NOW
ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ    ਜਲੰਧਰ ਦੇ ਬਸਤੀ ਸ਼ੇਖ 'ਚ ਦਰਦਨਾਕ ਹਾਦਸਾ, ਮਕਾਨ ਦੀ ਛੱਤ ਡਿੱਗਣ ਕਾਰਨ ਇੱਕ ਦੀ ਮੌਤ; ਮਲਬੇ ਹੇਠ ਦਬੇ ਤਿੰਨ ਲੋਕ ਜ਼ਖ਼ਮੀ    ਹੁਸ਼ਿਆਰਪੁਰ ਪੁਲਿਸ ਦੀ ਨਸ਼ਾ ਵਿਰੋਧੀ ਕਾਰਵਾਈ: ਤਿੰਨ ਨੌਜਵਾਨ ਕਾਬੂ, ਨਸ਼ੇ ਦੀਆਂ ਚਿੱਟੀਆਂ ਗੋਲੀਆਂ ਤੇ ਸਬੂਤ ਬਰਾਮਦ    ਭੋਂਡਸੀ ਜੇਲ੍ਹ ਪੁੱਜੇ ਕੇਜਰੀਵਾਲ ਤੇ ਭਗਵੰਤ ਮਾਨ, ਹਿਰਾਸਤ ’ਚ ਬੰਦ ਸੰਜੀਵ ਅਰੋੜਾ ਨਾਲ ਕੀਤੀ ਮੁਲਾਕਾਤ    ਚੋਣਾਂ ਤੋਂ ਪਹਿਲਾਂ ਬਟਾਲਾ ’ਚ ਪੁਲਿਸ ਅਲਰਟ, ਸ਼ਹਿਰ ਦੀਆਂ ਸੜਕਾਂ ’ਤੇ ਨਿਕਲਿਆ ਵਿਸ਼ਾਲ ਫਲੈਗ ਮਾਰਚ    800 ਰੁਪਏ ਦੇ ਝਗੜੇ ਨੇ ਲੈ ਲਈ ਨੌਜਵਾਨ ਦੀ ਜਾਨ, ਮੁਹਾਲੀ ਪੁਲਿਸ ਵੱਲੋਂ ਦੋ ਕਾਤਲ ਕਾਬੂ    ਅਮਰੀਕਾ ਨੇ ਗ੍ਰੀਨ ਕਾਰਡ ਨਿਯਮ ਕੀਤੇ ਸਖ਼ਤ, ਐਚ-1ਬੀ, ਵਿਦਿਆਰਥੀ ਤੇ ਟੂਰਿਸਟ ਵੀਜ਼ਾ ਧਾਰਕਾਂ ਲਈ ਵਧੀਆਂ ਮੁਸ਼ਕਲਾਂ    ਸਬਜ਼ੀ ਮੰਡੀ ਦੇ ਆਪਸੀ ਝਗੜੇ ਨੇ ਲਿਆ ਪੀਓ - ਪੁੱਤ ਦੀ ਜਾਨ: ਮੱਖਣ-ਹਰਤੇਜ ਸਿੰਘ ਦੀਆਂ ਲਾਸ਼ਾਂ ਫੀਡਰ ਨਹਿਰ ਤੋਂ ਬਰਾਮਦ    ਭਗਵੰਤ ਮਾਨ ਦਾ ਵੱਡਾ ਐਲਾਨ: ਸਰਕਾਰੀ ਦਫ਼ਤਰ ਅਤੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ, ਲੂ ਅਤੇ ਗਰਮੀ ਤੋਂ ਬਚਾਅ ਲਈ ਨਵਾਂ ਸ਼ੈਡਿਊਲ    ਚੰਡੀਗੜ੍ਹ ’ਚ ਨੌਜਵਾਨ ਦੀ ਸ਼ਰਮਨਾਕ ਹਰਕਤ: ਸੁਖਨਾ ਝੀਲ ’ਚ ਬੋਟਿੰਗ ਦੌਰਾਨ ਪੇਸ਼ਾਬ, ਲੋਕਾਂ ’ਚ ਰੋਸ   
ਨੀਲੇ ਅਸਮਾਨ ਲਈ ਸਾਫ਼ ਹਵਾ ਦੇ ਅੰਤਰਰਾਸ਼ਟਰੀ ਦਿਵਸ 'ਤੇ, ਲੁਧਿਆਣਾ ਦੇ ਵਿਦਿਆਰਥੀਆਂ ਨੇ ਨਗਰ ਨਿਗਮ ਕਮਿਸ਼ਨਰ ਨੂੰ ਸਾਫ਼ ਹਵਾ ਦੇ ਹੱਲ ਦਾ ਦਿੱਤਾ ਪ੍ਰਸਤਾਵ
September 7, 2024
Ludhiana-Students-Propose-Clean-

Daily Gianwan Bureau / Ludhiana

ਲੁਧਿਆਣਾ, 7 ਸਤੰਬਰ, 2024: ਨੀਲੇ ਅਸਮਾਨ ਲਈ ਸਾਫ਼ ਹਵਾ ਦੇ ਅੰਤਰਰਾਸ਼ਟਰੀ ਦਿਵਸ ਮੌਕੇ ਲੁਧਿਆਣਾ ਦੇ 10 ਤੋਂ ਵੱਧ ਸਰਕਾਰੀ ਸਕੂਲਾਂ ਦੇ 20 ਵਿਦਿਆਰਥੀ ਪ੍ਰਤੀਨਿਧੀਆਂ ਨੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਅੱਗੇ ਸ਼ਹਿਰ ਦੀ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਲਈ ਆਪਣੀਆਂ ਸਿਫ਼ਾਰਸ਼ਾਂ ਪੇਸ਼ ਕੀਤੀਆਂ।


ਸਮਾਗਮ ਦੌਰਾਨ, ਹਰੇਕ ਸਕੂਲ ਨੂੰ ਆਪਣੇ ਪ੍ਰਸਤਾਵ ਪੇਸ਼ ਕਰਨ ਲਈ 10 ਮਿੰਟ ਦਿੱਤੇ ਗਏ ਸਨ, ਜੋ ਕਿ ਨੈਸ਼ਨਲ ਕਲੀਨ ਏਅਰ ਐਕਸ਼ਨ ਪਲਾਨ 'ਤੇ ਆਧਾਰਿਤ ਸਨ। ਸਿਫ਼ਾਰਸ਼ਾਂ ਵਿੱਚ ਸਕੂਲ ਵਿੱਚ ਕਾਰਪੂਲਿੰਗ ਨੂੰ ਲਾਜ਼ਮੀ ਬਣਾਉਣਾ, ਗ੍ਰੀਨ ਕਵਰ ਵਧਾਉਣਾ, ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨਾ ਅਤੇ ਹਵਾ ਦੀ ਗੁਣਵੱਤਾ ਦੇ ਮੁੱਦਿਆਂ 'ਤੇ ਜਨਤਕ ਜਾਗਰੂਕਤਾ ਵਧਾਉਣ ਵਰਗੇ ਉਪਾਅ ਸ਼ਾਮਲ ਸਨ।


ਲੁਧਿਆਣਾ ਮਿਉਂਸਪਲ ਕਮਿਸ਼ਨਰ ਸੰਦੀਪ ਰਿਸ਼ੀ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦਾ ਸਕਾਰਾਤਮਕ ਹੁੰਗਾਰਾ ਦਿੱਤਾ ਅਤੇ ਕਿਹਾ, “ਇਨ੍ਹਾਂ ਨੌਜਵਾਨ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਉਤਸ਼ਾਹ ਅਤੇ ਇਨੋਵੇਟਿਵ ਵਿਚਾਰ ਅਸਲ ਵਿਚ ਸਲਾਹੁਣਯੋਗ ਹਨ। ਲੁਧਿਆਣਾ ਦੇ ਸਾਫ਼-ਸੁਥਰੇ, ਸਿਹਤਮੰਦ ਭਵਿੱਖ ਨੂੰ ਬਣਾਉਣ ਵਿੱਚ ਸਾਡੇ ਨੌਜਵਾਨਾਂ ਨੂੰ ਸਰਗਰਮ ਭੂਮਿਕਾ ਨਿਭਾਉਂਦੇ ਹੋਏ ਦੇਖਣਾ ਉਤਸ਼ਾਹਜਨਕ ਹੈ। ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਸਾਡੇ ਚੱਲ ਰਹੇ ਯਤਨਾਂ ਵਿੱਚ ਉਨ੍ਹਾਂ ਦੀਆਂ ਸਿਫ਼ਾਰਸ਼ਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ।"


ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸਮਿਟ੍ਰੀ ਰੋਡ ਦੇ ਨਕੁਲ ਟਾਂਕ  ਨੇ ਕਿਹਾ, “ਸਾਨੂੰ ਮਾਣ ਹੈ ਕਿ ਸਾਨੂੰ ਕਮਿਸ਼ਨਰ ਸਰ ਅੱਗੇ ਆਪਣੇ ਵਿਚਾਰ ਪੇਸ਼ ਕਰਨ ਦਾ ਮੌਕਾ ਮਿਲਿਆ ਹੈ। ਸਾਡਾ ਉਦੇਸ਼ ਲੁਧਿਆਣਾ ਨੂੰ ਸਾਰਿਆਂ ਲਈ ਇੱਕ ਸਾਫ਼ ਅਤੇ ਸਿਹਤਮੰਦ ਸ਼ਹਿਰ ਬਣਾਉਣ ਵਿੱਚ ਮਦਦ ਕਰਨਾ ਹੈ। ਸਾਨੂੰ ਉਮੀਦ ਹੈ ਕਿ ਸਾਡੇ ਸੁਝਾਵਾਂ ਨੂੰ ਲਾਗੂ ਕੀਤਾ ਜਾਵੇਗਾ ਅਤੇ ਇੱਕ ਠੋਸ ਪ੍ਰਭਾਵ ਦਿਖਾਈ ਦੇਵੇਗਾ।"

ਇੰਦਰਾਪੁਰੀ ਸਕੂਲ ਆਫ਼ ਐਮੀਨੈਂਸ ਦੇ ਪ੍ਰਿੰਸੀਪਲ ਜਸਵਿੰਦਰ ਸਿੰਘ ਨੇ ਕਿਹਾ, “ਸਾਡੇ ਵਿਦਿਆਰਥੀਆਂ ਨੇ ਇਹਨਾਂ ਪ੍ਰਸਤਾਵਾਂ ਨੂੰ ਵਿਕਸਤ ਕਰਨ ਵਿੱਚ ਅਸਾਧਾਰਨ ਪਹਿਲਕਦਮੀ ਅਤੇ ਸਮਰਪਣ ਦਿਖਾਇਆ ਹੈ। ਇਸ ਪ੍ਰੋਗਰਾਮ ਵਿੱਚ ਉਹਨਾਂ ਦੀ ਭਾਗੀਦਾਰੀ ਉਹਨਾਂ ਦੇ ਭਾਈਚਾਰੇ ਵਿੱਚ ਸਾਰਥਕ ਤਬਦੀਲੀ ਲਿਆਉਣ ਲਈ ਉਹਨਾਂ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਸਾਨੂੰ ਸਕਾਰਾਤਮਕ ਵਾਤਾਵਰਨ ਤਬਦੀਲੀ ਲਿਆਉਣ ਲਈ ਉਨ੍ਹਾਂ ਦੇ ਯਤਨਾਂ ਦਾ ਸਮਰਥਨ ਕਰਨ 'ਤੇ ਮਾਣ ਹੈ।"

ਆਕਾਸ਼ ਗੁਪਤਾ, ਕਲੀਨ ਏਅਰ ਪੰਜਾਬ ਦੇ ਲੁਧਿਆਣਾ ਸਿਟੀ ਕੋਆਰਡੀਨੇਟਰ ਨੇ ਟਿੱਪਣੀ ਕਰਦੇ ਹੋਏ ਕਿਹਾ, "ਅੱਜ ਦਾ ਸਮਾਗਮ ਵਾਤਾਵਰਨ ਤਬਦੀਲੀ ਨੂੰ ਅਗਾਂਹ ਵਧਾਉਣ ਵਿੱਚ ਨੌਜਵਾਨਾਂ ਦੀ ਸ਼ਕਤੀਸ਼ਾਲੀ ਭੂਮਿਕਾ ਨੂੰ ਦਰਸਾਉਂਦਾ ਹੈ। ਸਾਨੂੰ ਇਨ੍ਹਾਂ ਵਿਦਿਆਰਥੀ ਨੇਤਾਵਾਂ ਦਾ ਸਮਰਥਨ ਕਰਨ 'ਤੇ ਮਾਣ ਹੈ, ਜਿਨ੍ਹਾਂ ਨੇ ਲੁਧਿਆਣਾ ਵਿੱਚ ਸ਼ੁੱਧ ਹਵਾ ਲਈ ਵਿਹਾਰਕ ਅਤੇ ਪ੍ਰਭਾਵਸ਼ਾਲੀ ਹੱਲ ਪ੍ਰਸਤਾਵਿਤ ਕਰਨ ਲਈ ਪਹਿਲ ਕੀਤੀ ਹੈ।"

 
ਇਸ ਸਮਾਗਮ ਨੇ ਹਵਾ ਦੀ ਗੁਣਵੱਤਾ ਦੇ ਮੁੱਦਿਆਂ ਨਾਲ ਨਜਿੱਠਣ ਵਿੱਚ ਕਮਿਊਨਿਟੀ ਭਾਗੀਦਾਰੀ, ਖਾਸ ਕਰਕੇ ਨੌਜਵਾਨਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਰੇਖਾਂਕਿਤ ਕੀਤਾ। ਵਿਦਿਆਰਥੀਆਂ ਦੀਆਂ ਸਿਫ਼ਾਰਸ਼ਾਂ ਨੇ ਲੁਧਿਆਣਾ ਦੀ ਹਵਾ ਨੂੰ ਸਭ ਲਈ ਸਾਫ਼ ਅਤੇ ਸੁਰੱਖਿਅਤ ਬਣਾਉਣ ਲਈ ਭਵਿੱਖ ਦੇ ਯਤਨਾਂ ਦੀ ਨੀਂਹ ਰੱਖੀ ਹੈ। ਇਹ ਪਹਿਲਕਦਮੀ ਕਲੀਨ ਏਅਰ ਪੰਜਾਬ ਵੱਲੋਂ ਸਮਰਥਿਤ ਯੰਗ ਚੈਂਪੀਅਨਜ਼ ਫਾਰ ਕਲੀਨ ਏਅਰ ਪ੍ਰੋਗਰਾਮ ਦਾ ਹਿੱਸਾ ਸੀ।

Powered by Froala Editor

Ludhiana Students Propose Clean Air Solutions To Municipal Commissioner On International Day Of Clean Air For Blue Skies

Comments


Recommended Stories
Latest
Crime News
Most Visited Stories