NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਡਿਪਟੀ ਕਮਿਸ਼ਨਰ ਨੇ ਸਕੂਲ ਆਫ ਐਮੀਨੈਸ ਕਿਦਵਈ ਨਗਰ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਮੀਟਿੰਗ ਕਰਕੇ ਸਮੀਖਿਆ ਕੀਤੀ
September 3, 2024
The-Deputy-Commissioner-Held-A-M

ਅਧਿਕਾਰੀ ਸਕੂਲ ਦੇ ਚੱਲ ਰਹੇ ਵਿਕਾਸ ਕਾਰਜਾਂ ਦੀ ਗਤੀ ਵਿੱਚ ਤੇਜ਼ੀ ਲਿਆਉਣ :- ਸਾਕਸ਼ੀ ਸਾਹਨੀ

Daily Gianwan Bureau / Ludhiana


ਲੁਧਿਆਣਾ, 3 ਸਤੰਬਰ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਗਲਵਾਰ ਨੂੰ ਆਪਣੇ ਦਫਤਰ ਵਿਖੇ ਸਕੂਲ ਆਫ ਐਮੀਨੈਸ, ਕਿਦਵਈ ਨਗਰ ਦੇ ਚੱਲ ਰਹੇ ਵਿਕਾਸ ਕਾਰਜਾਂ ਦੀ ਮੀਟਿੰਗ ਕਰਕੇ ਸਮੀਖਿਆ ਕੀਤੀ। ਉਨ੍ਹਾਂ ਉਪ ਮੰਡਲ ਮੈਜਿਸਟਰੇਟ (ਲੁਧਿਆਣਾ ਪੂਰਬੀ) ਸ੍ਰੀ ਵਿਕਾਸ ਹੀਰਾ, ਸਿੱਖਿਆ ਵਿਭਾਗ, ਲੋਕ ਨਿਰਮਾਣ ਵਿਭਾਗ, ਨਗਰ ਨਿਗਮ, ਨਗਰ ਸੁਧਾਰ ਟਰੱਸਟ ਲੁਧਿਆਣਾ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ।


        ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਧਿਕਾਰੀਆਂ ਨਾਲ ਸਕੂਲ ਦੇ ਬਾਹਰਲੇ ਹਿੱਸੇ ਵਿੱਚ ਪਲੇਅ ਗਰਾਊਂਡ ਬਣਾਉਣ, ਡਾਊਨ ਸੀਲਿੰਗ, ਰੈਪ ਜਾਂ ਲਿਫਟ ਲਗਾਉਣ ਆਦਿ ਕੰਮਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰੇ ਕੀਤੇ। ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਕੂਲ ਦੇ ਚੱਲ ਰਹੇ ਵਿਕਾਸ ਕਾਰਜਾਂ ਦੀ ਗਤੀ ਵਿੱਚ ਤੇਜ਼ੀ ਲਿਆਉਣ ਤਾਂ ਜੋਂ ਇਹ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾ ਸਕੇ। 


        ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਾਵਾਈ ਵਾਲੀ ਸੂਬਾ ਸਰਕਾਰ ਇਨ੍ਹਾਂ ਸਕੂਲਾਂ ਦੀ ਉਸਾਰੀ ਕਰਵਾ ਕੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ। ਉਹਨਾਂ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲਕਦਮੀ ਖ਼ਾਸ ਕਰ ਕੇ ਗਰੀਬ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਨੂੰ ਯਕੀਨੀ ਬਣਾਏਗੀ। ਸਾਕਸ਼ੀ ਸਾਹਨੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਨ੍ਹਾਂ ਸਕੂਲਾਂ ਦੇ ਵਿਦਿਆਰਥੀ ਹਰ ਖੇਤਰ ਵਿੱਚ ਮੱਲਾਂ ਮਾਰ ਕੇ ਸੂਬੇ ਦਾ ਨਾਂ ਰੌਸ਼ਨ ਕਰਨਗੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਵਿਦਿਆਰਥੀਆਂ ਦੀ ਕਿਸਮਤ ਪਲਟਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਮਿਸਾਲੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ।


Powered by Froala Editor

The Deputy Commissioner Held A Meeting And Reviewed The Ongoing Development Work Of The School Of Amness Kidwai Nagar

Comments


Recommended Stories
Latest
Crime News
Most Visited Stories