NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
July 14, 2026
Vigilance-Bureau-Catches-Patwari

Amanpreet Kaur / Mansa

ਚੰਡੀਗੜ੍ਹ, 14 ਜੁਲਾਈ 2026: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਮਾਨਸਾ ਖੁਰਦ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਪਟਵਾਰੀ ਹਿਤੇਸ਼ ਕੁਮਾਰ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਵਾਰਡ ਨੰਬਰ 2, ਮਾਨਸਾ ਖੁਰਦ, ਜ਼ਿਲ੍ਹਾ ਮਾਨਸਾ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਮਾਨਸਾ ਖੁਰਦ ਵਿੱਚ ਆਪਣੀ ਪਤਨੀ ਦੇ ਨਾਂ 'ਤੇ 4 ਕਨਾਲ ਜ਼ਮੀਨ ਖ਼ਰੀਦੀ ਸੀ। ਫਿਰ ਸ਼ਿਕਾਇਤਕਰਤਾ ਨੇ ਆਪਸੀ ਸਹਿਮਤੀ ਨਾਲ ਇਹ ਜ਼ਮੀਨ ਕਿਸੇ ਹੋਰ ਵਿਅਕਤੀ ਨੂੰ ਤਬਦੀਲ ਕਰ ਦਿੱਤੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਪਟਵਾਰੀ ਨੇ ਤਬਦੀਲ ਕੀਤੀ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਬਦਲੇ 25,000 ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਗੱਲਬਾਤ ਰਿਕਾਰਡ ਕਰ ਲਈ ਸੀ। ਰਿਸ਼ਵਤ ਦੀ ਰਕਮ ਰਾਜੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨਾਲ ਸੰਪਰਕ ਕੀਤਾ। ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Vigilance Bureau Catches Patwari Red handed While Accepting A Bribe Of 8 000

Comments


Recommended Stories
Latest
Crime News
Most Visited Stories