NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੰਤਰਰਾਸ਼ਟਰੀ ਯੋਗ ਦਿਵਸ -2024 ਮਨਾਇਆ
June 21, 2024
Punjab-And-Haryana-High-Court-Ce

Daily Gianwan Bureau / Chandigarh


ਚੰਡੀਗੜ੍ਹ, 21 ਜੂਨ


ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਐਕਟਿੰਗ ਚੀਫ਼ ਜਸਟਿਸ ਮਾਣਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ -2024 ਮਨਾਇਆ ਗਿਆ। ਇਹ ਦਿਵਸ ਆਯੂਸ਼ ਮੰਤਰਾਲਾ, ਭਾਰਤ ਸਰਕਾਰ, ਨਵੀਂ ਦਿੱਲੀ ਤੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਨਾਇਆ ਗਿਆ। ਇਸ ਸਮਾਗਮ ਵਿੱਚ ਮਾਣਯੋਗ ਜੱਜ ਸਾਹਿਬਾਨ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੈਂਬਰਾਂ, ਹਾਈ ਕੋਰਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਬੜੇ ਉਤਸ਼ਾਹ ਨਾਲ ਵੱਖ-ਵੱਖ ਯੋਗ ਆਸਣ ਅਤੇ ਧਿਆਨ ਸਾਧਨਾ ਕੀਤੀ।


ਇਸ ਮੌਕੇ ਗੌਰਮਿੰਟ ਕਾਲਜ ਆਫ਼ ਯੋਗਾ ਐਜੂਕੇਸ਼ਨ ਐਂਡ ਹੈਲਥ, ਸੈਕਟਰ 23-ਏ, ਚੰਡੀਗੜ੍ਹ ਦੇ ਯੋਗਾ ਇੰਸਟਰਕਟਰ ਨੇ ਭਾਗ ਲੈਣ ਵਾਲਿਆਂ ਨੂੰ ਯੋਗ ਦੇ ਫਾਇਦਿਆਂ ਤੋਂ ਜਾਣੂ ਕਰਵਾਇਆ, ਜੋ ਨਾ ਕੇਵਲ ਪੁਰਾਤਨ ਭਾਰਤੀ ਪਰੰਪਰਾ ਦਾ ਇੱਕ ਵਡਮੁੱਲਾ ਤੋਹਫ਼ਾ ਹੈ ਸਗੋਂ ਸਰੀਰਕ ਵਿਕਾਸ, ਮਾਨਸਿਕ ਆਰਾਮ ਦੇ ਨਾਲ-ਨਾਲ ਰਿਸ਼ਟਪੁਸ਼ਟ ਅਤੇ ਨਿਰੋਗੀ ਸ਼ਰੀਰ ਦੇ ਵਿਕਾਸ ਵਿੱਚ ਵੀ ਸਹਾਈ ਹੁੰਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਯੋਗਾ ਮਹਿਜ਼  ਸ਼ਰੀਰਕ ਕਸਰਤ ਨਹੀਂ ਹੈ ਬਲਕਿ ਇਹ ਵਿਸ਼ਵ ਅਤੇ ਕੁਦਰਤ ਨਾਲ ਏਕਤਾ ਦੀ ਭਾਵਨਾ ਪੈਦਾ ਕਰਨ ਵਿੱਚ ਵੀ ਮਦਦ ਕਰਦਾ ਹੈ।


ਅੰਤਰਰਾਸ਼ਟਰੀ ਯੋਗਾ ਦਿਵਸ ਹਰ ਸਾਲ 21 ਜੂਨ ਨੂੰ ਪੂਰੇ ਭਾਰਤ ਵਿੱਚ ਮਨਾਇਆ ਜਾਂਦਾ ਹੈ, ਜਿਸ ਦਾ ਉਦੇਸ਼ ਯੋਗਾ ਨੂੰ ਹਰ ਵਿਅਕਤੀ ਦੇ ਰੋਜ਼ਾਨਾ ਰੁਟੀਨ ਦਾ ਹਿੱਸਾ ਬਣਾਉਣਾ ਅਤੇ ਸੰਪੂਰਨ ਵਿਕਾਸ ਵਿੱਚ ਇਸ ਦੇ ਮਹੱਤਵ ਨੂੰ ਉਜਾਗਰ ਕਰਨਾ ਹੈ।

Powered by Froala Editor

Punjab And Haryana High Court Celebrated International Yoga Day 2024

Comments


Recommended Stories
Latest
Crime News
Most Visited Stories