NOW
ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ    ਜਲੰਧਰ ਦੇ ਬਸਤੀ ਸ਼ੇਖ 'ਚ ਦਰਦਨਾਕ ਹਾਦਸਾ, ਮਕਾਨ ਦੀ ਛੱਤ ਡਿੱਗਣ ਕਾਰਨ ਇੱਕ ਦੀ ਮੌਤ; ਮਲਬੇ ਹੇਠ ਦਬੇ ਤਿੰਨ ਲੋਕ ਜ਼ਖ਼ਮੀ    ਹੁਸ਼ਿਆਰਪੁਰ ਪੁਲਿਸ ਦੀ ਨਸ਼ਾ ਵਿਰੋਧੀ ਕਾਰਵਾਈ: ਤਿੰਨ ਨੌਜਵਾਨ ਕਾਬੂ, ਨਸ਼ੇ ਦੀਆਂ ਚਿੱਟੀਆਂ ਗੋਲੀਆਂ ਤੇ ਸਬੂਤ ਬਰਾਮਦ    ਭੋਂਡਸੀ ਜੇਲ੍ਹ ਪੁੱਜੇ ਕੇਜਰੀਵਾਲ ਤੇ ਭਗਵੰਤ ਮਾਨ, ਹਿਰਾਸਤ ’ਚ ਬੰਦ ਸੰਜੀਵ ਅਰੋੜਾ ਨਾਲ ਕੀਤੀ ਮੁਲਾਕਾਤ    ਚੋਣਾਂ ਤੋਂ ਪਹਿਲਾਂ ਬਟਾਲਾ ’ਚ ਪੁਲਿਸ ਅਲਰਟ, ਸ਼ਹਿਰ ਦੀਆਂ ਸੜਕਾਂ ’ਤੇ ਨਿਕਲਿਆ ਵਿਸ਼ਾਲ ਫਲੈਗ ਮਾਰਚ    800 ਰੁਪਏ ਦੇ ਝਗੜੇ ਨੇ ਲੈ ਲਈ ਨੌਜਵਾਨ ਦੀ ਜਾਨ, ਮੁਹਾਲੀ ਪੁਲਿਸ ਵੱਲੋਂ ਦੋ ਕਾਤਲ ਕਾਬੂ    ਅਮਰੀਕਾ ਨੇ ਗ੍ਰੀਨ ਕਾਰਡ ਨਿਯਮ ਕੀਤੇ ਸਖ਼ਤ, ਐਚ-1ਬੀ, ਵਿਦਿਆਰਥੀ ਤੇ ਟੂਰਿਸਟ ਵੀਜ਼ਾ ਧਾਰਕਾਂ ਲਈ ਵਧੀਆਂ ਮੁਸ਼ਕਲਾਂ    ਸਬਜ਼ੀ ਮੰਡੀ ਦੇ ਆਪਸੀ ਝਗੜੇ ਨੇ ਲਿਆ ਪੀਓ - ਪੁੱਤ ਦੀ ਜਾਨ: ਮੱਖਣ-ਹਰਤੇਜ ਸਿੰਘ ਦੀਆਂ ਲਾਸ਼ਾਂ ਫੀਡਰ ਨਹਿਰ ਤੋਂ ਬਰਾਮਦ    ਭਗਵੰਤ ਮਾਨ ਦਾ ਵੱਡਾ ਐਲਾਨ: ਸਰਕਾਰੀ ਦਫ਼ਤਰ ਅਤੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ, ਲੂ ਅਤੇ ਗਰਮੀ ਤੋਂ ਬਚਾਅ ਲਈ ਨਵਾਂ ਸ਼ੈਡਿਊਲ    ਚੰਡੀਗੜ੍ਹ ’ਚ ਨੌਜਵਾਨ ਦੀ ਸ਼ਰਮਨਾਕ ਹਰਕਤ: ਸੁਖਨਾ ਝੀਲ ’ਚ ਬੋਟਿੰਗ ਦੌਰਾਨ ਪੇਸ਼ਾਬ, ਲੋਕਾਂ ’ਚ ਰੋਸ   
ਆਮ ਆਦਮੀ ਕਲੀਨਿਕਾਂ ਦਾ ਨਵਾਂ ਕੀਰਤੀਮਾਨ, ਪਿਛਲੇ 2 ਸਾਲਾਂ ਦੌਰਾਨ 2 ਕਰੋੜ ਲੋਕਾਂ ਨੇ ਕਰਵਾਇਆ ਮੁਫ਼ਤ ਇਲਾਜ
September 10, 2024
New-Record-Of-Aam-Aadmi-Clinics-

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ

ਆਮ ਆਦਮੀ ਕਲੀਨਿਕ ਵਿੱਚ ਰੋਜ਼ਾਨਾ 58 ਹਜ਼ਾਰ ਤੋਂ ਵੱਧ ਮਰੀਜ਼ਾਂ ਨੂੰ ਦਿੱਤੀਆਂ ਜਾਂਦੀਆਂ ਹਨ ਸਿਹਤ ਸੇਵਵਾਂ, ਲੋਕਾਂ ਲਈ ਸਿਹਤ ਸਹੂਲਤਾਂ ਦੇ ਖ਼ਰਚਿਆਂ ਵਿੱਚ 1030 ਕਰੋੜ ਰੁਪਏ ਦੀ ਕਟੌਤੀ ਆਈ : ਡਾ. ਬਲਬੀਰ ਸਿੰਘ

Amanpreet Kaur / Chandigarh

ਚੰਡੀਗੜ੍ਹ, 10 ਸਤੰਬਰ:


  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀਆਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਸ਼ੁਰੂ ਕੀਤੇ ਗਏ ‘ਆਮ ਆਦਮੀ ਕਲੀਨਿਕ’ ਪ੍ਰੋਜੈਕਟ ਨੇ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਸਥਾਪਿਤ ਕੀਤਾ ਹੈ, ਕਿਉਂਕਿ ਮਹਿਜ਼ ਦੋ ਸਾਲਾਂ ਵਿੱਚ ਆਊਟਪੇਸ਼ੈਂਟ ਵਿਭਾਗ (ਓ.ਪੀ.ਡੀ.) ’ਚ ਮਰੀਜ਼ਾਂ ਦੀ ਆਮਦ ਹੁਣ ਦੋ ਕਰੋੜ ਦਾ ਅੰਕੜਾ ਪਾਰ ਕਰ ਗਈ ਹੈ।  


  ਅੱਜ ਇਸ ਅਹਿਮ ਪ੍ਰਾਪਤੀ ਨੂੰ ਸਾਂਝਾ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਖੁਲਾਸਾ ਕੀਤਾ ਕਿ 15 ਅਗਸਤ, 2022 ਤੋਂ ਹੁਣ ਤੱਕ ਸੂਬੇ ਵਿੱਚ 2 ਕਰੋੜ ਤੋਂ ਵੱਧ ਮਰੀਜ਼ਾਂ ਨੇ 842 ਆਮ ਆਦਮੀ ਕਲੀਨਿਕਾਂ ਤੋਂ ਮੁਫ਼ਤ ਇਲਾਜ ਪ੍ਰਾਪਤ ਕੀਤਾ ਹੈ। ਜ਼ਿਕਰਯੋਗ ਹੈ ਕਿ ਸੂਬੇ ’ਚ ਮੌਜੂਦ ਕੁੱਲ 842 ਆਮ ਆਦਮੀ ਕਲੀਨਿਕ ਚੋਂ 312 ਸ਼ਹਿਰੀ ਖੇਤਰਾਂ ਵਿੱਚ ਅਤੇ 530 ਦਿਹਾਤੀ ਖੇਤਰਾਂ ਵਿੱਚ ਕਾਰਜਸ਼ੀਲ ਹਨ, ਜਿੱਥੇ ਮੁਫਤ ਇਲਾਜ ਤੋਂ ਇਲਾਵਾ 80 ਕਿਸਮਾਂ ਦੀਆਂ ਮੁਫਤ ਦਵਾਈਆਂ ਦੀ ਉਪਲਬਧਤਾ ਅਤੇ 38 ਕਿਸਮਾਂ ਦੀ ਮੁਫਤ ਤਸਖ਼ੀਸੀ ਜਾਂਚ (ਡਾਇਗਨੌਸਟਿਕ ਟੈਸਟ) ਦੀ ਸਹੂਲਤ ਦਿੱਤੀ ਜਾਂਦੀ ਹੈ ।


  ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਦੀ ਆਮਦ ਬਾਰੇ ਜਾਣਕਾਰੀ ਦਿੰਦੇ ਹੋਏ, ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਕਲੀਨਿਕ ਰੋਜ਼ਾਨਾ ਲਗਭਗ 58,900 ਮਰੀਜ਼ਾਂ ਨੂੰ ਸੇਵਾਵਾਂ ਪ੍ਰਦਾਨ ਕਰਦੇ ਹਨ ਜਿਸਦਾ ਮਤਲਬ ਹੈ ਕਿ ਔਸਤਨ, ਹਰੇਕ ਕਲੀਨਿਕ ਵਿੱਚ ਰੋਜ਼ਾਨਾ 70 ਮਰੀਜ਼ ਆਉਂਦੇ ਹਨ। ਇਹ ਅੰਕੜਾ ਬੜਾ ਮਹੱਤਵਪੂਰਨ ਹੈ ਕਿਉਂਕਿ ਇਹ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਕਲੀਨਿਕਾਂ ਦੀ ਕੁਸ਼ਲਤਾ ਅਤੇ ਸੁਚੱਜੇ ਪ੍ਰਬੰਧਨ ਨੂੰ ਦਰਸਾਉਂਦਾ ਹੈ।




  ਸਿਹਤ ਮੰਤਰੀ ਨੇ ਕਿਹਾ, “ਕਲੀਨਿਕਾਂ ਵਿੱਚ ਆਉਣ ਵਾਲੇ 2 ਕਰੋੜ ਲੋਕਾਂ ਵਿੱਚੋਂ, 90 ਲੱਖ ਦੀ ਆਮਦ ਨਵੀਂ ਤੇ ਪਲੇਠੀ ਹੈ, ਜੋ ਕਲੀਨਿਕਾਂ ਦੀ ਵਿਆਪਕ ਪਹੁੰਚ ਨੂੰ ਦਰਸਾਉਂਦੀ ਹੈ, ਜਦੋਂ ਕਿ 1.10 ਕਰੋੜ ਲੋਕਾਂ ਨੇ ਰੀਵਿਜ਼ਟ (ਦੁਬਾਰਾ ਪਹੁੰਚ) ਕੀਤੀਆਂ ਹਨ, ਜੋ ਮਰੀਜ਼ਾਂ ਦੇ ਵਿਸ਼ਵਾਸ ਅਤੇ ਸੰਤੁਸ਼ਟੀ ਨੂੰ ਦਰਸਾਉਂਦਾ ਹੈ।’’  ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਸਦਕਾ ਸੂਬੇ ਦੇ ਲੋਕਾਂ ਲਈ ਵਿੱਤ ਤੋਂ ਬਾਹਰ ਦੇ ਸਿਹਤ ਸੰਭਾਲ ਖਰਚਿਆਂ ਨੂੰ 1030 ਕਰੋੜ ਰੁਪਏ ਦੀ ਵੱਡੀ ਰਾਸ਼ੀ ਤੱਕ ਘਟਾਉਣ ਵਿੱਚ ਸਫ਼ਲਤਾ ਹਾਸਲ ਹੋਈ ਹੈ।


  ਉਨ੍ਹਾਂ ਅੱਗੇ ਦੱਸਿਆ ਕਿ ਓ.ਪੀ.ਡੀ. ਦੀਆਂ 55 ਫੀਸਦ ਫੇਰੀਆਂ ਔਰਤਾਂ ਦੀਆਂ ਹਨ, ਜੋ ਕਿ ਲਿੰਗ-ਨਿਰਪੱਖ ਸਿਹਤ ਸੰਭਾਲ ਵੱਲ ਇੱਕ ਮਹੱਤਵਪੂਰਨ ਤਬਦੀਲੀ ਨੂੰ ਦਰਸਾਉਂਦਾ ਹੈ। ਇਹ ਕਲੀਨਿਕ ਬੜੀ ਸਰਗਰਮੀ ਨਾਲ ਰਵਾਇਤੀ ਅੜਿੱਕਿਆਂ ਨੂੰ ਉਲੰਘਦਿਆਂ ਸਭ ਲਈ  ਬਰਾਬਰ ਪਹੁੰਚ ਨੂੰ ਯਕੀਨੀ ਬਣਾ ਰਹੇ ਹਨ। ਇਸ ਤੋਂ ਇਲਾਵਾ, 11.20 ਫੀਸਦ ਫੇਰੀਆਂ ਬੱਚਿਆਂ ਅਤੇ ਕਿਸ਼ੋਰਾਂ (0-12 ਉਮਰ ਵਰਗ) ਦੀਆਂ  ਹਨ, ਜਦੋਂ ਕਿ ਮਹੱਤਵਪੂਰਨ 68.86 ਫੀਸਦ ਬਾਲਗਾਂ (13-60 ਉਮਰ ਵਰਗ) ਦੀਆਂ  ਹਨ। ਇਸ ਤੋਂ ਇਲਾਵਾ, 19.94 ਫੀਸਦ ਸਿਹਤ ਸਬੰਧੀ ਫੇਰੀਆਂ ਸੀਨੀਅਰ ਨਾਗਰਿਕਾਂ (60 ਤੋਂ ਵੱਧ) ਵੱਲੋਂ ਕੀਤੀਆਂ ਜਾਂਦੀਆਂ ਹਨ। ਇਹ ਉਮਰ ਵੰਨ-ਸੁਵੰਨਤਾ , ਹਰ ਉਮਰ ਦੀ ਆਬਾਦੀ ਦੀਆਂ ਸਿਹਤ ਸੰਭਾਲ ਲੋੜਾਂ ਨੂੰ ਪੂਰਾ ਕਰਨ ਲਈ ਆਮ ਆਦਮੀ ਕਲੀਨਿਕ ਦੇ ਸਮਰਪਣ ਤੇ ਕੁਸ਼ਲਤਾ ਨੂੰ ਦਰਸਾਉਂਦੀ ਹੈ।


  ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਹਰੇਕ ਕਲੀਨਿਕ ਆਈ.ਟੀ. ਬੁਨਿਆਦੀ ਢਾਂਚੇ ਨਾਲ ਲੈਸ ਹੈ, ਜਿਸ ਨਾਲ ਰਜਿਸਟਰੇਸ਼ਨ, ਡਾਕਟਰੀ ਸਲਾਹ-ਮਸ਼ਵਰੇ, ਜਾਂਚ ਅਤੇ ਡਾਕਟਰੀ ਤਜਵੀਜ਼ (ਪ੍ਰਿਸਕ੍ਰਿਪਸ਼ਨ) ਦੇ ਮੁਕੰਮਲ ਤੌਰ ’ਤੇ ਡਿਜੀਟਾਈਜ਼ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।


Powered by Froala Editor

New Record Of Aam Aadmi Clinics 2 Crore People Got Free Treatment During Last 2 Years

Comments


Recommended Stories
Latest
Crime News
Most Visited Stories