NOW
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ    ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ   
ਨੂੰਹ-ਸੱਸ ਦੇ ਖੂਬਸੂਰਤ ਰਿਸ਼ਤੇ ਦੀ ਕਹਾਣੀ ‘ਨੀ ਮੈਂ ਸੱਸ ਕੁੱਟਣੀ-2’
May 31, 2024
The-Story-Of-The-Beautiful-Relat

Amanpreet Kaur / Punjab

ਨੂੰਹ ਅਤੇ ਸੱਸ ਦੇ ਖ਼ੂਬਸੂਰਤ ਰਿਸ਼ਤੇ ਤੇ ਬਣੀ ਪੰਜਾਬੀ ਫ਼ਿਲਮ ‘ਨੀ ਮੈਂ ਸੱਸ ਕੁੱਟਣੀ’ ਦੀ ਅਪਾਰ ਸਫਲਤਾ ਤੋਂ ਬਾਅਦ ਹੁਣ ਦਰਸ਼ਕਾਂ ਨੂੰ ‘ਨੀ ਮੈਂ ਸੱਸ ਕੁੱਟਣੀ-2’ ਦੇਖਣ ਨੂੰ ਮਿਲੇਗੀ। ਸੱਸ ਅਤੇ ਨੂੰਹ ਦੇ ਖੂਬਸੂਰਤ ਤੇ ਸਦੀਵੀਂ ਰਿਸ਼ਤੇ ਦੁਆਲੇ ਘੁੰਮਦੀ ਇਹ ਫਿਲਮ ਇਸ ਰਿਸ਼ਤੇ ਦੇ ਕੌੜੇ-ਮਿੱਠੇ ਪਲਾਂ ਨੂੰ ਪਰਦੇ ਤੇ ਪੇਸ਼ ਕਰਦੀ ਹੈ। ਆਪਣੇ ਸ਼ੂਟਿੰਗ ਦੇ ਦਿਨਾਂ ਤੋਂ ਹੀ ਚਰਚਾ ਵਿੱਚ ਚੱਲ ਰਹੀ ਇਸ ਫ਼ਿਲਮ ਦਾ ਦਰਸ਼ਕਾਂ ਵੱਲੋਂ ਇੰਤਜ਼ਾਰ ਕੀਤਾ ਜਾ ਰਿਹਾ ਸੀ। ਮਨੋਰੰਜਨ ਦੇ ਨਾਲ ਨਾਲ ਵੱਡਾ ਸੁਨੇਹਾ ਦਿੰਦੀ ਇਹ ਫਿਲਮ 7 ਜੂਨ ਨੂੰ ਦੁਨੀਆ ਭਰ ਵਿੱਚ ਰਿਲੀਜ ਹੋਵੇਗੀ। ਇਸ ਫ਼ਿਲਮ ਦਾ ਟੀਜਰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਹੈ। ਪੰਜਾਬੀ ਦੀ ਇਹ ਉਹ ਫ਼ਿਲਮ ਹੈ ਜਿਸ ਵਿੱਚ ਮਰਦ ਘੱਟ ਤੇ ਔਰਤਾਂ ਜ਼ਿਆਦਾ ਹਨ। ਫ਼ਿਲਮ ਦੇ ਪੋਸਟਰ ‘ਤੇ ਵੀ ਪੰਜਾਬੀ ਇੰਡਸਟਰੀ ਦੇ ਨਾਮੀਂ ਅਦਾਕਾਰਾਂ ਦੀਆਂ ਤਸਵੀਰਾਂ ਨਜ਼ਰ ਆ ਰਹੀਆਂ ਹਨ। ਬਨਵੈਤ ਫ਼ਿਲਮਸ ਵੱਲੋਂ “ਸਾਰੇਗਾਮਾ” ਅਤੇ ਯੂਡਲੀ ਫਿਲਮਸ” ਦੇ ਸਹਿਯੋਗ ਨਾਲ ਬਣਾਈ ਇਸ ਫਿਲਮ ਦੀ ਕਹਾਣੀ ਵੀ ਨਿਰਦੇਸ਼ਕ ਮੋਹਿਤ ਬਨਵੈਤ ਨੇ ਲਿਖੀ ਹੈ। ਡਾਇਲਾਗ ਮੋਹਿਤ ਬਨਵੈਤ, ਅਮਨ ਸਿੱਧੂ ਅਤੇ ਧਰਮਬੀਰ ਭੰਗੂ ਨੇ ਲਿਖੇ ਹਨ। ਫਿਲਮ ਦੀ ਟੀਮ ਮੁਤਾਬਕ ਇਹ ਫ਼ਿਲਮ ਪੰਜਾਬੀ ਪਰਿਵਾਰਕ ਰਿਸ਼ਤਿਆਂ ਦੀ ਤਰਜ਼ਮਾਨੀ ਕਰਦੀ ਹੋਈ ਹੈ। ਕਾਮੇਡੀ, ਰੁਮਾਂਸ ਅਤੇ ਡਰਾਮੇ ਦਾ ਸੁਮੇਲ ਇਹ ਫ਼ਿਲਮ ਇੱਕ ਅਜਿਹਾ ਪਰਿਵਾਰਕ ਡਰਾਮਾ ਹੈ ਜੋ ਦਰਸ਼ਕਾਂ ਦੇ ਢਿੱਡੀ ਪੀੜਾਂ ਤਾਂ ਪਾਵੇਗਾ ਹੀ ਬਲਕਿ ਨੂੰਹ ਅਤੇ ਸੱਸ ਦੇ ਰਿਸ਼ਤੇ ਦੀ ਮਜ਼ਬੂਤੀ ‘ਤੇ ਵੀ ਜ਼ੋਰ ਦੇਵੇਗਾ। ਜੇ ਧੀਆਂ ਸੱਸ ਨੂੰ ਮਾਂ ਅਤੇ ਸੱਸਾਂ ਨੂੰਹ ਨੂੰ ਧੀਅ ਬਣਾ ਲੈਣ ਤਾਂ ਸਾਰੇ ਝਗੜੇ ਵੀ ਖਤਮ ਪੈ ਜਾਣ ਅਤੇ ਇਸ ਰਿਸ਼ਤੇ ਤੇ ਬਣੀਆਂ ਬੋਲੀਆਂ ਦਾ ਰੰਗ ਵੀ ਬਦਲ ਜਾਵੇ, ਇਹ ਫ਼ਿਲਮ ਹਾਸੇ ਹਾਸੇ ਵਿੱਚ ਇਹੋ ਸੁਨੇਹਾ ਦਿੰਦੀ ਹੈ।

ਇਸ ਫ਼ਿਲਮ ਵਿੱਚ ਅਨੀਤਾ ਦੇਵਗਨ ਨੇ ਸੱਸ ਦਾ ਮੁੱਖ ਕਿਰਦਾਰ ਨਿਭਾਇਆ ਹੈ। ਨਿਰਮਲ ਰਿਸ਼ੀ ਅੱਗੇ ਉਸਦੀ ਸੱਸ ਹੈ ਅਤੇ ਨੂੰਹ ਦਾ ਮੁੱਖ ਕਿਰਦਾਰ ਤਨਵੀ ਨਾਗੀ ਨੇ ਨਿਭਾਇਆ ਹੈ। ਇਸ ਫ਼ਿਲਮ ਵਿੱਚ ਮਹਿਤਾਬ ਵਿਰਕ, ਤਨਵੀ ਨਾਗੀ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਅਨੀਤਾ ਦੇਵਗਨ, ਨਿਰਮਲ ਰਿਸ਼ੀ, ਰੁਪਿੰਦਰ ਰੂਪੀ, ਨਿਸ਼ਾ ਬਾਨੋ, ਅਕਿਸ਼ਤਾ ਸ਼ਰਮਾ, ਅਕਾਂਕਸ਼ਾ ਸਰੀਨ, ਹਾਰਬੀ ਸੰਘਾ, ਰਵਿੰਦਰ ਮੰਡ, ਦਿਲਨੂਰ ਕੌਰ ਅਤੇ ਮਲਕੀਤ ਰੌਣੀ ਸਮੇਤ ਕਈ ਹੋਰ ਚਰਚਿਤ ਚਿਹਰੇ ਨਜ਼ਰ ਆਉਣਗੇ।

ਫ਼ਿਲਮ ਵਿੱਚ ਜਿੱਥੇ ਸੱਸਾਂ ਦੀ ਨੌਕ ਝੌਕ ਦਿਖਾਈ ਦੇਵੇਗੀ, ਉੱਥੇ ਹੀ ਮਹਿਤਾਬ ਵਿਰਕ ਤੇ ਤਨਵੀ ਨਾਗੀ ਦੀ ਖ਼ੂਬਸੂਰਤ ਜੋੜੀ ਫ਼ਿਲਮ ਵਿੱਚ ਹੋਰ ਰੰਗ ਭਰੇਗੀ। ਦੋਵਾਂ ਦੀ ਜੋੜੀ ਨੂੰ ਦਰਸ਼ਕ ਪਹਿਲਾਂ “ਨੀ ਮੈਂ ਸੱਸ ਕੁੱਟਣੀ-1” ਵਿੱਚ ਸ਼ਾਨਦਾਰ ਹੁੰਗਾਰਾ ਦੇ ਚੁੱਕੇ ਹਨ। ਪਹਿਲੇ ਸੀਕੁਅਲ ਵਾਂਗ ਹੀ ਇਸ ਫਿਲਮ ਦਾ ਵੀ ਮਿਊਜ਼ਿਕ ਦਰਸ਼ਕਾਂ ਦੀ ਜੁਬਾਨ ‘ਤੇ ਚੜੇਗਾ। ਫਿਲਮ ਦੇ ਗੀਤ ਹੈਪੀ ਰਾਏਕੋਟੀ, ਧਰਮਬੀਰ ਭੰਗੂ, ਰੌਣੀ ਅਜਨਾਲੀ ਤੇ ਗਿੱਲ ਮਸ਼ਰਾਲੀ ਨੇ ਲਿਖੇ ਹਨ। ਫਿਲਮ ਦਾ ਮਿਊਜ਼ਿਕ ਐਵੀ ਸਰਾਂ, ਦਾ ਬੌਸ ਅਤੇ ਬਲੈਕ ਵਾਇਰਸ ਵਰਗੇ ਨਾਮੀਂ ਮਿਊਜ਼ਿਕ ਡਾਇਰੈਕਟਰਾਂ ਨੇ ਤਿਆਰ ਕੀਤਾ ਹੈ। 7 ਜੂਨ ਨੂੰ ਰਿਲੀਜ ਹੋ ਰਹੀ ਇਹ ਫਿਲਮ ਸਿਨੇਮਾਂਘਰਾਂ ਵਿੱਚ ਖੂਬ ਰੌਣਕਾਂ ਲਾਵੇਗੀ। ਇਸ ਗੱਲ ਦੀ ਆਸ ਫਿਲਮ ਦੀ ਟੀਮ ਦੇ ਨਾਲ-ਨਾਲ ਦਰਸ਼ਕਾਂ ਨੂੰ ਵੀ ਹੈ।

 

Powered by Froala Editor

The Story Of The Beautiful Relationship Between Mother in law And Mother in law Ni Main Sas Kuttani 2

Comments


Recommended Stories
Latest
Crime News
Most Visited Stories