ਡੇਂਗੁ ਤੋਂ ਬਚਾਅ ਲਈ ਹਰ ਸ਼ੁਕਰਵਾਰ ਖੁਸ਼ਕ ਦਿਵਸ ਤਹਿਤ ਜਾਗਰੂਕਤਾ ਗਤੀਵਿਧੀਆਂ ਜਾਰੀ ।
December 1, 2023
Daily Dharaledar / Punjab
ਡੇਂਗੂ ਬੁਖਾਰ ਤੋਂ ਬਚਾਅ ਲਈ ਸਿਹਤ ਟੀਮਾਂ ਵੱਲੋਂ ਹਫਤੇ ਦੌਰਾਨ 25851 ਘਰਾਂ ਦਾ ਦੌਰਾ ਕਰਕੇ 115 ਥਾਂਵਾ ਤੇ ਮਿਲਿਆ ਲਾਰਵਾ ਕਰਵਾਇਆ ਨਸ਼ਟ।
06 ਹੋਰ ਨਵੇਂ ਡੇਂਗੂ ਪੋਜਟਿਵ ਕੇਸ ਆਉਣ ਤੇ ਕੁੱਲ ਕੇਸਾਂ ਦੀ ਗਿਣਤੀ ਹੋਈ 1064 - ਸਿਵਲਸਰਜਨ
ਪਟਿਆਲਾ 01 ਦਸੰਬਰ (ਅਮਰੀਕਇੰਦਰ ਸਿੰਘ) ਮਾਨਯੋਗ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ &-quot-ਹਰ ਸ਼ੁਕਰਵਾਰ-ਡੇਂਗੂ ਤੇ ਵਾਰ&-quot- ਤਹਿਤ ਸਿਹਤ ਵਿਭਾਗ ਦੀਆ ਟੀਮਾਂ ਵੱਲੋਂ ਸਕੂਲੀ ਵਿਦਿਆਰਥੀਆਂ ਦੇ ਨਾਲ ਵਿਸ਼ੇਸ਼ ਮੁਹਿੰਮ ਤਹਿਤ ਅੱਜ ਜਿਲ੍ਹੇ ਦੇ 316 ਸਕੂਲਾਂ ਅਤੇ ਸਕੂਲਾਂ ਦੇ ਆਲੇ ਦੁਆਲੇ ਦੇ ਏਰੀਏ ਆਦਿ ਵਿੱਚ ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ ਅਤੇ ਲੋਕਾਂ ਨੂੰ ਚੈਕਿੰਗ ਦੋਰਾਣ ਹਫਤੇ ਵਿੱਚ ਇੱਕ ਵਾਰ ਖੜੇ ਪਾਣੀ ਦੇ ਸਰੋਤਾਂ ਨੂੰ ਖਤਮ ਕਰਨ ਲਈ ਜਾਗਰੂਕ ਵੀ ਕੀਤਾ ਗਿਆ।fੲਹਨਾਂ ਟੀਮਾਂ ਦਾ ਨਿਰੀਖਣ ਜਿਲ੍ਹਾ ਨੋਡਲ ਅਫਸਰ ਡਾ. ਸੁਮੀਤ ਸਿੰਘ ਵੱਲੋਂ ਕੀਤਾ ਗਿਆ। ਸਿਵਲ ਸਰਜਨ ਡਾ. ਰਮਿੰਦਰ ਕੋਰ ਨੇ ਦੱਸਿਆ ਕਿ ਭਾਵੇ ਹੁਣ ਮੌਸਮ ਵਿੱਚ ਠੰਡਕ ਆਉਣ ਨਾਲ ਭਾਵੇਂ ਡੇਂਗੂ ਕੇਸਾਂ ਵਿੱਚ ਗਿਰਾਵਟ ਆਈ ਹੈ ਪ੍ਰੰਤੂ ਟੀਮਾਂ ਵੱਲੋਂ ਘਰ ਘਰ ਚੈਕਿੰਗ ਦੋਰਾਣ ਅਜੇ ਵੀ ਖੜੇ ਪਾਣੀ ਦੇ ਸਰੋਤਾ ਵਿੱਚ ਲਾਰਵਾ ਪਾਇਆ ਜਾ ਰਿਹਾ ਹੈ ।ਜਿਸ ਤੇ ਵਿਸ਼ੇਸ਼ ਧਿਆਨ ਦੇਣ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਸਭਨਾਂ ਦੀ ਸਾਂਝੀ ਜਿਮੇਂਵਾਰੀ ਹੈ ਅਤੇ ਸਭਨਾਂ ਦੇ ਸਹਿਯੋਗ ਨਾਲ ਹੀ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਉਹਨਾਂ ਇਹ ਵੀ ਕਿਹਾ ਕਿ ਕਿਸੇ ਕਿਸਮ ਦਾ ਬੁਖਾਰ ਹੋਣ ਤੇ ਉਸ ਦੀ ਜਾਂਚ ਹੋਣੀ ਜਰੂਰੀ ਹੈ ਤਾਂ ਜੋ ਸਮੇਂ ਸਿਰ ਮਰੀਜ ਦਾ ਸਹੀ ਇਲਾਜ ਹੋ ਸਕੇ। ਉਹਨਾਂ ਕਿਹਾ ਸਰਕਾਰ ਵੱਲੋਂ ਜਿਲ਼੍ਹੇ ਵਿੱਚ ਡੇਂਗੂ ਦੀ ਮੁਫਤ ਜਾਂਚ ਅਤੇ ਇਲਾਜ ਲਈ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਸਾਰੇ ਪ੍ਰਬੰਧ ਮੋਜੂਦ ਹਨ । ਜਿਲ੍ਹਾ ਐਪੀਡੋਮੋਲੋਜਿਸਟ ਕਮ ਨੋਡਲ ਅਫਸਰ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਇਸ ਹਫਤੇ ਦੋਰਾਣ ਸਿਹਤ ਟੀਮਾਂ ਵੱਲੋਂ 25 ਹਜਾਰ 851 ਘਰਾਂ/ ਥਾਵਾਂ ਦਾ ਦੌਰਾ ਕਰਕੇ 115 ਥਾਵਾਂ ਤੇ ਮਿਲਿਆ ਲਾਰਵਾ ਨਸ਼ਟ ਕਰਵਾਇਆ ਜਾ ਚੁੱਕਾ ਹੈ ਅਤੇ ਜਿਲ੍ਹੇ ਵਿੱਚ ਅੱਜ 06 ਹੋਰ ਨਵੇਂ ਡੇਂਗੂ ਕੇਸ ਰਿਪੋਰਟ ਹੋਣ ਕੁੱਲ ਡੇਂਗੂ ਪੋਜਟਿਵ ਕੇਸਾਂ ਦੀ ਗਿਣਤੀ 1064 ਹੋ ਗਈ ਹੈ।ਜਿਹਨਾਂ ਵਿਚੋਂ 34 ਮਰੀਜ ਐਕਟਿਵ ਹਨ ।Daily Dharaledar Online News Views and Reviews
Comments
Recommended Stories
Latest
Crime News
Most Visited Stories