NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ 12 ਜਨਵਰੀ ਨੂੰ; 22 ਦਸੰਬਰ ਤੱਕ ਕੀਤਾ ਜਾ ਸਕਦੈ ਅਪਲਾਈ
December 9, 2024
Entrance-Test-For-15th-Course-Of

Daily Gianwan Bureau / Chandigarh

ਚੰਡੀਗੜ੍ਹ, 8 ਦਸੰਬਰ:


ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਮੋਹਾਲੀ ਵਿੱਚ 15ਵੇਂ ਕੋਰਸ ਲਈ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਚਾਹਵਾਨ ਵਿਦਿਆਰਥੀ https://recruitment-portal.in ਪੋਰਟਲ 'ਤੇ ਜਾ ਕੇ 22 ਦਸੰਬਰ, 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

ਅੱਜ ਇਹ ਜਾਣਕਾਰੀ ਸਾਂਝੀ ਕਰਦਿਆਂ ਇਸ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੇ ਐਚ.ਚੌਹਾਨ, ਵੀ.ਐਸ.ਐਮ., ਨੇ ਦੱਸਿਆ ਕਿ ਇਸ ਕੋਰਸ ਲਈ ਦਾਖ਼ਲਾ ਪ੍ਰੀਖਿਆ 12 ਜਨਵਰੀ, 2025 ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਐਨ.ਡੀ.ਏ. ਵਿੱਚ ਜਾਣ ਦੇ ਚਾਹਵਾਨ 10ਵੀਂ ਜਮਾਤ ਦੇ ਵਿਦਿਆਰਥੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਨਵੇਂ ਕੋਰਸ ਲਈ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਇਸ ਸਮੇਂ 11ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀ ਵੀ ਅਪਲਾਈ ਕਰ ਸਕਦੇ ਹਨ, ਪਰ ਉਨ੍ਹਾਂ ਨੂੰ ਉਮਰ ਸਬੰਧੀ ਮਾਪਦੰਡਾਂ ਨੂੰ ਪੂਰਾ ਕਰਨ ਉਪਰੰਤ ਹੀ 11ਵੀਂ ਜਮਾਤ ਵਿੱਚ ਦਾਖ਼ਲਾ ਦਿੱਤਾ ਜਾਵੇਗਾ। ਯੋਗਤਾ ਦੇ ਮਾਪਦੰਡ ਸੰਸਥਾ ਦੀ ਵੈੱਬਸਾਈਟ https://www.afpipunjab.org  ਉਤੇ ਉਪਲਬਧ ਹਨ।


ਇਸ ਸੰਸਥਾ ਦੀਆਂ ਪ੍ਰਾਪਤੀਆਂ ਬਾਰੇ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਸੰਸਥਾ ਦੇ ਹੁਣ ਤੱਕ ਕੁੱਲ 238 ਕੈਡਿਟ ਵੱਖ-ਵੱਖ ਸਰਵਿਸ ਟਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ ਅਤੇ 160 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣੇ ਹਨ। ਉਹਨਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਨਤੀਜੇ ਪੂਰੇ ਦੇਸ਼ ਵਿੱਚੋਂ ਸਭ ਤੋਂ ਸ਼ਾਨਦਾਰ ਰਹੇ ਹਨ ਅਤੇ ਸੰਸਥਾ ਦੇ ਕੈਡਿਟਾਂ ਨੇ ਦੇਸ਼ ਭਰ ਵਿੱਚ ਪੰਜਾਬ ਦਾ ਨਾਂ ਉੱਚਾ ਕੀਤਾ ਹੈ। ਉਨ੍ਹਾਂ ਨੇ ਰੱਖਿਆ ਅਧਿਕਾਰੀ ਬਣਨ ਦੇ ਇੱਛੁਕ ਵਿਦਿਆਰਥੀਆਂ ਨੂੰ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਨਵੇਂ ਕੋਰਸ ਲਈ ਅਪਲਾਈ ਕਰਨ ਵਾਸਤੇ ਪ੍ਰੇਰਿਆ।

Powered by Froala Editor

Entrance Test For 15th Course Of Maharaja Ranjit Singh Armed Forces Preparatory Institute On January 12 Apply Can Be Done Till December 22

Comments


Recommended Stories
Latest
Crime News
Most Visited Stories