NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਮੋਟਰਾਂ ਨੇੜੇ ਚਾਰ-ਚਾਰ ਬੂਟੇ ਲਾਉਣ ਦੀ ਕੀਤੀ ਅਪੀਲ
July 11, 2024
Chief-Minister-Bhagwant-Singh-Ma

ਹਰਿਆਵਲ ਲਹਿਰ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤੀ ਅਪੀਲ

ਮੈਨੂੰ ਉਮੀਦ ਹੈ ਕਿਸਾਨ ਵੀਰ ਇਸ ਨੇਕ ਕਾਰਜ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਗੇ: ਮੁੱਖ ਮੰਤਰੀ

Amanpreet Kaur / Chandigarh


ਚੰਡੀਗੜ੍ਹ, 11 ਜੁਲਾਈ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਸਮੂਹ ਕਿਸਾਨਾਂ ਨੂੰ ਆਪਣੀਆਂ ਖੇਤਾਂ ਵਾਲੀਆਂ ਮੋਟਰਾਂ (ਟਿਊਬਵੈੱਲਾਂ) ਦੇ ਆਲੇ-ਦੁਆਲੇ ਘੱਟੋ-ਘੱਟ ਚਾਰ ਪੌਦੇ ਲਾਉਣ ਦੀ ਅਪੀਲ ਕੀਤੀ। 


ਸੂਬੇ ਵਿੱਚ ਪੌਦੇ ਲਾਉਣ ਦੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਇੱਥੇ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬੇ ਵਿੱਚ ਜੰਗਲਾਤ ਅਧੀਨ ਰਕਬਾ ਵਧਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਤਕਰੀਬਨ ਤਿੰਨ ਕਰੋੜ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਲਈ ਆਉਂਦੇ ਦਿਨਾਂ ਵਿੱਚ ਇੱਕ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ।


ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨ ਇਸ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਸਰਗਰਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਇਆ ਹੈ, ਉਸੇ ਤਰ੍ਹਾਂ ਉਹ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਵੀ ਵੱਡੀ ਭੂਮਿਕਾ ਨਿਭਾ ਸਕਦੇ ਹਨ।


ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਕੁੱਲ 1.2 ਕਰੋੜ ਪੌਦੇ ਲਾਏ ਗਏ ਸਨ ਅਤੇ ਇਸ ਸਾਲ ਇਹ ਟੀਚਾ ਵਧਾ ਕੇ ਤਿੰਨ ਕਰੋੜ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਬੂਟੇ ਲਾਉਣ ਦੀ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਤਾਂ ਜੋ ਸੂਬੇ ਭਰ ਵਿੱਚ ਜੰਗਲਾਤ ਅਧੀਨ ਖੇਤਰ ਨੂੰ ਵਧਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਖਾਲੀ ਪਈ ਸਰਕਾਰੀ ਜ਼ਮੀਨ ਦੀ ਸ਼ਨਾਖਤ ਕਰ ਕੇ ਉਥੇ ਵੱਧ ਤੋਂ ਵੱਧ ਬੂਟੇ ਲਾਉਣਾ ਯਕੀਨੀ ਬਣਾਉਣ।


ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਨਿੱਜੀ ਤੌਰ 'ਤੇ ਦੌਰਾ ਕਰ ਕੇ ਬੂਟੇ ਲਗਾਉਣ ਦੀ ਇਸ ਮੁਹਿੰਮ ਦੀ ਜ਼ਮੀਨੀ ਪੱਧਰ 'ਤੇ ਨਿਗਰਾਨੀ ਕਰਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 14.01 ਲੱਖ ਮੋਟਰਾਂ ਹਨ ਅਤੇ ਜੇਕਰ ਹਰ ਕਿਸਾਨ ਚਾਰ ਬੂਟੇ ਲਾਵੇ ਤਾਂ ਜੰਗਲਾਤ ਅਧੀਨ ਰਕਬੇ ਵਿੱਚ ਚੋਖਾ ਵਾਧਾ ਹੋ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਇਸ ਯੋਜਨਾ ਤਹਿਤ ਪਹਿਲਾਂ ਹੀ 3.95 ਲੱਖ ਮੋਟਰਾਂ ਨੂੰ ਕਵਰ ਕਰ ਚੁੱਕੀ ਹੈ, ਬਾਕੀ ਇਸ ਸਾਲ ਕਵਰ ਕਰ ਦਿੱਤੀਆਂ ਜਾਣਗੀਆਂ। 


ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ (ਪਵਨ) ਨੂੰ ਗੁਰੂ ਨਾਲ, ਪਾਣੀ ਨੂੰ ਪਿਤਾ ਨਾਲ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਸਾਨੂੰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਦਾ ਸੰਕਲਪ ਲੈਂਦਿਆਂ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਸੂਬੇ ਦੇ ਲੋਕ ਵੱਧ ਤੋਂ ਵੱਧ ਪੌਦੇ ਲਗਾ ਕੇ ਸੂਬਾ ਸਰਕਾਰ ਦਾ ਸਾਥ ਦੇਣ।

Powered by Froala Editor

Chief Minister Bhagwant Singh Maan Appealed To The Farmers To Plant Four Saplings Near The Motors In The Fields

Comments


Recommended Stories
Latest
Crime News
Most Visited Stories