NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਝੋਨੇ ਦੀ ਨਾੜ ਨੂੰ ਅੱਗ ਲਗਾਉਣ 'ਤੇ ਪੂਰਨ ਪਾਬੰਦੀ ਦੇ ਆਦੇਸ਼ ਜਾਰੀ
September 20, 2024
Complete-Ban-On-Setting-Fire-To-

Daily Gianwan Bureau / Chandigarh

ਲੁਧਿਆਣਾ, 20 ਸਤੰਬਰ - ਵਧੀਕ ਜ਼ਿਲ੍ਹਾ ਮੈਜਿਸਟਰੇਟ, ਲੁਧਿਆਣਾ ਮੇਜ਼ਰ ਅਮਿਤ ਸਰੀਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 (ਬੀ.ਐਨ.ਐਸ.ਐਸ.) ਦੀ ਧਾਰਾ 163 (ਪੁਰਾਣੀ ਸੀ.ਆਰ.ਪੀ.ਸੀ., 1973 ਦੀ ਧਾਰਾ 144) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਲੁਧਿਆਣਾ ਅੰਦਰ ਝੋਨੇ ਦੀ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਗਾਉਣ/ਸਾੜਨ 'ਤੇ ਪੂਰਨ ਤੌਰ 'ਤੇ ਪਾਬੰਦੀ ਆਦੇਸ਼ ਜਾਰੀ ਕੀਤੇ ਹਨ।

ਵਧੀਕ ਜ਼ਿਲ੍ਹਾ ਮੈਜਿਸਟਰੇਟ, ਲੁਧਿਆਣਾ ਦੇ ਧਿਆਨ ਵਿੱਚ ਆਇਆ ਕਿ ਝੋਨੇ ਦੀ ਵਾਢੀ ਉਪਰੰਤ ਫਸਲ ਦੀ ਰਹਿੰਦ-ਖੂੰਹਦ (ਨਾੜ) ਨੂੰ ਸਬੰਧਤ ਕਿਸਾਨ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਜ਼ਮੀਨ ਦੀ ਉੱਪਰਲੀ ਸਤ੍ਹਾ ਅੱਗ ਨਾਲ ਸੜਨ ਕਾਰਨ ਇਸ ਵਿੱਚ ਮੌਜੂਦ ਕਈ ਲਾਭਦਾਇਕ ਜੀਵਾਣੂ ਮਰ ਜਾਂਦੇ ਹਨ ਤੋਂ ਆਲੇ-ਦੁਆਲੇ ਖੜੀ ਫਸਲ ਦੇ ਨਾਲ-ਨਾਲ ਪਿੰਡਾਂ ਵਿੱਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ। ਅੱਗ ਨਾਲ ਪੈਦਾ ਹੋਏ ਧੂੰਏ ਕਾਰਨ ਵੱਡੇ ਸੜਕੀ ਹਾਦਸੇ ਵਾਪਰਨ ਕਾਰਨ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ ਅਤੇ ਪਿੰਡਾਂ ਵਿੱਚ ਵੀ ਲੜਾਈ ਝਗੜਾ ਹੋਣ ਦਾ ਡਰ ਰਹਿੰਦਾ ਹੈ। ਪੰਜਾਬ ਸਰਕਾਰ ਵੱਲੋਂ U/S 19 of the air Prevention & Control of Pollution Act, 1981 ਦੇ ਤਹਿਤ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੋਇਆ ਹੈ, ਜਿਸਦੇ ਤਹਿਤ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ।

ਉਪਰੋਕਤ ਤੱਥਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਲੁਧਿਆਣਾ ਅੰਦਰ ਝੋਨੇ ਦੀ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਗਾਉਣ/ਸਾੜਨ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ ਅਤੇ ਇਹ ਹੁਕਮ 01 ਅਕਤੂਬਰ, 2024 ਤੋਂ ਲਾਗੂ ਹੋਵੇਗਾ ਅਤੇ 30 ਨਵੰਬਰ, 2024 ਤੱਕ ਜਾਰੀ ਰਹੇਗਾ।


Powered by Froala Editor

Complete Ban On Setting Fire To Paddy Grain Issued

Comments


Recommended Stories
Latest
Crime News
Most Visited Stories