NOW
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ‘ਜੀਵਨਜੋਤ’ ਨੂੰ ਮਿਲੀ ਹੋਰ ਰਫ਼ਤਾਰ; ਬਾਲ ਭਿਖਿਆ ਵਿੱਚੋਂ 39 ਬੱਚਿਆਂ ਨੂੰ ਕਰਵਾਇਆ ਰੈਸਕਿਊ    ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਉਹਨਾਂ ਦੇ ਅੰਗ ਬਚਾਉਣ ਦਾ ਮੌਕਾ ਦਿੱਤਾ    ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ    ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ   
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ
July 17, 2026
Inspector-Caught-Red-handed-By-V

Daily Gianwan Bureau / Chandigarh

ਚੰਡੀਗੜ੍ਹ, 16 ਜੁਲਾਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਹਿਕਾਰੀ ਸਭਾ ਤਪਾ, ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਇੰਸਪੈਕਟਰ ਹਰਸ਼ ਬਾਂਸਲ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਹਿਕਾਰੀ ਸਭਾ ਤਪਾ ਤੋਂ ਸੇਵਾਮੁਕਤ ਹੋਏ ਸਕੱਤਰ ਜੰਗ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਖ਼ਿਲਾਫ਼ ਇਸ ਵੇਲੇ ਵਿਭਾਗੀ ਜਾਂਚ ਚੱਲ ਰਹੀ ਹੈ। ਮੁਲਜ਼ਮ ਇੰਸਪੈਕਟਰ ਨੇ ਕਥਿਤ ਤੌਰ 'ਤੇ ਰਿਟਾਇਰਮੈਂਟ ਦਾ ਬਕਾਇਆ ਰਾਸ਼ੀ ਕਲੀਅਰ ਕਰਨ ਅਤੇ ਜਾਂਚ ਦਾ ਫੈਸਲਾ ਸ਼ਿਕਾਇਤਕਰਤਾ ਦੇ ਪੱਖ ਵਿੱਚ ਕਰਨ ਬਦਲੇ 1,00,000 ਰੁਪਏ ਰਿਸ਼ਵਤ ਮੰਗੀ ਸੀ ਅਤੇ ਬਾਅਦ ਵਿੱਚ ਇਹ ਸੌਦਾ 50,000 ਰੁਪਏ ਵਿੱਚ ਤੈਅ ਹੋਇਆ। ਰਿਸ਼ਵਤ ਨਾ ਦੇਣ ਲਈ ਰਾਜ਼ੀ ਹੋਣ ‘ਤੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਤੱਕ ਪਹੁੰਚ ਕੀਤੀ। ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਦੇ ਕਬਜ਼ੇ ਵਿੱਚੋਂ ਰਿਸ਼ਵਤ ਵਾਲੇ ਕਰੰਸੀ ਨੋਟ ਵੀ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Inspector Caught Red handed By Vigilance Bureau While Accepting A Bribe Of 50 000

Comments


Recommended Stories
Latest
Crime News
Most Visited Stories