NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
'ਸੀ.ਐਮ. ਦੀ ਯੋਗਸ਼ਾਲਾ'- ਯੋਗਾ ਕਰਨ ਨਾਲ ਲੋਕਾਂ ਨੇ ਹਸਪਤਾਲਾਂ ਤੋਂ ਕੀਤਾ ਕਿਨਾਰਾ, ਜੀਵਨ 'ਚ ਸਿਹਤ ਦਾ ਆ ਰਿਹਾ ਨਵਾਂ ਮੋੜ
June 15, 2024
-C-M-Yogashala-By-Doing-Yoga-Peo

Daily Gianwan Bureau / Ludhiana

ਲੁਧਿਆਣਾ, 15 ਜੂਨ  - ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 'ਸੀ.ਐਮ. ਦੀ ਯੋਗਸ਼ਾਲਾ' ਨੂੰ ਚਲਾਇਆ ਜਾ ਰਿਹਾ ਹੈ, ਜੋ ਅਕਤੂਬਰ 2023 ਤੋਂ ਪੰਜਾਬ ਦੇ ਕੁਝ ਜ਼ਿਲ੍ਹਿਆਂ ਤੋਂ ਚੱਲ ਕੇ ਅੱਜ ਪੰਜਾਬ ਦੇ ਹਰ ਪਿੰਡ ਅਤੇ ਕਸਬੇ ਤੱਕ ਪਹੁੰਚ ਕੀਤੀ ਹੈ। 


ਇਸ ਮਸ਼ੀਨੀ ਯੁੱਗ ਵਿੱਚ ਹਰ ਘਰ ਵਿੱਚ ਕੋਈ ਨਾ ਕੋਈ ਬਿਮਾਰੀ ਦਾ ਹੋਣਾ ਆਮ ਗੱਲ ਹੈ ਪਰ ਸੀ.ਐਮ. ਦੀ ਯੋਗਸ਼ਾਲਾ ਰਾਹੀਂ ਹਰ ਬਿਮਾਰੀ ਬਿਨਾਂ ਦਵਾਈ ਤੋਂ, ਯੋਗਾ ਕਰਕੇ ਠੀਕ ਹੋ ਰਹੀ ਹੈ। ਪੰਜਾਬ ਸਰਕਾਰ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਲੁਧਿਆਣੇ ਦੇ ਲੋਕਾਂ ਨੂੰ ਵੱਖ-ਵੱਖ ਰੋਗਾਂ ਵਿੱਚ ਆਰਾਮ ਮਿਲ ਰਿਹਾ ਹੈ।


ਜ਼ਿਲ੍ਹਾ ਕੋਆਰਡੀਨੇਟਰ ਚੰਦਨ ਕੁਮਾਰ ਸਤਿਆਰਥੀ ਨੇ ਦੱਸਿਆ ਕਿ ਲੁਧਿਆਣਾ ਦੀਆਂ ਵੱਖ-ਵੱਖ ਤਹਿਸੀਲਾਂ ਅਤੇ ਬਲਾਕ ਜਿਸ ਵਿੱਚ ਸਮਰਾਲਾ, ਮਾਛੀਵਾੜਾ, ਖੰਨਾ, ਦੋਰਾਹਾ, ਮਲੌਦ, ਡੇਹਲੋ, ਜਗਰਾਉਂ, ਸਿਧਵਾਂ ਬੇਟ, ਪਖੋਵਾਲ, ਸੁਧਾਰ, ਹਲਾਵਾਰਾ, ਰਾਏਕੋਟ ਤੇ ਲੁਧਿਆਣਾ ਦੇ ਵੱਖ-ਵੱਖ ਪਾਰਕ, ਮੰਦਿਰ, ਗੁਰਦੁਆਰਿਆਂ ਵਿੱਚ ਲਗਭਗ 185 ਸਥਾਨਾਂ 'ਤੇ ਸ਼ਾਨਦਾਰ ਢੰਗ ਨਾਲ ਯੋਗਸ਼ਾਲਾ ਚੱਲ ਰਹੀ ਹੈ। 


ਲੋਕਾਂ ਦੇ ਭਰਵੇਂ ਹੁੰਗਾਰੇ ਨਾਲ ਨੌਜਵਾਨੀ ਦਾ ਸਮੁੱਚਾ ਵਿਕਾਸ ਹੋ ਰਿਹਾ ਹੈ, ਬੱਚੇ ਅਤੇ ਬੁਜ਼ੁਰਗ ਵੀ ਇਸਦਾ ਲਾਭ ਲੈ ਰਹੇ ਹਨ. ਨੌਜਵਾਨ ਨਸ਼ੇ ਤੋਂ ਦੂਰ ਅਤੇ ਤਣਾਅ ਮੁਕਤ ਹੋ ਰਹੇ ਹਨ ਅਤੇ ਸਰਕਾਰ ਦੀ ਇਸ ਪਹਿਲ ਦੀ ਪਿੰਡ-ਪਿੰਡ ਵਿੱਚ ਸ਼ਲਾਘਾ ਹੋ ਰਹੀ ਹੈ। ਪੰਜਾਬ ਸਰਕਾਰ ਦੀ ਇਸ ਪਹਿਲ ਤੋਂ ਹਰ ਪਿੰਡ, ਹਰ ਸ਼ਹਿਰ ਅਤੇ ਹਰ ਗਲੀ-ਮੁਹੱਲੇ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਪ੍ਰੋਗਰਾਮ ਤਹਿਤ ਮਾਹਿਰ ਯੋਗ ਟ੍ਰੇਨਰਾਂ ਵੱਲੋਂ ਮੁਫ਼ਤ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ ਜਿਸ ਵਿੱਚ ਯੌਗਿਕ ਸੂਖਮ ਅਭਿਆਸ, ਆਸਣ, ਪ੍ਰਾਣਿਆਮ ਅਤੇ ਧਿਆਨ ਲਾਉਣਾ ਸਿਖਾਇਆ ਜਾ ਰਿਹਾ ਹੈ. ਇਨਾਂ ਕਲਾਸਾਂ ਵਿੱਚ ਹਰ ਉਮਰ ਦੇ ਲੋਕ ਸ਼ਾਮਲ ਹੋ ਰਹੇ ਹਨ ਅਤੇ ਉਨ੍ਹਾਂ ਦੀਆਂ ਵੱਖ-ਵੱਖ ਕਿਸਮਾਂ ਦੀਆਂ ਬਿਮਾਰੀਆਂ ਜਿਵੇਂ ਕਿ ਜੋੜਾਂ ਦਾ ਦਰਦ, ਥਾਇਰਡ, ਬਲੱਡ ਪ੍ਰੈਸ਼ਰ ਤੋਂ ਰਾਹਤ ਮਿਲ ਰਹੀ ਹੈ। 


ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹਾਂ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ 'ਸੀ.ਐਮ. ਦੀ ਯੋਗਸ਼ਾਲਾ' ਦਾ ਵੱਧ ਤੋਂ ਵੱਧ ਲਾਭ ਲੈਣ। ਜੇਕਰ ਕੋਈ ਵੀ ਪਿੰਡ, ਮੁਹੱਲੇ ਜਾਂ ਸ਼ਹਿਰ ਵਿੱਚ ਯੋਗਸ਼ਾਲਾ ਦੀ ਸ਼ੁਰੂਆਤ ਕਰਨਾ ਚਾਹੁੰਦਾ ਹੈ ਤਾਂ ਉਹ ਇਸ ਨੰਬਰ 76694-00500 'ਤੇ ਕਾਲ ਕਰ ਸਕਦਾ ਹੈ। ਕਲਾਸ ਸ਼ੁਰੂ ਕਰਵਾਉਣ ਲਈ ਘੱਟੋ-ਘੱਟ 25 ਮੈਂਬਰਾਂ ਦਾ ਹੋਣਾ ਜ਼ਰੂਰੀ ਹੈ। ਇਹ ਕਲਾਸਾਂ 'ਸੀ.ਐਮ. ਦੀ ਯੋਗਸ਼ਾਲਾ' ਦੁਆਰਾ ਮੁਫਤ ਮੁਫ਼ਤ ਚਲਾਈਆਂ ਜਾਂਦੀਆਂ ਹਨ। https://cmdiyogshala.punjab.gov.in

Powered by Froala Editor

C M Yogashala By Doing Yoga People Avoided Hospitals A New Turn Of Health Is Coming In Life

Comments


Recommended Stories
Latest
Crime News
Most Visited Stories