NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ
July 8, 2026
The-Vigilance-Bureau-Arrested-Si

Daily Gianwan Bureau / Chandigarh

ਚੰਡੀਗੜ੍ਹ, 8 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜੂਨ ਮਹੀਨੇ ਦੌਰਾਨ 6 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦੇ ਹੋਏ ਪੰਜ ਸਰਕਾਰੀ ਅਧਿਕਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਆਪਣੀ ਪੁਰਜ਼ੋਰ ਕੋਸ਼ਿਸ਼ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 15 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਬੁਲਾਰੇ ਨੇ ਅੱਗੇ ਕਿਹਾ ਕਿ 15 ਮੁਲਜ਼ਮਾਂ ਵਿਰੁੱਧ 9 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 13 ਸਰਕਾਰੀ ਕਰਮਚਾਰੀ ਸ਼ਾਮਲ ਹਨ। ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਕਿਹਾ ਕਿ ਇੱਕ ਸਮਰੱਥ ਅਦਾਲਤ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਅਤੇ ਪੈਰਵਾਈ ਕੀਤੇ ਗਏ ਇੱਕ ਰਿਸ਼ਵਤਖੋਰੀ ਦੇ ਮਾਮਲੇ ਦਾ ਫੈਸਲਾ ਸੁਣਾਇਆ ਸੀ, ਜਿਸ ਵਿੱਚ ਛੇ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਸੀ ਅਤੇ 5-5 ਸਾਲ ਦੀ ਕੈਦ ਅਤੇ 27,000 ਰੁਪਏ ਤੋਂ 31,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ।

The Vigilance Bureau Arrested Six Individuals In Six Bribery Cases During The Month Of June

Comments


Recommended Stories
Latest
Crime News
Most Visited Stories