NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਨੂੰ ਦਿੱਤਾ ਜੀਵਨ ਬੀਮਾ ਕਵਰੇਜ ਦਾ ਭਰੋਸਾ
November 5, 2024
Finance-Minister-Harpal-Singh-Ch

ਮੁਲਾਜ਼ਮ ਜਥੇਬੰਦੀਆਂ ਨੂੰ ਮਿਲੇ, ਜਾਇਜ਼ ਮੰਗਾਂ 'ਤੇ ਵਿਚਾਰ ਕਰਨ ਦਾ ਦਿਵਾਇਆ ਵਿਸ਼ਵਾਸ

Daily Gianwan Bureau / Chandigarh



ਚੰਡੀਗੜ੍ਹ, 5 ਨਵੰਬਰ


ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਵੱਖ-ਵੱਖ ਬੈਂਕਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸੁਸਾਇਟੀ ਦੇ ਕਰਮਚਾਰੀਆਂ ਨੂੰ ਲੋੜੀਂਦੀ ਜੀਵਨ ਬੀਮਾ ਕਵਰੇਜ ਮੁਹੱਈਆ ਕਰਵਾਈ ਜਾਵੇਗੀ। ਇਹ ਭਰੋਸਾ ਉਨ੍ਹਾਂ ਆਪਣੇ ਦਫ਼ਤਰ ਵਿਖੇ ਪੰਜਾਬ ਰਾਜ ਕਰਮਚਾਰੀ ਦਲ, ਕੰਪਿਊਟਰ ਅਧਿਆਪਕ ਯੂਨੀਅਨਾਂ ਅਤੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਨਾਲ ਮੀਟਿੰਗਾਂ ਦੌਰਾਨ ਦਿੱਤਾ।


ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਹੋਰ ਮੰਗਾਂ ’ਤੇ ਵੀ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਅਤੇ ਸੂਬੇ ਵਿੱਚ ਐਚ.ਆਈ.ਵੀ ਦੇ ਫੈਲਾਅ ਨੂੰ ਤਨਦੇਹੀ ਨਾਲ ਕਾਬੂ ਕਰਨ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਉਨ੍ਹਾਂ ਸੂਬਾ ਸਰਕਾਰ ਵੱਲੋਂ ਪੇਸ਼ ਕੀਤੇ ਜਾਣ ਵਾਲੇ ਕਿਸੇ ਵੀ ਪ੍ਰੋਗਰਾਮ ਨੂੰ ਸਮਰਪਿਤ ਭਾਵਨਾ ਨਾਲ ਪੂਰਾ ਕਰਨ ਦਾ ਵਾਅਦਾ ਵੀ ਕੀਤਾ।


ਇਸ ਤੋਂ ਪਹਿਲਾਂ ਪੰਜਾਬ ਰਾਜ ਕਰਮਚਾਰੀ ਦਲ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਦਿੱਤੇ ਮੰਗ ਪੱਤਰ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਵਿੱਤ ਮੰਤਰੀ ਚੀਮਾ ਨੇ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਸਬੰਧਤ ਕੁਝ ਮੰਗਾਂ ਸਬੰਧੀ ਵਿੱਤੀ ਜਿੰਮੇਵਾਰੀ ਦਾ ਜਾਇਜ਼ਾ ਲੈਣ ਲਈ ਕਿਹਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਵਿੱਤੀ ਚੁਣੌਤੀਆਂ ਦੇ ਬਾਵਜੂਦ, ਸਰਕਾਰ ਨੇ ਹਾਲ ਹੀ ਵਿੱਚ ਕਰਮਚਾਰੀਆਂ ਨੂੰ 4 ਪ੍ਰਤੀਸ਼ਤ ਮਹਿੰਗਾਈ ਭੱਤਾ ਦੇਣ ਦਾ ਫੈਸਲਾ ਕੀਤਾ ਹੈ।


ਕੰਪਿਊਟਰ ਅਧਿਆਪਕ ਯੂਨੀਅਨਾਂ ਨੇ ਕਈ ਸਾਲਾਂ ਤੋਂ ਲਟਕਦੇ ਆ ਰਹੇ ਮਸਲੇ ਉਠਾਏ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਨੂੰ ਵਿਸ਼ਵਾਸ ਦਿਵਾਇਆ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੁਲਾਜ਼ਮਾਂ ਦੀ ਬਿਹਤਰੀ ਯਕੀਨੀ ਬਨਾਉਣ ਲਈ ਪਹਿਲੀਆਂ ਸਰਕਾਰਾਂ ਵਾਂਗ ਅਜਿਹੇ ਫੈਸਲੇ ਨਾ ਲਏ ਜਾਣ ਜਿਸ ਕਾਰਨ ਮੁਲਾਜ਼ਮਾਂ ਨੂੰ ਅਦਾਲਤੀ ਕੇਸਾਂ ਦਾ ਸਾਹਮਣਾ ਕਰਨਾ ਪਵੇ। ਉਨ੍ਹਾਂ ਯੂਨੀਅਨ ਦੀਆਂ ਸਾਰੀਆਂ ਮੰਗਾਂ 'ਤੇ ਗੰਭੀਰਤਾ ਨਾਲ ਵਿਚਾਰ ਕਰਨ ਉਪਰੰਤ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ |


ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਸੂਬਾ ਸਰਕਾਰ ਦੇ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸਮਰਪਣ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਸਰਗਰਮ ਪਹੁੰਚ ਦਾ ਉਦੇਸ਼ ਸਾਰੇ ਸੂਬੇ ਦੇ ਕਰਮਚਾਰੀਆਂ ਲਈ ਇੱਕ ਮਦਦਗਾਰ ਮਾਹੌਲ ਪੈਦਾ ਕਰਨਾ ਹੈ।


ਇੰਨ੍ਹਾਂ ਮੀਟਿੰਗਾਂ ਵਿੱਚ ਮੁਲਾਜ਼ਮ ਜਥੇਬੰਦੀਆਂ ਵੱਲੋਂ ਪੰਜਾਬ ਰਾਜ ਕਰਮਚਾਰੀ ਦਲ ਦੇ ਪ੍ਰਧਾਨ ਹਰੀ ਸਿੰਘ ਟੌਹੜਾ, ਮੀਤ ਪ੍ਰਧਾਨ ਗਿਆਨ ਸਿੰਘ ਘਨੌਲੀ, ਰਾਕੇਸ਼ ਵਤਸ, ਦਵਿੰਦਰ ਸਿੰਘ, ਜਗੀਰ ਸਿੰਘ, ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਤੋਂ ਪ੍ਰਧਾਨ ਜਸਮੇਲ ਸਿੰਘ ਦਿਓਲ, ਮਹਿੰਦਰਪਾਲ ਸਿੰਘ, ਬੇਅੰਤ ਕੌਰ ਅਤੇ ਆਸ਼ੂ ਗਰਗ, ਅਤੇ ਕੰਪਿਊਟਰ ਅਧਿਆਪਕ ਯੂਨੀਅਨਾਂ ਦੇ ਆਗੂਆਂ ਵਿੱਚ ਪਰਦੀਪ ਮਲੂਕਾ, ਲਖਵਿੰਦਰ ਸਿੰਘ, ਰਾਕੇਸ਼ ਸੈਣੀ, ਨਵਨੀਤ ਸ਼ਰਮਾ, ਗੁਰਵਿੰਦਰ ਸਿੰਘ, ਹਰਪ੍ਰੀਤ ਅਤੇ ਹਰਜੀਤ ਸਿੰਘ ਸ਼ਾਮਿਲ ਸਨ।


Powered by Froala Editor

Finance Minister Harpal Singh Cheema Assured Life Insurance Coverage To The Employees Of AIDS Control Society

Comments


Recommended Stories
Latest
Crime News
Most Visited Stories