NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਮੁੱਖ ਸਕੱਤਰ ਵੱਲੋਂ ਸੂਬੇ ਵਿੱਚ ਡਾਇਰੀਆ ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰਾਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼
July 16, 2024
The-Chief-Secretary-Directed-The

ਕੁਝ ਕਸਬਿਆਂ ਵਿੱਚ ਹੈਜ਼ੇ ਦੇ ਫੈਲਾਅ ਨੂੰ ਰੋਕਣ ਲਈ ਸਬੰਧਤ ਵਿਭਾਗਾਂ ਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਇਸ ਮੁੱਦੇ ਉਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜ਼ੀਰੋ ਸਹਿਣਸ਼ੀਲਤਾ ਰੱਖਣ ਦੇ ਨਿਰਦੇਸ਼

Daily Gianwan Bureau / Chandigarh

ਚੰਡੀਗੜ੍ਹ, 16 ਜੁਲਾਈ


ਸੂਬੇ ਦੇ ਕੁਝ ਕਸਬਿਆਂ ਵਿੱਚ ਡਾਇਰੀਆ ਦੇ ਫੈਲਾਅ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਇੱਕ ਹੰਗਾਮੀ ਮੀਟਿੰਗ ਕੀਤੀ। ਮੀਟਿੰਗ ਵਿੱਚ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ, ਨਗਰ ਨਿਗਮ ਕਮਿਸ਼ਨਰ, ਏ.ਡੀ.ਸੀਜ਼ (ਸ਼ਹਿਰੀ ਵਿਕਾਸ), ਐਕਸੀਅਨ, ਈਓਜ਼ ਅਤੇ ਸਿਵਲ ਸਰਜਨ ਵੀ ਹਾਜ਼ਰ ਸਨ।


ਸ੍ਰੀ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਨੇ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ ਕਿ ਸਾਰੀਆਂ ਨਗਰ ਨਿਗਮਾਂ ਅਤੇ ਮਿਉਂਸਪਲ ਕਮੇਟੀਆਂ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਲੋਕਾਂ ਦੇ ਪੀਣ ਲਈ ਮੌਜੂਦ ਪਾਣੀ 100 ਫੀਸਦੀ ਸਾਫ ਹੋਣ ਯਕੀਨੀ ਬਣਾਉਣ ਜੋ ਪੂਰੀ ਤਰ੍ਹਾਂ ਦੂਸ਼ਿਤ ਮੁਕਤ ਹੋਵੇ। ਉਨ੍ਹਾਂ ਡਿਪਟੀ ਕਮਿਸ਼ਨਰਾਂ, ਨਗਰ ਨਿਗਮ ਕਮਿਸ਼ਨਰਾਂ ਅਤੇ ਕਾਰਜਕਾਰੀ ਅਧਿਕਾਰੀਆਂ (ਈ.ਓਜ਼) ਨੂੰ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਸੰਵੇਦਨਸ਼ੀਲ ਅਤੇ ਝੁੱਗੀ-ਝੌਂਪੜੀ ਵਾਲੇ ਇਲਾਕਿਆਂ ਦਾ ਨਿੱਜੀ ਤੌਰ 'ਤੇ ਦੌਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਵੀ ਪੀਣ ਵਾਲੇ ਪਾਣੀ ਦੇ ਦੂਸ਼ਿਤ ਹੋਣ ਦੀ ਸੰਭਾਵਨਾ ਨਜ਼ਰ ਆਵੇ ਤਾਂ ਤੁਰੰਤ ਜ਼ਰੂਰੀ ਕਦਮ ਚੁੱਕੇ ਜਾਣ। ਸ੍ਰੀ ਵਰਮਾ ਨੇ ਸਥਾਨਕ ਸਰਕਾਰ ਵਿਭਾਗ ਦੇ ਸਕੱਤਰ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਕਮਿਸ਼ਨਰਾਂ ਅਤੇ ਈਓਜ਼ ਤੋਂ ਸਰਟੀਫਿਕੇਟ ਲੈਣ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਸਾਰੇ ਖੇਤਰਾਂ ਦੇ ਸਾਰੇ ਇਲਾਕਿਆਂ ਵਿੱਚ ਪੂਰੀ ਤਰ੍ਹਾਂ ਗੰਦਗੀ ਰਹਿਤ ਸਾਫ਼-ਸੁਥਰਾ ਪੀਣ ਵਾਲਾ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ।


ਸ੍ਰੀ ਵਰਮਾ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਪ੍ਰਮੁੱਖ ਸਕੱਤਰ ਨੂੰ ਦਿਹਾਤੀ ਖੇਤਰਾਂ ਵਿੱਚ ਵੀ ਇਸੇ ਕਵਾਇਦ ਨੂੰ ਅਪਨਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ  ਸਾਰੇ ਐਕਸੀਅਨਾਂ ਅਤੇ ਐਸ.ਡੀ.ਓਜ਼ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਸਾਰੇ ਪਿੰਡਾਂ ਅਤੇ ਖਾਸ ਤੌਰ 'ਤੇ ਸੰਵੇਦਨਸ਼ੀਲ ਖੇਤਰਾਂ ਦਾ ਨਿੱਜੀ ਤੌਰ 'ਤੇ ਦੌਰਾ ਕਰਨ। ਉਨ੍ਹਾਂ ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਐਕਸੀਅਨਾਂ ਅਤੇ ਐਸ.ਡੀ.ਓਜ਼ ਤੋਂ ਵੀ ਉਨ੍ਹਾਂ ਦੇ ਅਧਿਕਾਰ ਖੇਤਰ ਦੇ ਸਾਰੇ ਇਲਾਕਿਆ ਵਿੱਚ ਗੰਦਗੀ ਰਹਿਤ ਸਾਫ਼ ਪਾਣੀ ਦੀ ਸਪਲਾਈ ਸਬੰਧੀ ਸਰਟੀਫਿਕੇਟ ਲੈਣ ਲਈ ਕਿਹਾ ਹੈ। 


ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸ੍ਰੀ ਵਰਮਾ ਨੇ ਸਕੱਤਰ ਸਿਹਤ ਨੂੰ ਪਾਣੀ ਦੇ ਸੈਂਪਲਾਂ ਦੀ ਗਿਣਤੀ ਦੁੱਗਣੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਝੁੱਗੀਆਂ-ਝੌਂਪੜੀਆਂ ਅਤੇ ਸੰਵੇਦਨਸ਼ੀਲ ਖੇਤਰਾਂ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਕੋਈ ਵੀ ਸੈਂਪਲ ਫੇਲ੍ਹ ਹੋਣ ਦੀ ਸੂਰਤ ਵਿੱਚ ਤੁਰੰਤ ਇਸ ਮਾਮਲੇ ਦੀ ਰਿਪੋਰਟ ਸਬੰਧਤ ਡਿਪਟੀ ਕਮਿਸ਼ਨਰ ਨੂੰ ਕੀਤੀ ਜਾਵੇ, ਜੋ ਉਸ ਖੇਤਰ ਵਿੱਚ ਪਾਣੀ ਦੀ ਸਪਲਾਈ ਲਈ ਜ਼ਿੰਮੇਵਾਰ ਅਧਿਕਾਰੀ ਵਿਰੁੱਧ ਬਣਦੀ ਕਾਰਵਾਈ ਕਰੇ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਖੇਤਰਾਂ ਵਿੱਚ ਪੀਣ ਯੋਗ ਪਾਣੀ ਤੁਰੰਤ ਟੈਂਕਰਾਂ ਰਾਹੀਂ ਉਪਲੱਬਧ ਕਰਵਾਇਆ ਜਾਵੇ। ਇਸ ਤੋਂ ਇਲਾਵਾ ਲੋੜੀਂਦੀ ਮਾਤਰਾ ਵਿੱਚ ਕਲੋਰੀਨ ਦੀਆਂ ਗੋਲੀਆਂ ਦੀ ਸਪਲਾਈ ਯਕੀਨੀ ਬਣਾਈ ਜਾਵੇ।


ਸ੍ਰੀ ਵਰਮਾ ਨੇ ਸਕੱਤਰ ਸਿਹਤ ਨੂੰ ਹੁਣ ਤੱਕ ਬਿਮਾਰ ਪਏ ਵਿਅਕਤੀਆਂ ਦਾ ਮੁਫ਼ਤ ਅਤੇ ਢੁੱਕਵਾਂ ਇਲਾਜ ਯਕੀਨੀ ਬਣਾਉਣ ਲਈ ਹਦਾਇਤ ਵੀ ਕੀਤੀ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਸਥਿਤੀ ਦੀ ਰੋਜ਼ਾਨਾ ਨਿਗਰਾਨੀ ਕਰਨ ਅਤੇ ਉਪਰੋਕਤ ਨਿਰਦੇਸ਼ਾਂ ਦੇ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਸਪੱਸ਼ਟ ਕਿਹਾ ਕਿ ਇਸ ਸਬੰਧੀ ਕਿਸੇ ਵੱਲੋਂ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।


ਮੀਟਿੰਗ ਵਿੱਚ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤਾਂ ਆਲੋਕ ਸ਼ੇਖਰ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਨੀਲਕੰਠ ਐਸ ਅਵਹਾਡ, ਸਕੱਤਰ ਸਿਹਤ ਡਾ. ਅਭਿਨਵ, ਸਕੱਤਰ ਸਥਾਨਕ ਸਰਕਾਰਾਂ ਰਵੀ ਭਗਤ ਤੇ ਡਾਇਰੈਕਟਰ ਸਥਾਨਕ ਸਰਕਾਰਾਂ ਓਮਾ ਸ਼ੰਕਰ ਗੁਪਤਾ ਹਾਜ਼ਰ ਸਨ।

Powered by Froala Editor

The Chief Secretary Directed The Deputy Commissioners To Be Fully Prepared To Prevent The Spread Of Diarrhea In The State

Comments


Recommended Stories
Latest
Crime News
Most Visited Stories