NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਸਿਹਤ ਮੰਤਰੀ ਨੇ ਵੈਕਟਰ-ਬੋਰਨ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਅੰਤਰ-ਵਿਭਾਗੀ ਤਾਲਮੇਲ 'ਤੇ ਦਿੱਤਾ ਜ਼ੋਰ
July 31, 2024
Health-Minister-Lays-Emphasis-On

ਡਾ. ਬਲਬੀਰ ਸਿੰਘ ਵੱਲੋਂ ਬਿਮਾਰੀਆਂ ਨਾਲ ਨਜਿੱਠਣ ਲਈ ਤਿਆਰੀਆਂ ਦੀ ਵੀ ਸਮੀਖਿਆ

Daily Gianwan Bureau / Ludhiana

ਲੁਧਿਆਣਾ, 31 ਜੁਲਾਈ - ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ, ਸਥਾਨਕ ਸਰਕਾਰਾਂ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਵੈਕਟਰ-ਬੋਰਨ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਮਿਲ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ।

ਲੁਧਿਆਣਾ ਵਿੱਚ ਪਾਣੀ ਅਤੇ ਵੈਕਟਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇੱਕ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਇਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਵਿੱਚ ਨਿਰਵਿਘਨ ਤਾਲਮੇਲ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰੇਕ ਅਧਿਕਾਰੀ ਕੋਲ ਕੇਸਾਂ ਦੇ ਸਾਰੇ ਵੇਰਵੇ, ਹੌਟਸਪੌਟ, ਨਮੂਨੇ ਅਤੇ ਹੋਰ ਜ਼ਰੂਰੀ ਜਾਣਕਾਰੀ ਆਸਾਨੀ ਨਾਲ ਉਪਲਬਧ ਹੋਣੀ ਚਾਹੀਦੀ ਹੈ। ਉਨ੍ਹਾਂ ਡਾਇਰੀਆ, ਹੈਜ਼ਾ, ਹੈਪੇਟਾਈਟਸ-ਏ, ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਲਈ ਸਮੂਹਿਕ ਜ਼ਿੰਮੇਵਾਰੀ ਬਾਰੇ ਵੀ ਚਾਨਣਾ ਪਾਇਆ।

ਇਸ ਮੌਕੇ ਹਲਕਾ ਸਾਹਨੇਵਾਲ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵੀ ਹਾਜ਼ਰ ਸਨ।

ਕਿਸੇ ਅਣਸੁਖਾਵੇਂ ਮਾਮਲੇ ਵਿੱਚ, ਮੰਤਰੀ ਨੇ ਨਗਰ ਨਿਗਮ/ਨਗਰ ਕੌਂਸਲਾਂ ਅਤੇ ਹੋਰ ਸਬੰਧਤ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਸਭ ਤੋਂ ਪਹਿਲਾਂ ਪਾਣੀ ਵਿੱਚ ਦੂਸ਼ਿਤ ਹੋਣ ਵਾਲੇ ਨੁਕਸ ਦੀ ਪਛਾਣ ਕਰਨ ਅਤੇ ਉਸ ਨੂੰ ਠੀਕ ਕਰਨ। ਜਦੋਂ ਤੱਕ ਇਸ ਨੁਕਸ ਨੂੰ ਠੀਕ ਨਹੀਂ ਕੀਤਾ ਜਾਂਦਾ, ਉਦੋਂ ਤੱਕ ਆਮ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਕੇਸਾਂ ਨੂੰ ਹੋਰ ਵਧਣ ਤੋਂ ਰੋਕਿਆ ਜਾ ਸਕੇ। ਘਰ-ਘਰ ਜਾ ਕੇ ਸਰਵੇਖਣ ਕੀਤਾ ਜਾਣਾ ਚਾਹੀਦਾ ਹੈ, ਅਤੇ ਪ੍ਰਭਾਵਿਤ ਖੇਤਰਾਂ ਵਿੱਚ ਲੋੜੀਂਦੀਆਂ ਦਵਾਈਆਂ ਪਹੁੰਚਾਈਆਂ ਜਾਣੀਆਂ ਚਾਹੀਦੀਆਂ ਹਨ।

ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਲਾਰਵੇ ਦੀ ਪਛਾਣ ਕਰਨ ਅਤੇ ਘਰਾਂ ਵਿੱਚ ਪਾਣੀ ਦੇ ਕੰਟੇਨਰਾਂ ਦੀ ਰੋਜ਼ਾਨਾ ਜਾਂਚ ਕਰਨ ਬਾਰੇ ਜਾਗਰੂਕ ਕਰਨ ਲਈ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ। ਇਸ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਲਾਰਵੇ ਬਾਰੇ ਸਿੱਖਿਅਤ ਕਰਨ ਲਈ ਵਿਦਿਅਕ ਸੰਸਥਾਵਾਂ ਤੱਕ ਵੀ ਪਹੁੰਚ ਕਰਨੀ ਚਾਹੀਦੀ ਹੈ, ਕਿਉਂਕਿ ਉਹ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਮੱਛਰਾਂ ਦੇ ਪ੍ਰਜਨਨ ਨੂੰ ਰੋਕਣ ਵਿੱਚ ਮਦਦ ਕਰਨ ਲਈ ਸੰਵੇਦਨਸ਼ੀਲ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ।

ਇਸ ਤੋਂ ਇਲਾਵਾ, ਸਿਹਤ ਮੰਤਰੀ ਵੱਲੋਂ ਆਮ ਆਦਮੀ ਕਲੀਨਿਕ ਦੇ ਬਾਹਰੀ ਰੋਗੀ ਵਿਭਾਗ (ਓ.ਪੀ.ਡੀ.), ਦਵਾਈਆਂ ਦੀ ਉਪਲਬਧਤਾ, ਓਟ ਸੈਂਟਰਾਂ ਦੇ ਕੰਮਕਾਜ ਅਤੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੇ ਕੰਮਕਾਜ ਦੀ ਵੀ ਸਮੀਖਿਆ ਕੀਤੀ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਿਹਤ ਮੰਤਰੀ ਨੂੰ ਦੱਸਿਆ ਕਿ ਸਥਿਤੀ ਦੀ ਰੋਜ਼ਾਨਾ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਸਾਰੇ ਵਿਭਾਗ ਸ਼ਾਮ ਨੂੰ ਪਾਣੀ ਦੇ ਨਮੂਨਿਆਂ ਦੀ ਰਿਪੋਰਟ ਉਨ੍ਹਾਂ ਨੂੰ ਸੌਂਪ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਰਿਪੋਰਟਾਂ ਤਸੱਲੀਬਖਸ਼ ਨਹੀਂ ਪਾਈਆਂ ਜਾਂਦੀਆਂ ਉੱਥੇ ਤੁਰੰਤ ਸੁਧਾਰ ਲਈ ਉਪਾਅ ਲਾਗੂ ਕੀਤੇ ਜਾਂਦੇ ਹਨ।


Powered by Froala Editor

Health Minister Lays Emphasis On Inter departmental Coordination To Prevent Vector borne And Water borne Diseases

Comments


Recommended Stories
Latest
Crime News
Most Visited Stories