NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਵੱਲੋਂ ਅੱਜ ਅਧਿਆਪਕ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਦਾ ਆਯੋਜਨ ਕੀਤਾ
September 5, 2024
Gujranwala-Guru-Nanak-Khalsa-Col

Daily Gianwan Bureau / Ludhiana

ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਵੱਲੋਂ ਅੱਜ ਅਧਿਆਪਕ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪਦਮ ਭੂਸ਼ਨ ਡਾ. ਸਰਦਾਰਾ ਸਿੰਘ ਜੌਹਲ ਸਾਬਕਾ ਚਾਂਸਲਰ ਸੈਂਟਰਲ ਯੂਨੀਵਿਰਸਿਟੀ ਆਫ਼ ਪੰਜਾਬ ਬਠਿੰਡਾ ਨੇ ਇਸ ਪ੍ਰੋਗਰਾਮ ਵਿਚ ਮੁਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ  ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਨੇ ਆਰੰਭ ਵਿਚ ਸਭ ਨੂੰ ਰਸਮੀ ਤੌਰ ਤੇ ਜੀ ਆਇਆ ਕਿਹਾ ਤੇ ਇਸ ਦਿਨ ਦੇ ਪਿਛੋਕੜ ਬਾਰੇ ਤੇ ਇਸਦੀ ਮਹੱਤਤਾ ਬਾਰੇ ਆਪਣੇ ਵਿਚਾਰ  ਸਾਂਝੇ ਕਰਦੇ ਹੋਏ ਕਿਹਾ ਕਿ ਸਾਡੇ ਭਾਰਤੀ ਫ਼ਲਸਫ਼ੇ ਅਨੁਸਾਰ ਗੁਰੂ ਦਾ ਦਰਜਾ ਪਰਮਾਤਮਾ ਤੋਂ ਵੀ ਉੱਪਰ ਹੈ। ਗੁਰੂ ਵਿਦਿਆਰਥੀਆਂ ਦੇ ਜੀਵਨ ਦੇ ਹਨੇਰਿਆਂ ਨੂੰ ਦੂਰ ਕਰ ਕੇ ਰੋਸ਼ਨੀ ਦਾ ਮਾਰਗ ਦਿਖਾਉਂਦਾ ਹੈ।  ਡਾ. ਜੌਹਲ ਨੇ ਇਸ ਮੌਕੇ ਸ. ਅਧਿਆਪਕਾਂ ਨੂੰ ਇਸ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਭਾਰਤ ਵਿਚ 5 ਸਤੰਬਰ ਡਾ. ਰਾਧਾ ਕ੍ਰਿਸ਼ਨ ਦੇ ਜਨਮ ਦਿਵਸ ਨੂੰ ਸਮਰਪਿਤ ਹੈ ਤੇ ਵਿਸ਼ਵ ਦੇ ਹੌਰਨਾ ਮੁਲਕਾਂ ਵਿਚ 5 ਅਕਤੂਬਰ ਨੂੰ ਇਹ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਮਨੁੱਖ ਦੀ ਪਹਿਲੀ ਅਧਿਆਪਕ ਉਸਦੀ ਮਾਂ ਹੈ। ਇਸ ਤੋਂ ਬਾਅਦ ਨਿਰੰਤਰ ਜ਼ਿੰਦਗੀ ਵਿਚ ਮਨੁੱਖ ਜਿਸ ਕੁਲੋਂ ਵੀ ਕਿਤਾਬੀ ਗਿਆਨ ਸਮੇਤ ਜ਼ਿੰਦਗੀ ਦੇ ਗੁਰ ਸਿੱਖਦਾ ਹੈ ਉਹ ਅਧਿਆਪਕ ਹੁੰਦਾ ਹੈ ਉਨ੍ਹਾਂ ਨੇ ਆਪਣੇ ਵਿਦਿਆਰਥੀ ਜੀਵਨ ਦੀਆਂ ਕੁਝ ਯਾਦਾਂ ਵੀ ਸਭ ਨਾਲ ਸਾਂਝੀਆਂ ਕੀਤੀਆਂ।  ਹਿੰਦੀ ਵਿਭਾਗ ਦੇ ਪ੍ਰੋ ਡਾ ਦਲੀਪ ਸਿੰਘ ਨੇ ਕਿਹਾ ਕਿ ਸਮੁੱਚੇ ਸਮਾਜ ਦੀ ਸਿਰਜਣਾ ਦੀ ਨੀਂਹ ਇਕ ਅਧਿਆਪਕ ਦੁਆਰਾ ਹੀ ਰੱਖੀ ਜਾਂਦੀ ਹੈ। ਉਨ੍ਹਾਂ ਨੇ ਇਸ ਮੌਕੇ  ਸਰਕਾਰਾਂ ਦੀ ਸਿੱਖਿਆ ਨੀਤੀ ਨੂੰ ਲੈ ਕੇ ਮਾਰੂ ਨੀਤੀਆਂ ਬਾਰੇ ਵੀ ਚਰਚਾ ਕੀਤੀ।  ਕਾਲਜ ਦੇ ਅਧਿਆਪਕ ਡਾ  ਸੁਸ਼ਮਿੰਦਰਜੀਤ ਕੌਰ ਡਾ ਅਰਵਿੰਦਰ ਕੌਰ  ਡਾ ਆਸ਼ਾ ਰਾਣੀ ਡਾ਼ ਰਿਸ਼ੂ ਜੈਨ,  ਡਾ. ਮੁਨੀਸ਼ਾ,  ਡਾ. ਮਨਦੀਪ ਕੌਰ ਨੇ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਕਾਲਜ ਦੇ ਸੀਨੀਅਰ ਅਧਿਆਪਕ ਪ੍ਰੋ. ਰਜਿੰਦਰ ਕੌਰ ਮਲਹੋਤਰਾ ਮੁਖੀ ਹਿੰਦੀ ਵਿਭਾਗਪ੍ਰੋ. ਸਤਵੰਤ ਕੌਰ ਮੁਖੀ ਰਾਜਨੀਤੀ ਸ਼ਾਸ਼ਤਰ ਵਿਭਾਗਪ੍ਰੋ. ਸੁਸ਼ਮਿੰਦਰਜੀਤ ਕੌਰ ਮੁਖੀ ਅੰਗਰੇਜ਼ੀ ਵਿਭਾਗਪ੍ਰੋ ਜਸਪ੍ਰੀਤ ਕੌਰ ਮੁਖੀ ਭੌਤਿਕ ਵਿਗਿਆਨਪ੍ਰੋ ਸ਼ਰਨਜੀਤ ਕੌਰ ਮੁਖੀ ਪੰਜਾਬੀ ਵਿਭਾਗ ਅਤੇ ਡਾ. ਗੁਰਪ੍ਰੀਤ ਸਿੰਘ, ਪੰਜਾਬੀ ਵਿਭਾਗ ਨੂੰ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੇ ਅਖੀਰ ਤੇ ਡੀਨ ਸੱਭਿਆਚਾਰ ਗਤੀਵਿਧੀਆਂ ਨੇ ਸਭ ਦਾ ਰਸਮੀ ਤੌਰ ਤੇ ਧੰਨਵਾਦ ਕੀਤਾ ਸਮੁੱਚੇ ਪ੍ਰੋਗਰਾਮ ਦਾ ਸੰਚਾਲਨ ਵੀ ਉਨ੍ਹਾਂ ਵੱਲੋਂ ਹੀ ਕੀਤਾ ਗਿਆ।

Powered by Froala Editor

Gujranwala Guru Nanak Khalsa College Ludhiana Organized A Program Dedicated To Teacher s Day Today

Comments


Recommended Stories
Latest
Crime News
Most Visited Stories