NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ-ਡਾ.ਰਵਜੋਤ ਸਿੰਘ
December 3, 2024
Comprehensive-Planning-To-Provid

ਕੈਬਨਿਟ ਮੰਤਰੀ ਨੇ 4.35 ਕਰੋੜ ਰੁਪਏ ਦੀ ਲਾਗਤ ਵਾਲੇ ਵਾਟਰ ਸਪਲਾਈ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

8 ਹਜ਼ਾਰ ਤੋਂ ਵੱਧ ਲੋਕਾਂ ਨੂੰ ਮਿਲੇਗਾ ਸਾਫ ਪਾਣੀ; ਮਈ 2025 ਮਈ ਤੱਕ ਪ੍ਰਾਜੈਕਟ ਮੁਕੰਮਲ ਕਰਨ ਦੀ ਟੀਚਾ

Daily Gianwan Bureau / Phagwara




ਫਗਵਾੜਾ/ਚੰਡੀਗੜ੍ਹ, 3 ਦਸੰਬਰ:  ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਕਿਹਾ ਹੈ ਕਿ ਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ ਉਲੀਕੀ ਗਈ ਹੈ, ਜਿਸ ਤਹਿਤ ਭਵਿੱਖ ਵਿਚ ਪਾਣੀ ਦੀ ਕਮੀ ਦਾ ਸਾਹਮਣਾ ਕਰ ਰਹੇ ਖੇਤਰਾਂ ਵਿਚ ਪਹਿਲ ਦੇ ਆਧਾਰ ’ਤੇ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਵਲੋਂ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ।


ਅੱਜ ਫਗਵਾੜਾ ਵਿਖੇ 4.35 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੇ ਜਾਣ ਵਾਲੇ ਵਾਟਰ ਸਪਲਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਦੱਸਿਆ ਕਿ ਨਗਰ ਨਿਗਮ ਅਤੇ ਨਗਰ ਕੌਂਸਲਾਂ ਵਿਚ ਪਾਣੀ ਦੀ ਸਪਲਾਈ ਸਬੰਧੀ ਅਧਿਕਾਰੀਆਂ ਨੂੰ ਮੁਕੰਮਲ ਅਧਿਐਨ ਪਿੱਛੋਂ ਵਿਆਪਕ ਰਿਪੋਰਟਾਂ ਦੇਣ ਦੇ ਹੁਕਮ ਦਿੱਤੇ ਗਏ ਹਨ। 


ਉਨ੍ਹਾਂ ਦੱਸਿਆ ਕਿ 4.35 ਕਰੋੜ ਰੁਪਏ ਦੇ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਸੰਤੋਖਪੁਰਾ, ਗੋਬਿੰਦਪੁਰਾ, ਕੋਠੜਾ, ਨਕੋਦਰ ਰੋਡ, ਪੁਰੇਵਾਲ ਨਗਰ ਤੇ ਖਲਵਾੜਾ ਰੋਡ ਦੀ 8 ਹਜ਼ਾਰ ਤੋਂ ਵੱਧ ਆਬਾਦੀ ਨੂੰ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ 9 ਕਿਲੋਮੀਟਰ ਲੰਬੀ ਪਾਈਪ ਲਾਈਨ ਵਿਛਾਈ ਜਾ ਰਹੀ ਹੈ,ਜਿਸ ਵਿਚ 1 ਹਜ਼ਾਰ ਤੋਂ ਵੱਧ ਘਰਾਂ ਨੂੰ ਪਾਣੀ ਦੇ ਕੁਨੈਕਸ਼ਨ ਦਿੱਤੇ ਜਾਣਗੇ। ਇਹ ਸਮੁੱਚਾ ਪ੍ਰਾਜੈਕਟ 27 ਮਈ 2025 ਤੱਕ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। 


ਕੈਬਨਿਟ ਮੰਤਰੀ ਨੇ ਨਗਰ ਨਿਗਮ ਕਮਿਸ਼ਨਰ ਫਗਵਾੜਾ ਨਵਨੀਤ ਕੌਰ ਬੱਲ ਨੂੰ ਕਿਹਾ ਕਿ ਉਹ ਪ੍ਰਾਜੈਕਟ ਦੀ ਪ੍ਰਗਤੀ ਉੱਪਰ ਨੇੜਿਓ ਨਜ਼ਰ ਰੱਖਣ ਤਾਂ ਜੋ ਇਸਨੂੰ ਸਮੇਂ ਸਿਰ ਮੁਕੰਮਲ ਕਰਕੇ ਲੋਕਾਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਪ੍ਰਾਜੈਕਟ ਸਬੰਧੀ ਹਰ ਪੰਦਰਵਾੜੇ ਰਿਪੋਰਟ ਸੌਂਪਣ। 


ਇਸ ਮੌਕੇ ਸਾਬਕਾ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ, ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਲਲਿਤ ਸਕਲਾਨੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਸ਼ਮੀਰ ਸਿੰਘ , ਆਮ ਆਦਮੀ ਪਾਰਟੀ ਦੇ ਬੁਲਾਰੇ ਹਰਨੂਰ ਸਿੰਘ ਮਾਨ, ਦਲਜੀਤ ਰਾਜੂ ਤੇ ਹੋਰ ਮੌਜੂਦ ਸਨ।

Powered by Froala Editor

Comprehensive Planning To Provide Clean Drinking Water To 100 Percent Of The Population In Urban Areas Dr Ravjot Singh

Comments


Recommended Stories
Latest
Crime News
Most Visited Stories