NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਸੀਟੀ ਯੂਨੀਵਰਸਿਟੀ ਨੇ ਵਿਸ਼ਵ ਸੱਭਿਆਚਾਰਕ ਵਿਭਿੰਨਤਾ ਦਿਵਸ ਮਨਾਇਆ
May 20, 2024
CT-University-Celebrated-World-C

Amanpreet Kaur / Ludhiana

ਵਿਦਿਆਰਥੀ ਭਲਾਈ ਵਿਭਾਗ ਦੀ ਅਗਵਾਈ ਹੇਠ ਸੀਟੀਯੂ ਕਲੱਬਾਂ ਨੇ ਵਿਸ਼ਵ ਸੱਭਿਆਚਾਰਕ ਵਿਭਿੰਨਤਾ ਦਿਵਸ ਨੂੰ ਬੜੇ ਜੋਸ਼ ਨਾਲ ਮਨਾਇਆ। ਸ਼ਾਨਦਾਰ ਫੈਸ਼ਨ ਸ਼ੋਅ, ਮਨਮੋਹਕ ਸੱਭਿਆਚਾਰਕ ਪ੍ਰਦਰਸ਼ਨ, ਅਤੇ ਇੱਕ ਊਰਜਾਵਾਨ ਬੈਂਡ ਪ੍ਰਦਰਸ਼ਨ ਨੇ ਦਰਸ਼ਕਾਂ ਦਾ ਮਨ ਮੋਹਿਆ।

 

ਇਹ ਹੀ ਨਹੀਂ ਭਾਰਤ ਦੇ ਵੱਖ-ਵੱਖ ਰਾਜਾਂ - ਸੱਭਿਆਚਾਰਕ ਪਿਛੋਕੜ ਵਾਲੇ ਵਿਦਿਆਰਥੀਆਂ ਨੇ ਅਤੇ ਅਫਰੀਕਾ, ਨੇਪਾਲ, ਬੰਗਲਾਦੇਸ਼ ਅਤੇ ਹੋਰ ਖੇਤਰਾਂ ਦੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੇ ਆਪਣੇ ਖੇਤਰਾਂ ਤੋਂ ਰਵਾਇਤੀ ਭੋਜਨ ਤਿਆਰ ਕੀਤੇ।  ਸੱਭਿਆਚਾਰਕ ਸਮਝ ਅਤੇ ਏਕਤਾ ਦਾ ਸੁਮੇਲ ਦੇਖਣ ਨੂੰ ਮਿਲਿਆ।

 

ਵਿਦਿਆਰਥੀਆਂ ਦੀ ਉਤਸ਼ਾਹੀ ਭਾਗੀਦਾਰੀ ਦੇਖਣ ਯੋਗ ਸੀ। ਇਸ ਮੌਕੇ ਸਮਾਗਮ ਵਿੱਚ ਪ੍ਰੋ ਚਾਂਸਲਰ ਡਾ. ਮਨਬੀਰ ਸਿੰਘ, ਵਾਈਸ ਚਾਂਸਲਰ ਡਾ. ਅਭਿਸ਼ੇਕ ਤ੍ਰਿਪਾਠੀ, ਡੀਨ ਅਕਾਦਮਿਕਸ ਡਾ. ਸਿਮਰਨ, ਵਿਦਿਆਰਥੀ ਭਲਾਈ ਵਿਭਾਗ ਦੇ ਡਾਇਰੈਕਟਰ ਦਵਿੰਦਰ ਸਿੰਘ ਮੌਜੂਦ ਰਹੇ।

 

ਇਸ ਮੌਕੇ ਮੌਜੂਦ ਡਾ. ਮਨਬੀਰ ਸਿੰਘ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਸੀਟੀ ਯੂਨੀਵਰਸਿਟੀ ਵਿਖੇ ਵਿਸ਼ਵ ਸੱਭਿਆਚਾਰਕ ਵਿਭਿੰਨਤਾ ਦਿਵਸ ਨੇ ਏਕਤਾ ਦਾ ਪ੍ਰਮਾਣ ਹੈ। ਹਰ ਇਕ ਵਿਦਿਆਰਥੀ ਨੇ ਵਿਲੱਖਣ ਸੱਭਿਆਚਾਰਕ ਵਿਰਾਸਤ ਨੂੰ ਦਰਸਾਇਆ। ਡਾ. ਅਭਿਸ਼ੇਕ ਤ੍ਰਿਪਾਠੀ ਨੇ ਅੱਗੇ ਕਿਹਾ ਕਿ ਵਿਦਿਆਰਥੀਆਂ ਵਿੱਚ ਆਪਸੀ ਸਾਂਝ ਅਤੇ ਆਪਸੀ ਸਤਿਕਾਰ ਦੀ ਭਾਵਨਾ ਪੈਦਾ ਕਰਨ ਲਈ ਅਜਿਹੇ ਸਮਾਗਮ ਮਹੱਤਵਪੂਰਨ ਹਨ।

 

CT University Celebrated World Cultural Diversity Day

Comments


Recommended Stories
Latest
Crime News
Most Visited Stories