NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਸੀਟੀ ਯੂਨੀਵਰਸਿਟੀ ਵਿਖੇ 'ਪੰਜ ਰੋਜ਼ਾ ਅਧਿਆਪਕ ਸਿਖਲਾਈ ਵਰਕਸ਼ਾਪ' ਵਿੱਚ ਪੰਜਾਬ ਦੇ ਅਧਿਆਪਕਾਂ ਨੇ ਭਾਗ ਲਿਆ
October 14, 2024
Teachers-From-Punjab-Participate

Daily Gianwan Bureau / Ludhiana


ਲੁਧਿਆਣਾ - ਸੀਟੀ ਯੂਨੀਵਰਸਿਟੀ ਨੇ ਰਾਜ ਪੱਧਰ ਤੇ ਯੁਵਾ ਅਫੈਰਸ ਦੇ ਡਾਇਰੈਕਟੋਰੇਟ, ਪੰਜਾਬ ਦੁਆਰਾ ਇੱਕ ਪੰਜ ਰੋਜ਼ਾ ਅਧਿਆਪਕ ਸਿਖਲਾਈ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ, ਜਿਸਦਾ ਉਦੇਸ਼ ਸਕੂਲਾਂ ਅਤੇ ਕਾਲਜਾਂ ਵਿੱਚ ਇੱਕ ਨਸ਼ਾ ਮੁਕਤ, ਸਿਹਤਮੰਦ ਅਤੇ ਸੱਭਿਆਚਾਰਕ ਤੌਰ 'ਤੇ ਭਰਪੂਰ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਲਈ ਅਧਿਆਪਕਾਂ ਨੂੰ ਹੁਨਰਾਂ ਨਾਲ ਲੈਸ ਕਰਨਾ ਹੈ। ਪ੍ਰੋਗਰਾਮ ਵਿੱਚ ਪੰਜਾਬ ਦੇ ਹਰ ਜ਼ਿਲ੍ਹੇ ਤੋਂ ਅਧਿਆਪਕਾਂ ਅਤੇ ਪ੍ਰੋਫੈਸਰਾਂ ਨੇ ਸ਼ਮੂਲੀਅਤ ਕੀਤੀ।

ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ ਅਤੇ ਅੱਸੀਸਟੈਂਟ ਡਾਇਰੈਕਟਰ ਦਵਿੰਦਰ ਲੋਟੇ (ਯੁਵਕ ਮਾਮਲੇ ਅਤੇ ਖੇਡਾਂ) ਇਸ ਮੌਕੇ ਤੇ ਹਾਜ਼ਰ ਸਨ। ਵਰਕਸ਼ਾਪ ਵਿੱਚ ਨਸ਼ਾ ਜਾਗਰੂਕਤਾ, ਖੇਡਾਂ, ਸੱਭਿਆਚਾਰ, ਸਾਈਬਰ ਕ੍ਰਾਈਮ ਸੈਮੀਨਾਰ ਅਤੇ ਸਵੱਛ ਭਾਰਤ ਪਹਿਲਕਦਮੀ ਉਤੇ ਅਕਟਿਵਿਟੀਜ਼ ਸ਼ਾਮਲ ਸਨ। ਭਾਗੀਦਾਰਾਂ ਨੇ ਇਹਨਾਂ ਮਹੱਤਵਪੂਰਨ ਵਿਸ਼ਿਆਂ ਨੂੰ ਬਿਹਤਰ ਢੰਗ ਨਾਲ ਸਮਝਣ ਅਤੇ ਉਹਨਾਂ ਦੇ ਕਲਾਸਰੂਮਾਂ ਵਿੱਚ ਉਹਨਾਂ ਨੂੰ ਹੱਲ ਕਰਨ ਲਈ ਪ੍ਰੈਕਟੀਕਲ ਰਣਨੀਤੀਆਂ ਸਿੱਖਣ ਲਈ ਇੰਟਰਐਕਟਿਵ ਸੈਸ਼ਨਾਂ, ਚਰਚਾਵਾਂ ਅਤੇ ਵਿਹਾਰਕ ਅਭਿਆਸਾਂ ਵਿੱਚ ਹਿੱਸਾ ਲਿਆ।

ਵਰਕਸ਼ਾਪ ਵਿੱਚ ਚੇਅਰਮੈਨ ਚਰਨਜੀਤ ਸਿੰਘ ਚੰਨੀ, ਪ੍ਰੋ ਚਾਂਸਲਰ ਡਾ. ਮਨਬੀਰ ਸਿੰਘ, ਵਾਈਸ ਚਾਂਸਲਰ ਡਾ. ਅਭਿਸ਼ੇਕ ਤ੍ਰਿਪਾਠੀ, ਗਰੁੱਪ ਡਾਇਰੈਕਟਰ ਡਾ. ਨਿਤਿਨ ਟੰਡਨ, ਡੀਨ ਅਕਾਦਮਿਕ ਡਾ. ਸਿਮਰਨਜੀਤ ਕੌਰ ਗਿੱਲ, ਵਿਦਿਆਰਥੀ ਭਲਾਈ ਵਿਭਾਗ ਦੇ ਡਾਇਰੈਕਟਰ ਦਵਿੰਦਰ ਸਿੰਘ ਮੌਜੂਦ ਰਹੇ ਅਤੇ ਨੌਜਵਾਨਾਂ ਦੇ ਵਿਕਾਸ ਲਈ ਇਸ ਦੀ ਮਹੱਤਤਾ ਬਾਰੇ ਦੱਸਿਆ। ਚੇਅਰਮੈਨ ਚਰਨਜੀਤ ਸਿੰਘ ਚੰਨੀ ਨੇ ਨੌਜਵਾਨਾਂ ਦੇ ਜੀਵਨ ਨੂੰ ਸੰਵਾਰਨ ਵਿੱਚ ਅਧਿਆਪਕਾਂ ਦੀ ਅਹਿਮ ਭੂਮਿਕਾ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਅਧਿਆਪਕਾਂ ਨੂੰ ਗਿਆਨ ਨਾਲ ਲੈਸ ਹੋਣ ਦੀ ਲੋੜ 'ਤੇ ਜ਼ੋਰ ਦਿੱਤਾ।

Powered by Froala Editor

Teachers From Punjab Participated In The Five Day Teacher Training Workshop At CT University

Comments


Recommended Stories
Latest
Crime News
Most Visited Stories