NOW
ਮੋਦੀ ਸਰਕਾਰ ਪੇਪਰ ਲੀਕ ਮਾਮਲੇ ਵਿੱਚ ਇਨਸਾਫ਼ ਮੰਗ ਰਹੇ ਨੌਜਵਾਨਾਂ 'ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ    ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਬਾਘਾਪੁਰਾਣਾ ਦੀ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ    ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ    ਗੈਂਗਸਟਰਾਂ 'ਤੇ ਵਾਰ ਦਾ 182ਵਾਂ ਦਿਨ: ਪੰਜਾਬ ਪੁਲਿਸ ਵੱਲੋਂ 646 ਥਾਈਂ ਛਾਪੇਮਾਰੀ; 326 ਕਾਬੂ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ    ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਅੱਤਵਾਦੀ ਸਾਜ਼ਿਸ਼ ਹੋਈ ਨਾਕਾਮ; ਆਈ.ਈ.ਡੀ., ਗਲੌਕ ਪਿਸਤੌਲ ਬਰਾਮਦ    ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ    ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ    ਐਸ.ਸੀ. ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਪ੍ਰਾਪਤ ਕਰਨ ਲਈ 15 ਅਗਸਤ ਤੱਕ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਮੁਕੰਮਲ ਕਰਨ ਦੀ ਅਪੀਲ   
ਗੈਂਗਸਟਰਾਂ 'ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ
July 14, 2026
175th-Day-Of-The-Crackdown-On-Ga

ਪੁਲਿਸ ਟੀਮਾਂ ਨੇ 515 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

Daily Gianwan Bureau / Chandigarh

ਚੰਡੀਗੜ੍ਹ, 14 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 175ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 897 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 175ਵੇਂ ਦਿਨ ਪੁਲਿਸ ਟੀਮਾਂ ਨੇ 6 ਹਥਿਆਰਾਂ ਸਮੇਤ 515 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 48,755 ਹੋ ਗਈਆਂ। ਇਸ ਤੋਂ ਇਲਾਵਾ 515 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 22 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 500ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 86 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 30.5 ਕਿਲੋ ਹੈਰੋਇਨ, 110 ਨਸ਼ੀਲੀਆਂ ਗੋਲੀਆਂ ਅਤੇ 2220 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 500 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 73,687 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 7 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

175th Day Of The Crackdown On Gangsters Punjab Police Conducts Raids At 897 Locations 657 Arrested

Comments


Recommended Stories
Latest
Crime News
Most Visited Stories