NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਵਿਧਾਇਕ ਮੁੰਡੀਆਂ ਵੱਲੋਂ ਪਿੰਡ ਭੂਖੜੀ ਕਲਾਂ 'ਚ ਬੁੱਢੇ ਦਰਿਆ 'ਤੇ ਪੁਲ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
July 31, 2024
Inauguration-Of-Bridge-Construct

ਅਧਿਕਾਰੀਆਂ ਨੂੰ ਤੈਅ ਸਮੇਂ 'ਚ ਪ੍ਰੋਜੈਕਟ ਨੂੰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਕਿਹਾ! ਪੁਲ ਦੇ ਪੁਨਰ-ਨਿਰਮਾਣ ਨਾਲ ਆਵਾਜਾਈ ਹੋਵੇਗੀ ਸੁਖਾਵੀਂ

Daily Gianwan Bureau / Ludhiana

ਲੁਧਿਆਣਾ, 31 ਜੁਲਾਈ - ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਹਲਕਾ ਸਾਹਨੇਵਾਲ ਵਿੱਚ ਵਿਕਾਸ ਕਾਰਜ਼ ਜੰਗੀ ਪੱਧਰ 'ਤੇ ਚੱਲ ਰਹੇ ਹਨ।


ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸਾਹਨੇਵਾਲ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵੱਲੋਂ ਸਥਾਨਕ ਤਾਜਪੁਰ ਰੋਡ 'ਤੇ ਪਿੰਡ ਭੂਖੜੀ ਕਲਾਂ ਨੇੜੇ ਬੁੱਢਾ ਦਰਿਆ 'ਤੇ ਪੁਲ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕਰਦਿਆਂ ਕੀਤਾ। ਵਿਧਾਇਕ ਮੁੰਡੀਆਂ ਨੇ ਦੱਸਿਆ ਕਿ ਬੀਤੇ ਵਰ੍ਹੇ ਦਹਾਕਿਆਂ ਪੁਰਾਣਾ ਇਹ ਪੁਲ ਬਰਸਾਤੀ ਪਾਣੀ ਦੀ ਮਾਰ ਕਾਰਨ ਨੁਕਸਾਨਿਆ ਗਿਆ ਸੀ ਜਿਸ ਕਾਰਨ ਸਥਾਨਕ ਵਸਨੀਕਾਂ ਨੂੰ ਆਉਣਾ-ਜਾਣਾ ਔਖਾ ਹੋ ਗਿਆ ਸੀ।


ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਇਲਾਕਾ ਨਿਵਾਸੀਆਂ ਦੀ ਪੁਰਜ਼ੋਰ ਮੰਗ 'ਤੇ ਇਸ ਪੁਲ ਦੇ ਪੁਨਰ-ਨਿਰਮਾਣ ਕਾਰਜ਼ ਸ਼ੁਰੂ ਕਰਵਾਏ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 1.28 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਅਗਲੇ ਦੋ ਮਹੀਨਿਆਂ ਵਿੱਚ ਮੁੜ ਨਵਾਂ ਪੁਲ ਤਿਆਰ ਹੋ ਜਾਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਇਸ ਪ੍ਰੋਜੈਕਟ ਨੂੰ ਤੈਅ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ ਤਾਂ ਜੋ ਰਾਹਗੀਰਾਂ ਦੀ ਆਵਾਜਾਈ ਸੁਖਾਵੀਂ ਹੋ ਸਕੇ।


ਵਿਧਾਇਕ ਮੁੰਡੀਆਂ ਨੇ ਸਪੱਸ਼ਟ ਕੀਤਾ ਚੋਣਾਂ ਦੌਰਾਨ ਹਲਕੇ ਦੇ ਵਸਨੀਕਾਂ ਨਾਲ ਕੀਤੇ ਸਾਰੇ ਵਾਅਦੇ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਬੀਤੇ ਦਿਨੀਂ ਸਾਹਨੇਵਾਲ ਵਿਖੇ, 'ਸਰਕਾਰ ਤੁਹਾਡੇ ਦੁਆਰ' ਪਹਿਲਕਦਮੀ ਤਹਿਤ ਲੱਗੇ ਸੁਵਿਧਾ ਕੈਂਪ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਸਨੀਕਾਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਕੀ ਸੇਵਾਵਾਂ ਘਰ ਦੇ ਬੂਹਿਆਂ 'ਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਜਿੱਥੇ ਬਿਨੈਕਾਰਾਂ ਵੱਲੋਂ ਵਿਧਵਾ ਪੈਨਸ਼ਨਾਂ, ਬੁਢਾਪਾ ਪੈਨਸ਼ਨਾਂ ਅਤੇ ਹੋਰ ਪ੍ਰਵਾਨਗੀਆਂ ਹੱਥੋ-ਹੱਥ ਪ੍ਰਾਪਤ ਕੀਤੀਆਂ ਗਈਆਂ।


ਪੁਲ ਦੇ ਉਦਘਾਟਨ ਮੌਕੇ ਉਨ੍ਹਾਂ ਦੇ ਨਾਲ ਕਰਮਜੀਤ ਖਾਸੀ, ਜਸਪ੍ਰੀਤ ਸਿੰਘ ਪੰਧੇਰ, ਰਿੰਕਲ ਸੈਣੀ, ਸੁਖਵਿੰਦਰ ਸਿੰਘ ਰੰਧਾਵਾ, ਹਰਮਨ ਸਿੰਘ, ਰਿੰਕੂ, ਪ੍ਰਿੰਸ ਸੈਣੀ, ਬੱਬੂ ਮੁੰਡੀਆਂ ਤੋਂ ਇਲਾਵਾ ਪਿੰਡ ਦੇ ਵਸਨੀਕ ਵੀ ਮੌਜੂਦ ਸਨ।


Powered by Froala Editor

Inauguration Of Bridge Construction Works On Budhe Darya In Village Bhukhari Kalan By MLA Girls

Comments


Recommended Stories
Latest
Crime News
Most Visited Stories