NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼
April 29, 2026
Cabinet-Minister-Sanjeev-Arora-D

Daily Gianwan Bureau / Chandigarh

ਚੰਡੀਗੜ੍ਹ, 29 ਅਪ੍ਰੈਲ, 2026: ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਵੱਲੋਂ ਅੱਜ ਸੂਬੇ ਭਰ ਦੇ ਸਾਰੇ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਜਨਰਲ ਅਤੇ ਸ਼ਹਿਰੀ ਵਿਕਾਸ) ਨੂੰ ਮਲੇਰੀਆ, ਡੇਂਗੂ ਅਤੇ ਹੋਰ ਵੈਕਟਰ-ਬੋਰਨ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਆਪੋ-ਆਪਣੇ ਖੇਤਰਾਂ ਵਿੱਚ ਵਿਆਪਕ ਫੌਗਿੰਗ ਕਾਰਜਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਕਿਹਾ ਕਿ ਡੇਂਗੂ ਅਤੇ ਮੱਛਰਾਂ ਰਾਹੀਂ ਫੈਲਣ ਵਾਲੀਆਂ ਅਜਿਹੀਆਂ ਹੋਰ ਬਿਮਾਰੀਆਂ ਜਨਤਕ ਸਿਹਤ ਲਈ ਗੰਭੀਰ ਖ਼ਤਰਾ ਪੈਦਾ ਕਰਦੀਆਂ ਹਨ ਅਤੇ ਜੇਕਰ ਇਹਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਨਾ ਕੀਤਾ ਜਾਵੇ ਤਾਂ ਕੀਮਤੀ ਜਾਨਾਂ ਦਾ ਨੁਕਸਾਨ ਹੋ ਸਕਦਾ ਹੈ। ਜਨਤਕ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸ੍ਰੀ ਅਰੋੜਾ ਨੇ ਤੁਰੰਤ ਫੌਗਿੰਗ ਮੁਹਿੰਮਾਂ ਸ਼ੁਰੂ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਕਿ ਇਹ ਕਾਰਜ ਨਿਯਮਤ ਢੰਗ ਨਾਲ ਕੀਤੇ ਜਾਣ ਅਤੇ ਅਕਤੂਬਰ ਤੱਕ ਚੱਲਣ ਵਾਲੇ ਪੀਕ ਸੀਜ਼ਨ ਤੋਂ ਪਹਿਲਾਂ ਮੁਕੰਮਲ ਕੀਤੇ ਜਾਣ। ਉਨ੍ਹਾਂ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਸਥਿਤੀ 'ਤੇ ਨੇੜਿਓਂ ਨਜ਼ਰ ਰੱਖਣ ਅਤੇ ਕੀਤੀ ਗਈ ਕਾਰਵਾਈ ਬਾਰੇ ਜਲਦ ਤੋਂ ਜਲਦ ਵਿਸਤ੍ਰਿਤ ਰਿਪੋਰਟਾਂ ਉਨ੍ਹਾਂ ਦੇ ਦਫ਼ਤਰ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਤਾਂ ਜੋ ਜਵਾਬਦੇਹੀ ਅਤੇ ਸਮੇਂ ਸਿਰ ਲਾਗੂਕਰਨ ਨੂੰ ਯਕੀਨੀ ਬਣਾਇਆ ਜਾ ਸਕੇ।

Cabinet Minister Sanjeev Arora Directs Municipal Commissioners ADC G UD To Ensure Timely Fogging To Prevent Malaria And Dengue

Comments


Recommended Stories
Latest
Crime News
Most Visited Stories