ਐਸ.ਏ.ਐਸ. ਨਗਰ (ਮੋਹਾਲੀ), 2 ਮਾਰਚ:


ਪੰਜਾਬ ਦੇ ਪ੍ਰਸਿੱਧ ਪੱਤਰਕਾਰ ਤੇ ਗਾਇਕ ਸਤਵਿੰਦਰ ਸਿੰਘ ਧੜਾਕ ਦਾ ਪਲੇਠਾ ਗਾਇਆ ਗੀਤ 'ਸਪੈਸ਼ਲ' ( ">

NOW
ਮੋਦੀ ਸਰਕਾਰ ਪੇਪਰ ਲੀਕ ਮਾਮਲੇ ਵਿੱਚ ਇਨਸਾਫ਼ ਮੰਗ ਰਹੇ ਨੌਜਵਾਨਾਂ 'ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ    ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਬਾਘਾਪੁਰਾਣਾ ਦੀ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ    ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ    ਗੈਂਗਸਟਰਾਂ 'ਤੇ ਵਾਰ ਦਾ 182ਵਾਂ ਦਿਨ: ਪੰਜਾਬ ਪੁਲਿਸ ਵੱਲੋਂ 646 ਥਾਈਂ ਛਾਪੇਮਾਰੀ; 326 ਕਾਬੂ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ    ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਅੱਤਵਾਦੀ ਸਾਜ਼ਿਸ਼ ਹੋਈ ਨਾਕਾਮ; ਆਈ.ਈ.ਡੀ., ਗਲੌਕ ਪਿਸਤੌਲ ਬਰਾਮਦ    ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ    ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ    ਐਸ.ਸੀ. ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਪ੍ਰਾਪਤ ਕਰਨ ਲਈ 15 ਅਗਸਤ ਤੱਕ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਮੁਕੰਮਲ ਕਰਨ ਦੀ ਅਪੀਲ   
ਦੁੱਖਾਂ ਦੇ ਝੰਬੇ ਦਿਲਾਂ ਨੂੰ ਠਾਰਨ ਵਾਲਾ ਪਲੇਠਾ ਗੀਤ "ਸਪੈਸ਼ਲ-ਕੁਝ ਖ਼ਾਸ" ਲੈ ਕੇ ਸਤਵਿੰਦਰ ਸਿੰਘ ਧੜਾਕ ਦੀ ਗਾਇਕੀ ਦੇ ਪਿੜ ਵਿੱਚ ਆਮਦ
March 2, 2025
Satwinder-Singh-Dhadak-s-Debut-S

ਗੀਤ ਸਾਜ਼ ਸਿਨੇ ਪ੍ਰੋਡਕਸ਼ਨ ਅਤੇ ਅੰਗਦ ਸਚਦੇਵਾ ਵੱਲੋਂ ਕੀਤਾ ਗਿਆ ਰੀਲੀਜ਼

ਯੂਟਿਊਬ 'ਤੇ ਨਿਰੰਤਰ ਹੋ ਰਿਹੈ ਮਕਬੂਲ ਅਤੇ ਇੰਸਟਗ੍ਰਾਮ 'ਤੇ ਹੋ ਰਿਹੈ ਟ੍ਰੈਂਡਿੰਗ

Daily Gianwan Bureau / Mohali


ਐਸ.ਏ.ਐਸ. ਨਗਰ (ਮੋਹਾਲੀ), 2 ਮਾਰਚ:


ਪੰਜਾਬ ਦੇ ਪ੍ਰਸਿੱਧ ਪੱਤਰਕਾਰ ਤੇ ਗਾਇਕ ਸਤਵਿੰਦਰ ਸਿੰਘ ਧੜਾਕ ਦਾ ਪਲੇਠਾ ਗਾਇਆ ਗੀਤ 'ਸਪੈਸ਼ਲ' (ਕੁਝ ਖ਼ਾਸ) ਇੱਥੇ ਪੀ.ਵੀ.ਆਰ-ਮੋਹਾਲੀ ਵਾਕ 'ਚ ਰਿਲੀਜ਼ ਕੀਤਾ ਗਿਆ। ਪ੍ਰਚਾਰ ਐਡਵਰਟਾਈਜ਼ਰਜ਼ ਪ੍ਰਾਈਵੇਟ ਲਿਮਿਟਡ ਦੇ ਐਮ.ਡੀ. ਸ੍ਰੀ ਮਹਿੰਦਰਪਾਲ ਸਿੰਘ, ਅਦਾਕਾਰ ਨਗਿੰਦਰ ਗਾਖੜ, ਅਦਾਕਾਰਾ ਸਤਵੰਤ ਕੌਰ, ਅਦਾਕਾਰਾ ਨਤਾਲਿਆ ਅਤੇ ਪ੍ਰੋਡਿਊਸਰ ਤੇ ਅਦਾਕਾਰ ਅੰਗਦ ਸਚਦੇਵਾ ਸਮੇਤ ਸਮੁੱਚੀ ਟੀਮ ਮੌਜੂਦ ਰਹੀ।


ਜਦ ਤੋਂ ਇਸ ਗੀਤ ਦਾ ਟੀਜ਼ਰ ਰਿਲੀਜ਼ ਹੋਇਆ ਸੀ, ਤਦ ਤੋਂ ਹੀ ਇਸ ਧਾਰਮਿਕ ਤੇ ਪ੍ਰੇਰਨਾਦਾਇਕ ਗੀਤ ਦੀ ਆਮਦ ਦੀ ਉਡੀਕ ਕੀਤੀ ਜਾ ਰਹੀ ਸੀ। ਇਸ ਖ਼ੂਬਸੂਰਤ ਮਿਊਜ਼ਿਕ ਵੀਡੀਓ ਦਾ ਨਿਰਮਾਣ ਸਾਜ਼ ਸਿਨੇ ਪ੍ਰੋਡਕਸ਼ਨਜ਼ ਅਤੇ ਅੰਗਦ ਸਚਦੇਵਾ ਨੇ ਕੀਤਾ ਹੈ।


ਸ੍ਰੀ ਅੰਗਦ ਸਚਦੇਵਾ ਨੇ ਮੀਡੀਆ ਨੂੰ ਮੁਖ਼ਾਤਬ ਹੁੰਦਿਆਂ ਦੱਸਿਆ ਕਿ ਇਹ ਗੀਤ ਸਤਵਿੰਦਰ ਸਿੰਘ ਨੇ ਖ਼ੁਦ ਲਿਖਿਆ ਹੈ ਤੇ ਸੰਗੀਤਕ ਕੰਪੋਜ਼ੀਸ਼ਨ ਵੀ ਉਸ ਨੇ ਆਪ ਹੀ ਸਜਾਈ ਹੈ। ਪ੍ਰਭਜੋਤ ਸਿੰਘ ਚੀਮਾ ਦੇ ਨਿਰਦੇਸ਼ਨ ਹੇਠ ਤਿਆਰ ਹੋਈ ਇਸ ਵੀਡੀਓ 'ਚ ਸੰਗੀਤ ਮਿਸਟਰ ਡੋਪ ਨੇ ਦਿੱਤਾ ਹੈ ਅਤੇ ਸੰਪਾਦਨ ਵੀਐਫ਼ਐਕਸ ਹੰਟਰਜ਼ ਨੇ ਕੀਤਾ ਹੈ। ਸਿਨੇਮਾਟੋਗ੍ਰਾਫ਼ੀ ਸਤਕਰਨ ਐੱਸਜੇਐੱਸ ਦੀ ਹੈ।


ਸ੍ਰੀ ਅੰਗਦ ਸਚਦੇਵਾ ਤੇ ਸ੍ਰੀ ਮਹਿੰਦਰਪਾਲ ਸਿੰਘ ਨੇ ਇਸ ਮੌਕੇ ਇਹ ਵੀ ਦੱਸਿਆ ਕਿ ਸਤਵਿੰਦਰ ਸਿੰਘ ਧੜਾਕ ਦਾ ਇਹ ਗੀਤ ਸੱਚਮੁਚ ਦੁੱਖਾਂ ਦੇ ਝੰਬੇ ਦਿਲਾਂ ਨੂੰ ਠਾਰਨ ਵਾਲਾ ਹੈ। ਇਸ ਗੀਤ ਵਿੱਚ ਅੰਤਾਂ ਦੇ ਦੁੱਖੀ ਮਨੁੱਖ ਨੂੰ ਇਹ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਤੂੰ ਫ਼ਿਕਰ ਨਾ ਕਰ, ਤੇਰੇ ਲਈ ਬਾਬੇ ਨਾਨਕ ਨੇ ਕੁਝ ਖ਼ਾਸ ਸੋਚਿਆ ਹੋਇਆ ਹੈ।


ਇਸ ਵੀਡੀਓ 'ਚ ਮੁੱਖ ਭੂਮਿਕਾ ਉੱਘੀ ਅਦਾਕਾਰਾ ਨਤਾਲਿਆ ਨੇ ਨਿਭਾਈ ਹੈ। ਇਸ ਗੀਤ ਨੂੰ ਇੱਕ ਨਿੱਕੀ ਜਿਹੀ ਸੰਘਰਸ਼ ਦੀ ਦਾਸਤਾਨ ਨਾਲ ਜੋੜਿਆ ਗਿਆ ਹੈ ਜਿਸ ਵਿੱਚ ਨਗਿੰਦਰ ਗਾਖੜ, ਸਤਵੰਤ ਕੌਰ, ਨਤਾਲਿਆ ਤੇ ਹੋਰਨਾਂ ਨੇ ਅਹਿਮ ਭੂਮਿਕਾਵਾਂ ਨਿਭਾਈਆਂ ਹਨ। ਇਸ ਤੋਂ ਇਲਾਵਾ ਲੱਕੀ ਦੋਸਾਂਝ, ਲੱਕੀ ਮਹਿਰਾ ਨੇ ਵੀ ਆਪੋ–ਆਪਣਾ ਬਣਦਾ ਯੋਗਦਾਨ ਪਾਇਆ ਹੈ।


ਦੱਸ ਦੇਈਏ ਕਿ ਕੁਝ ਕੁ ਘੰਟੇ ਪਹਿਲਾਂ ਰੀਲੀਜ਼ ਹੋਇਆ ਗੀਤ "ਸਪੈਸ਼ਲ-ਕੁਝ ਖ਼ਾਸ" ਯੂਟਿਊਬ 'ਤੇ ਨਿਰੰਤਰ ਮਕਬੂਲ ਹੋ ਰਿਹਾ ਹੈ ਅਤੇ ਇਹ ਗੀਤ ਇੰਸਟਗ੍ਰਾਮ 'ਤੇ ਟ੍ਰੈਂਡਿੰਗ ਵਿੱਚ ਹੈ।

Powered by Froala Editor

Satwinder Singh Dhadak s Debut Song Special Kujh Khaas That Soothes The Hearts Of Those Who Are Suffering From Grief Enters The Singing World

Comments


Recommended Stories
Latest
Crime News
Most Visited Stories