NOW
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ    ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ   
10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
July 20, 2026
Vigilance-Bureau-Arrests-Assista

Daily Gianwan Bureau / Ludhiana

ਚੰਡੀਗੜ੍ਹ,20 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕੂਮਕਲ੍ਹਾਂ, ਪੁਲਿਸ ਥਾਣਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ- ਇੰਸਪੈਕਟਰ (ਏ.ਐਸ.ਆਈ.) ਜਗਜੀਵਨ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਪੁਲਿਸ ਅਧਿਕਾਰੀ ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਸੁਰਜੀਤ ਕਲੋਨੀ, ਰਾਹੋਂ ਰੋਡ, ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਵਿਰੁੱਧ ਕੂਮਕਲਾਂ, ਪੁਲਿਸ ਥਾਣਾ ਲੁਧਿਆਣਾ ਵਿਖੇ ਕੇਸ ਦਰਜ ਸੀ। ਏ.ਐਸ.ਆਈ. ਜਗਜੀਵਨ ਸਿੰਘ ਇਸ ਮਾਮਲੇ ਦਾ ਤਫ਼ਤੀਸ਼ੀ ਅਫ਼ਸਰ ਸੀ। ਜਦੋਂ ਸ਼ਿਕਾਇਤਕਰਤਾ ਉਕਤ ਮਾਮਲੇ ਦੇ ਸਬੰਧ ਵਿੱਚ ਦੋਸ਼ੀ ਅਧਿਕਾਰੀ ਨੂੰ ਮਿਲਿਆ ਤਾਂ ਉਸ ਨੇ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਨੂੰ ਜ਼ਮਾਨਤ ਦਿਵਾਉਣ ਵਿੱਚ ਮਦਦ ਕਰਨ ਬਦਲੇ 10000 ਰੁਪਏ ਰਿਸ਼ਵਤ ਮੰਗੀ ਅਤੇ ਪ੍ਰਾਪਤ ਕੀਤੀ। ਇਸੇ ਸਬੰਧ ਵਿੱਚ ਮੁਲਜ਼ਮ ਏ.ਐਸ.ਆਈ. ਨੇ ਸ਼ਿਕਾਇਤਕਰਤਾ ਨੂੰ ਫੇਰ ਬੁਲਾਇਆ ਅਤੇ 10000 ਰੁਪਏ ਦੀ ਹੋਰ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ। ਰਿਸ਼ਵਤ ਜਾਂ ਕੋਈ ਹੋਰ ਗੈਰ-ਕਾਨੂੰਨੀ ਰਾਹ ਅਪਣਾਉਣ ਲਈ ਤਿਆਰ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਕੋਲ ਪਹੁੰਚ ਕੀਤੀ। ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸਹਾਇਕ ਸਬ-ਇੰਸਪੈਕਟਰ ਜਗਜੀਵਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਬਾਬਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Vigilance Bureau Arrests Assistant Sub Inspector While Accepting A Bribe Of 10 000

Comments


Recommended Stories
Latest
Crime News
Most Visited Stories