NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹ 'ਚ ਵਿਸ਼ੇਸ਼ ਮੈਡੀਕਲ ਕੈਂਪ ਆਯੋਜਿਤ
June 12, 2024
District-Legal-Services-Authorit

ਜੇਲ੍ਹ 'ਚ ਬੰਦ ਹਵਾਲਾਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਦਿੱਤੀ ਜਾਣਕਾਰੀ

Daily Gianwan Bureau / Ludhiana

ਲੁਧਿਆਣਾ, 12 ਜੂਨ  - ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ  ਕੇਂਦਰੀ ਜੇਲ੍ਹ, ਲੁਧਿਆਣਾ ਵਿਖੇ ਵਿਸ਼ੇਸ਼ ਮੈਡੀਕਲ ਕੈਂਪ ਦਾ ਆਯੋਜਨ ਕਰਵਾਇਆ ਗਿਆ।


ਸਥਾਨਕ ਕੇਂਦਰੀ ਜੇਲ੍ਹ, ਲੁਧਿਆਣਾ ਵਿਖੇ ਲੱਗੇ ਕੈਂਪ ਦੌਰਾਨ ਸਿਵਲ ਸਰਜਨ, ਲੁਧਿਆਣਾ ਦੇ ਦਫ਼ਤਰ ਵੱਲੋਂ ਹੱਡੀਆ, ਅੱਖਾ, ਸਕਿਨ, ਡੈਂਟਲ, ਮੈਡੀਸਿਨ ਆਦਿ ਦੇ ਮਾਹਰ ਡਾਕਟਰਾਂ ਵੱਲੋਂ ਜੇਲ੍ਹ ਵਿੱਚ ਬੰਦ ਹਵਾਲਾਤੀਆਂ/ਕੈਦੀਆਂ ਦਾ ਵਿਸ਼ੇਸ਼ ਮੈਡੀਕਲ ਚੈੱਕ-ਅਪ ਕੀਤਾ ਗਿਆ ਅਤੇ ਮੌਕੇ 'ਤੇ ਲੋੜੀਂਦੀਆਂ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ।


ਇਸ ਮੌਕੇ ਸੀ.ਜੇ.ਐਮ.-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਹਰਵਿੰਦਰ ਸਿੰਘ ਵੱਲੋਂ ਕੇਂਦਰੀ ਜੇਲ੍ਹ, ਲੁਧਿਆਣਾ ਦਾ ਵਿਸ਼ੇਸ਼ ਦੌਰਾ ਕਰਦਿਆਂ ਮੈਡੀਕਲ ਕੈਂਪ ਦਾ ਨਿਰੀਖਣ ਕੀਤਾ ਅਤੇ ਕੈਂਪ ਦੌਰਾਨ ਚੈੱਕ-ਅਪ ਲਈ ਆਏ ਹੋਏ ਹਵਾਲਾਤੀਆਂ/ਕੈਦੀਆਂ ਦੀਆਂ ਸਮਸਿਆਵਾਂ ਵੀ ਸੁਣੀਆਂ।


ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਮੈਡੀਕਲ ਕੈਂਪ ਦੌਰਾਨ ਡਿਊਟੀ ਨਿਭਾਉਣ ਵਾਲੇ ਮਾਹਰ ਡਾਕਟਰਾਂ ਅਤੇ ਜੇਲ੍ਹ ਪ੍ਰਸਾਸ਼ਨ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਬੰਦੀਆ ਨੂੰ ਭਰੋਸਾ ਦਿੱਤਾ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਸਮੇਂ-ਸਮੇਂ ਤੇ ਕੇਂਦਰੀ ਜੇਲ੍ਹ, ਲੁਧਿਆਣਾ ਵਿਖੇ ਵਿਸ਼ੇਸ਼ ਮੈਡੀਕਲ ਕੈਂਪ ਆਯੋਜਿਤ ਕੀਤੇ ਜਾਣਗੇ ਤਾਂ ਜੋ ਕੋਈ ਵੀ ਬੰਦੀ ਕਿਸੇ ਵੀ ਪ੍ਰਕਾਰ ਦੇ ਇਲਾਜ਼ ਤੋਂ ਵਾਂਝਾ ਨਾ ਰਹਿ ਸਕੇ।


ਇਸ ਤੋਂ ਇਲਾਵਾ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਵਿਸ਼ੇਸ਼ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਜੇਕਰ ਕਿਸੇ ਹਵਾਲਾਤੀ ਕੋਲ ਆਪਣੇ ਕੇਸ ਦੀ ਪੈਰਵੀ ਕਰਨ ਲਈ ਵਕੀਲ ਨਹੀਂ ਹੈ ਤਾਂ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹ ਵਿੱਚ ਸਥਾਪਿਤ ਕੀਤੇ ਗਏ ਲੀਗਲ ਏਡ ਕਲੀਨਿਕ ਰਾਹੀਂ ਮੁਫ਼ਤ ਕਾਨੂੰਨੀ ਸਹਾਇਤਾਂ ਸਕੀਮ ਦਾ ਫਾਰਮ ਭਰਿਆ ਜਾ ਸਕਦਾ ਹੈ ਅਤੇ ਅਥਾਰਟੀ ਵੱਲੋਂ ਵਕੀਲ ਮੁਹੱਈਆ ਕਰਵਾਇਆ ਜਾਵੇਗਾ।

Powered by Froala Editor

District Legal Services Authority Organized Special Medical Camp In Central Jail

Comments


Recommended Stories
Latest
Crime News
Most Visited Stories