NOW
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ    ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ   
ਮਾਤਾ ਸਾਹਿਬ ਕੌਰ ਕਾਲਜ ਆਫ ਨਰਸਿੰਗ, ਮੋਹਾਲੀ ਵਿੱਚ ਮਨਾਇਆ ਗਿਆ ਤੀਆਂ ਦਾ ਤਿਉਹਾਰ
August 12, 2024
Teej-Festival-Celebrated-In-Mata

Daily Gianwan Bureau / Mohali

ਮਾਤਾ ਸਾਹਿਬ ਕੌਰ ਕਾਲਜ ਆਫ ਨਰਸਿੰਗ, ਮੋਹਾਲੀ ਵਿੱਚ 10 ਅਗਸਤ ਨੂੰ ਤੀਆਂ ਦਾ ਤਿਉਹਾਰ ਮਨਾਇਆ ਗਿਆ।ਪ੍ਰੋਗਰਾਮ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕਰਦਿਆਂ ਪੰਜਾਬੀ ਪਹਿਰਾਵੇ ਵਿੱਚ ਮੌਜੂਦ ਸਨ। ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀਮਤੀ ਜਸਵਿੰਦਰ ਕੌਰ ਵਾਲੀਆਡਾਇਰੈਕਟਰ ਫਾਇਨਾਂਸ ਸ਼੍ਰੀਮਤੀ ਜਪਨੀਤ ਕੌਰ ਵਾਲੀਆਪ੍ਰਿੰਸੀਪਲ ਡਾ. ਕਿਰਨ ਬੱਤਰਾ ਅਤੇ ਵਾਈਸ ਪ੍ਰਿੰਸੀਪਲ ਸ਼ਿਵਾਨੀ ਸ਼ਰਮਾ ਨੂੰ ਫੁਲਕਾਰੀ ਭੇਂਟ ਕਰਕੇ ਕੀਤੀ ਗਈ।

 

ਵਿਦਿਆਰਥਣਾਂ ਨੇ ਇਸ ਮੌਕੇ ਤੇ ਮਿਸ ਪੂਨਮ ਕੌਂਡਲ ਅਤੇ ਮਿਸ ਮਨਪ੍ਰੀਤ ਕੌਰ ਦੀ ਅਗਵਾਈ ਵਿੱਚ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਪੇਸ਼ ਕੀਤੀ ਜਿਸ ਵਿੱਚ ਵੱਖ ਵੱਖ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ। ਇਸ ਮੌਕੇ ਤੇ ਵਿਦਿਆਰਥਣਾਂ ਵੱਲੋਂ ਆਪਣੇ ਅਲੋਪ ਹੋ ਰਹੇ ਪੰਜਾਬੀ ਵਿਰਸੇ ਨੂੰ ਸਾਂਭਣ ਦੀ ਕੋਸ਼ਿਸ਼ ਕਰਦਿਆਂ ਗਿੱਧੇਭੰਗੜੇ ਅਤੇ ਬੋਲੀਆਂ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ।

ਇਸ ਤੋਂ ਬਾਅਦ ਵਿਦਿਆਰਥਣਾਂ ਦਾ ਮਾਡਲਿੰਗ ਦਾ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਕਿਰਨਜੀਤ ਕੌਰ ਨੇ ਮਿਸ ਤੀਜ 2024 ਦਾ ਖਿਤਾਬ ਜਿੱਤਿਆ। ਸ਼੍ਰੀਮਤੀ ਜਸਵਿੰਦਰ ਕੌਰ ਵਾਲੀਆ ਨੇ ਜੇਤੂ ਵਿਦਿਆਰਥਣ ਨੂੰ ਟਰਾਫੀ ਨਾਲ ਸਨਮਾਨਿਤ ਕੀਤਾ।

ਇਸ ਮੌਕੇ ਤੇ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀਮਤੀ ਜਸਵਿੰਦਰ ਕੌਰ ਵਾਲੀਆ ਨੇ ਵਿਦਿਆਰਥਣਾ ਨੂੰ ਤੀਜ ਦੀ ਵਧਾਈ ਦਿੱਤੀ ਅਤੇ ਆਪਣੇ ਸੱਭਿਆਚਾਰ ਨਾਲ ਜੁੜਨ ਦੀ ਅਪੀਲ ਕੀਤੀ।


Powered by Froala Editor

Teej Festival Celebrated In Mata Sahib Kaur College Of Nursing Mohali

Comments


Recommended Stories
Latest
Crime News
Most Visited Stories