ਕੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਕਬਜ਼ੇ 'ਚੋਂ ਹਥਿਆਰ ਅਤੇ ਗੋਲੀ-ਸਿੱਕਾ ਬਰਾਮਦ ਕਰ ਲਿਆ।

ਏਆਈਜੀ ਨੇ ਦੱਸਿਆ ਕਿ ਮੁਲਜ਼ਮਾਂ ਵੱਲੋਂ ਬਰਾਮਦ ਕੀਤੀਆਂ ਗਈਆਂ ਪਿਛਲੀਆਂ ਖੇਪਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਜਾਰੀ ਹੈ।

ਇਸ ਸਬੰਧੀ ਐਫਆਈਆਰ ਨੰਬਰ 71 ਮਿਤੀ 21.12.2024 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 61 (2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ।

Powered by Froala Editor

Two Members Of Gangster Module Arrested By Punjab Police Two Glock Pistols Recovered

Comments


Recommended Stories
Latest
Crime News
Most Visited Stories