NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਅੰਮ੍ਰਿਤਸਰ 'ਚ ਅਕਾਲੀ ਕੌਂਸਲਰ ਦਾ ਕਤਲ ਕਰਨ ਵਾਲਿਆਂ ਦਾ ਕੀਤਾ ਐਨਕਾਊਂਟਰ ਇਕ ਜ਼ਖਮੀ, ਤਿੰਨ ਗ੍ਰਿਫ਼ਤਾਰ
May 26, 2025
Encounter-With-Those-Who-Killed-

Punjab Speaks Team / Panjab

ਪੰਜਾਬ ਦੇ ਅੰਮ੍ਰਿਤਸਰ ਵਿੱਚ ਛੇਹਰਟਾ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਦੇ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਹਰਜਿੰਦਰ ਸਿੰਘ ਦੀ ਹੱਤਿਆ ਕਰਨ ਵਾਲੇ ਤਿੰਨੋ ਦੋਸ਼ੀਆਂ ਦਾ ਪੁਲਿਸ ਨੇ ਐਨਕਾਊਂਟਰ ਕਰ ਦਿੱਤਾ। ਇਹ ਐਨਕਾਊਂਟਰ ਝਬਾਲ ਰੋਡ ਉੱਤੇ, ਫਤਾਹਪੁਰ ਸੈਂਟਰਲ ਜੇਲ੍ਹ ਤੋਂ ਕੁਝ ਦੂਰੀ 'ਤੇ ਹੋਇਆ। ਪੁਲਿਸ ਨੂੰ ਦੇਖ ਕੇ ਦੋਸ਼ੀਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਦੀ ਗੋਲੀ ਲੱਗਣ ਕਾਰਨ ਗੋਪੀ ਜ਼ਖਮੀ ਹੋ ਗਿਆ ਹੈ, ਜਦਕਿ ਤਿੰਨ ਹੋਰ ਦੋਸ਼ੀ ਪੁਲਿਸ ਹਿਰਾਸਤ ਵਿੱਚ ਹਨ।

ਪੁਲਿਸ ਨੂੰ ਇਹ ਇਨਪੁੱਟ ਮਿਲੀ ਸੀ ਕਿ ਦੋਸ਼ੀ ਝਬਾਲ ਰੋਡ ਨੇੜੇ ਮੌਜੂਦ ਹਨ। ਇਸ ਤੋਂ ਬਾਅਦ ਛੇਹਰਟਾ ਥਾਣੇ ਦੀਆਂ ਟੀਮਾਂ ਰੇਡ ਕਰਨ ਲਈ ਮੌਕੇ 'ਤੇ ਪੁੱਜੀਆਂ। ਪਰ ਜਦੋਂ ਦੋਸ਼ੀਆਂ ਨੇ ਆਪਣਾ ਘੇਰਾ ਦੇਖਿਆ ਤਾਂ ਉਨ੍ਹਾਂ ਨੇ ਪੁਲਿਸ 'ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਗੋਪੀ ਜ਼ਖਮੀ ਹੋ ਗਿਆ, ਜਿਸਦੀ ਲੱਤ 'ਚ ਗੋਲੀ ਲੱਗੀ ਹੈ। ਉਸ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਜਦਕਿ ਕਰਣ ਕੀੜਾ, ਕੀਸ਼ੂ ਅਤੇ ਇੱਕ ਹੋਰ ਵਿਅਕਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਅੰਮ੍ਰਿਤਸਰ ਦੇ ਛੇਹਰਟਾ ਇਲਾਕੇ 'ਚ ਐਤਵਾਰ ਨੂੰ ਜੰਡਿਆਲਾ ਗੁਰੂ ਦੇ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਹਰਜਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਵਾਕਿਆ ਐਤਵਾਰ ਦੁਪਹਿਰ ਦਾ ਹੈ, ਜਦੋਂ ਹਰਜਿੰਦਰ ਸਿੰਘ ਆਪਣੇ ਸਾਥੀਆਂ ਨਾਲ ਗੁਰਦੁਆਰਾ ਸਾਹਿਬ ਦੇ ਨੇੜੇ ਕਿਸੇ ਕੰਮ ਲਈ ਪਹੁੰਚੇ ਹੋਏ ਸਨ। ਪੂਰੀ ਘਟਨਾ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ ਹੈ।

Powered by Froala Editor

Encounter With Those Who Killed Akali Councilor In Amritsar One Injured Three Arrested

Comments


Recommended Stories
Latest
Crime News
Most Visited Stories