NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਜ਼ਿਲ੍ਹਾ ਮੋਗਾ ਦੇ ਸਿਖਿਆਰਥੀਆਂ ਨੂੰ ਆਧੁਨਿਕ ਸਮੇਂ ਦੀ ਸਿਖਲਾਈ ਦੇਣਗੇ ਆਈ ਬੀ ਐੱਮ, ਮਾਈਕਰੋਸੋਫਟ ਅਤੇ ਨੈਸਕੋਮ
December 6, 2024
IBM-Microsoft-And-NASSCOM-To-Pro

934 ਬੱਚਿਆਂ ਨੇ ਕਾਰਵਾਈ ਇੰਨਰੋਲਮੈਂਟ, ਜਨਵਰੀ 2025 ਵਿੱਚ ਸ਼ੁਰੂ ਹੋਣਗੇ ਆਨਲਾਈਨ ਕੋਰਸ

ਇਹ ਪਹਿਲੀ ਵਾਰ ਹੋਵੇਗਾ ਕਿ ਜ਼ਿਲ੍ਹਾ ਮੋਗਾ ਦੇ ਸਿਖਿਆਰਥੀ ਵਿਸ਼ਵ ਪ੍ਰਸਿੱਧ ਕੰਪਨੀਆਂ ਤੋਂ ਸਿੱਧੇ ਤੌਰ ਤੇ ਸਿਖਲਾਈ ਲੈਣਗੇ - ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ

Amanpreet Kaur / Moga



ਮੋਗਾ, 6 ਦਸੰਬਰ - ਆਈ ਬੀ ਐੱਮ, ਮਾਈਕਰੋਸੋਫਟ ਅਤੇ ਨੈਸਕੋਮ ਵਰਗੀਆਂ ਤਕਨੀਕੀ ਖੇਤਰ ਦੀਆਂ ਵਿਸ਼ਵ ਪ੍ਰਸਿੱਧ ਕੰਪਨੀਆਂ ਜਲਦ ਹੀ ਜ਼ਿਲ੍ਹਾ ਮੋਗਾ ਦੇ ਸਿਖਿਆਰਥੀਆਂ ਨੂੰ ਆਧੁਨਿਕ ਸਮੇਂ ਦੀ ਸਿਖਲਾਈ ਦੇਣਾ ਸ਼ੁਰੂ ਕਰਨਗੀਆਂ। ਇਸ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਇੱਛੁਕ ਸਿਖਿਆਰਥੀਆਂ ਦੀ ਇੰਨਰੋਲਮੈਂਟ ਕੀਤੀ ਜਾ ਰਹੀ ਹੈ। ਇਹ ਸਾਰੇ ਕੋਰਸ ਆਨਲਾਈਨ ਹੋਣਗੇ ਅਤੇ ਜਨਵਰੀ 2025 ਵਿੱਚ ਸ਼ੁਰੂ ਹੋ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਆਪਣੇ ਦਫ਼ਤਰ ਵਿਖੇ ਹੁਨਰ ਵਿਕਾਸ ਨਾਲ ਸਬੰਧਤ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੋਗਾ ਸ਼੍ਰੀਮਤੀ ਡਿੰਪਲ ਥਾਪਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। 


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਜ਼ਿਲ੍ਹਾ ਮੋਗਾ ਦੇ ਸਿਖਿਆਰਥੀ ਵਿਸ਼ਵ ਪ੍ਰਸਿੱਧ ਕੰਪਨੀਆਂ ਤੋਂ ਸਿੱਧੇ ਤੌਰ ਤੇ ਸਿਖਲਾਈ ਲੈਣਗੇ।ਪੰਜਾਬ ਸਰਕਾਰ ਦੇ ਰੋਜ਼ਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਅੰਤਰਰਾਸ਼ਟਰੀ ਪੱਧਰ ਦੀਆਂ ਕੰਪਨੀਆਂ ਆਈ.ਬੀ.ਐਮ., ਮਾਈਕਰੋਸਾਫਟ ਅਤੇ ਨੈਸਕੋਮ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮੁਹਈਆ ਕਰਵਾਉਣ ਲਈ ਵਰਤਮਾਨ ਅਤੇ ਭਵਿੱਖ ਦੀ ਲੋੜ੍ਹ ਅਨੁਸਾਰ ਨਵੇਂ ਸਿਖਲਾਈ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ। 


ਉਹਨਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਨਾਲ ਸਬੰਧਤ ਕੋਈ ਵੀ 10ਵੀਂ, 12ਵੀਂ, ਆਈ.ਟੀ.ਆਈ ਪਾਸ ਜਾਂ ਗਰੇਜੂਏਟ ਉਮੀਦਵਾਰ ਇਹ ਕੋਰਸ ਕਰ ਸਕਦਾ ਹੈ। ਹੁਣ ਤੱਕ ਵੱਖ ਵੱਖ 41 ਕੋਰਸਾਂ ਵਿੱਚ ਕਰੀਬ 934 ਉਮੀਦਵਾਰਾਂ ਦੀ ਰਜਿਸਟਰੇਸ਼ਨ ਹੋ ਚੁੱਕੀ ਹੈ ਅਤੇ ਹੋਰ ਨੌਜਵਾਨ ਵੀ ਇਹਨਾਂ ਕੋਰਸਾਂ ਵਿੱਚ ਦਾਖਲਾ ਲੈ ਕੇ ਲਾਭ ਉਠਾ ਸਕਦੇ ਹਨ। ਇਹ ਸਾਰੇ ਕੋਰਸ ਤਕਨੀਕ, ਆਰਟੀਫਿਸ਼ਲ ਇੰਟੈਲੀਜੈਂਸ, ਸਾਈਬਰ ਸੁਰੱਖਿਆ, ਈ ਕਾਮਰਸ, ਆਟੋਮੇਸ਼ਨ, ਕੰਪਿਊਟਰ, ਰੋਬੋਟਿਕ ਤਕਨੀਕ, ਹਾਰਡਵੇਅਰ ਅਤੇ ਕਪੇਸਿਟੀ ਬਿਲਡਿੰਗ ਨਾਲ ਸਬੰਧਤ ਹਨ। ਇਹਨਾਂ ਕੋਰਸਾਂ ਦੀ ਮਿਆਦ 20 ਘੰਟਿਆਂ ਤੋਂ ਲੈ ਕੇ 320 ਘੰਟਿਆਂ ਦੀ ਹੋਵੇਗੀ। 


ਸ਼੍ਰੀ ਸਾਰੰਗਲ ਨੇ ਕਿਹਾ ਕਿ ਇਹ ਕੋਰਸ ਕਰਨ ਨਾਲ ਨੌਜਵਾਨਾਂ ਕੋਲ ਇੱਕ ਮੌਕਾ ਹੋਵੇਗਾ ਕਿ ਉਹ 21ਵੀਂ ਸਦੀ ਦੀ ਲੋੜ੍ਹ ਮੁਤਾਬਿਕ ਤਕਨੀਕੀ ਸਿੱਖਿਆ ਹਾਸਲ ਕਰਨ ਦੇਣ ਨਾਲ ਨਾਲ ਵੱਡੇ ਬਰਾਂਡ ਨਾਲ ਵੀ ਜੁੜ ਸਕਣ। ਇਸ ਨਾਲ ਜਿੱਥੇ ਨੌਜਵਾਨਾਂ ਨੂੰ ਅਪਣਾ ਨੈੱਟਵਰਕ ਵਧਾਉਣ ਦਾ ਵੀ ਮੌਕਾ ਮਿਲੇਗਾ ਉਥੇ ਹੀ ਅੰਤਰਰਾਸ਼ਟਰੀ ਪੱਧਰ ਦੀਆਂ ਹੋਰ ਕੰਪਨੀਆਂ ਵਿੱਚ ਰੋਜ਼ਗਾਰ ਕਰਨ ਦਾ ਸੁਭਾਗ ਵੀ ਪ੍ਰਾਪਤ ਹੋਵੇਗਾ। ਉਹਨਾਂ ਕਿਹਾ ਕਿ ਕੋਸ਼ਿਸ਼ ਰਹੇਗੀ ਕਿ ਜ਼ਿਲ੍ਹਾ ਮੋਗਾ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਹ ਸਿਖਲਾਈ ਕੋਰਸ ਕਰਵਾਏ ਜਾ ਸਕਣ। 


ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਤੇ ਉਚੇਰੀ ਸਿੱਖਿਆ ਵਿਭਾਗ ਨਾਲ ਤਾਲਮੇਲ ਕਰਕੇ ਇਹ ਫਰੀ ਸਕਿੱਲ ਕੋਰਸ ਕਰਵਾਏ ਜਾ ਰਹੇ ਹਨ ਜੋ ਕਿ ਭਵਿੱਖ ਵਿੱਚ ਨੌਕਰੀ ਕਰਨ ਲਈ ਸਹਾਇਕ ਸਿੱਧ ਹੋਣਗੇ। ਇਹਨਾਂ ਕੋਰਸਾਂ ਨਾਲ ਸਿਖਿਆਰਥੀਆਂ ਨੂੰ ਇੱਕ ਚੰਗੀ ਨੌਕਰੀ ਹਾਸਲ ਕਰਨ ਵਿੱਚ ਮਦਦ ਮਿਲੇਗੀ। ਇਹ ਕੋਰਸ ਕਰਨ ਉਪਰੰਤ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਜਾਰੀ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੂੰ ਕਿਹਾ ਕਿ ਉਹ ਨਿੱਜੀ ਤੌਰ ਉੱਤੇ ਜਲਦ ਹੀ ਵਿਭਾਗ ਵੱਲੋਂ ਚਲਾਏ ਜਾ ਰਹੇ ਹੁਨਰ ਵਿਕਾਸ ਕੇਂਦਰਾਂ ਦਾ ਦੌਰਾ ਕਰਨਗੇ। 


ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੋਗਾ ਸ਼੍ਰੀਮਤੀ ਡਿੰਪਲ ਥਾਪਰ ਨੇ ਦੱਸਿਆ ਕਿ

ਆਪਣੀ ਯੋਗਤਾ ਅਨੁਸਾਰ ਕੋਈ ਵੀ ਉਮੀਦਵਾਰ ਕੋਰਸ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਤੀਜੀ ਮੰਜਿਲ, ਚਨਾਬ ਜੇਹਲਮ ਬਿਲਡਿੰਗ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਗਾ ਵਿਖੇ ਅਤੇ ਜ਼ਿਲ੍ਹਾ ਮਿਸ਼ਨ ਮੈਨੇਜਮੈਂਟ ਯੂਨਿਟ ਨਾਲ ਸੰਪਰਕ ਕਰ ਸਕਦਾ ਹੈ। ਇਸ ਤੋਂ ਇਲਾਵਾ ਸੰਪਰਕ ਨੰਬਰਾਂ 9465159813, 70739-11757 ਅਤੇ 6239266860 ਉੱਤੇ ਰਾਬਤਾ ਕੀਤਾ ਜਾ ਸਕਦਾ ਹੈ।

Powered by Froala Editor

IBM Microsoft And NASSCOM To Provide Modern Training To Learners Of Moga District

Comments


Recommended Stories
Latest
Crime News
Most Visited Stories