NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਪਾਕਿਸਤਾਨ ਵਿਚ ਟਰੱਕ ਅਤੇ ਵੈਨ ਦੀ ਟੱਕਰ, 11 ਲੋਕਾਂ ਦੀ ਮੌਤ
May 27, 2024
Truck-And-Van-Collide-In-Pakista

Daily Gianwan Bureau / Pakistan

ਪਾਕਿਸਤਾਨ ਵਿੱਚ ਇੱਕ ਟਰੱਕ ਅਤੇ ਇੱਕ ਯਾਤਰੀ ਵੈਨ ਦੀ ਟੱਕਰ ਵਿੱਚ 11 ਲੋਕਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਹਾਦਸਾ ਕੋਟ ਅੱਦੂ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਵਾਪਰਿਆ।

ਮੀਡੀਆ ਰਿਪੋਰਟਾਂ ਮੁਤਾਬਿਕ, ਦੱਸਿਆ ਜਾ ਰਿਹਾ ਹੈ ਕਿ ਯਾਤਰੀਆਂ ਨਾਲ ਭਰੀ ਵੈਨ ਮੁਲਤਾਨ ਤੋਂ ਭਾਕਰ ਜਾ ਰਹੀ ਸੀ। ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਚੌਕ ਸਰਵਰ ਸ਼ਹੀਦ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

ਦੱਸਿਆ ਜਾ ਰਿਹਾ ਹੈ ਕਿ ਮਾਰੇ ਗਏ ਜ਼ਿਆਦਾਤਰ ਲੋਕ ਇਕ ਹੀ ਪਰਿਵਾਰ ਨਾਲ ਸਬੰਧਤ ਹਨ। ਹਾਦਸੇ ਤੋਂ ਬਾਅਦ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਪੁਲਸ ਨੇ ਆ ਕੇ ਜਾਂਚ ਕੀਤੀ ਅਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ। ਹਾਦਸੇ ਤੋਂ ਬਾਅਦ ਲੋਕਾਂ ਦੀ ਭੀੜ ਇਕੱਠੀ ਹੋ ਗਈ।

ਇਸ ਤੋਂ ਇੱਕ ਦਿਨ ਪਹਿਲਾਂ ਪਾਕਿਸਤਾਨ ਦੇ ਸਿੰਧ ਸੂਬੇ ਵਿੱਚ ਠੱਟਾ ਦੇ ਝਿਰਕ ਇਲਾਕੇ ਵਿੱਚ ਵੀ ਇੱਕ ਵੱਡਾ ਹਾਦਸਾ ਵਾਪਰਿਆ ਸੀ। ਇੱਥੇ ਇੱਕ ਪਿਕਅੱਪ ਟਰਾਲੇ ਨਾਲ ਟਕਰਾ ਗਿਆ। ਜਿਸ ਤੋਂ ਬਾਅਦ 5 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ 11 ਲੋਕਾਂ ਨੂੰ ਪੁਲਿਸ ਨੇ ਹਸਪਤਾਲ ‘ਚ ਭਰਤੀ ਕਰਵਾਇਆ ਹੈ।

ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਇਮਰਾਨ ਖਾਨ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸਾਰੇ ਮ੍ਰਿਤਕ ਮਜ਼ਦੂਰ ਸਨ। ਇਹ ਲੋਕ ਕੋਟਰੀ ਸਥਿਤ ਇੱਕ ਫੈਕਟਰੀ ਵਿੱਚ ਕੰਮ ਕਰਨ ਜਾ ਰਹੇ ਸਨ। ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਪਿਕਅੱਪ ਹਮੀਦ ਫਰੂਟ ਫਾਰਮ ਨੇੜੇ 22 ਪਹੀਆ ਵਾਹਨ ਦੀ ਟਰਾਲੀ ਨਾਲ ਟਕਰਾ ਗਈ।

Powered by Froala Editor

Truck And Van Collide In Pakistan 11 People Died

Comments


Recommended Stories
Latest
Crime News
Most Visited Stories