NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਹੱਜ ਯਾਤਰਾ ਕਰਨ ਸਾਊਦੀ ਅਰਬ ਗਏ 22 ਸ਼ਰਧਾਲੂਆਂ ਦੀ ਮੌਤ, ਸੜਕ ਕਿਨਾਰੇ ਪਈਆਂ ਲਾਸ਼ਾ
June 18, 2024
22-Pilgrims-Who-Went-To-Saudi-Ar

Daily Gianwan Bureau / Saudi Arabia

ਸਾਊਦੀ ਅਰਬ 'ਚ ਹੱਜ ਯਾਤਰਾ ਦੌਰਾਨ ਇਸ ਵਾਰ ਗਰਮੀ ਨੇ ਤਬਾਹੀ ਮਚਾਈ ਹੋਈ ਹੈ, ਜਿਸ ਕਰਕੇ ਘੱਟੋ-ਘੱਟ 22 ਹੱਜ ਯਾਤਰੀਆਂ ਦੀ ਮੌਤ ਹੋ ਗਈ ਹੈ। ਮੌਤਾਂ ਦੀ ਲਗਾਤਾਰ ਵੱਧ ਰਹੀ ਗਿਣਤੀ ਤੋਂ ਬਾਅਦ ਸਾਊਦੀ ਸਰਕਾਰ ਦੇ ਪ੍ਰਬੰਧਾਂ ਦਾ ਪਰਦਾਫਾਸ਼ ਹੋ ਗਿਆ ਹੈ ਅਤੇ ਦੁਨੀਆ ਭਰ ਦੇ ਲੋਕ ਸਾਊਦੀ ਸਰਕਾਰ 'ਤੇ ਗੰਭੀਰ ਦੋਸ਼ ਲਗਾ ਰਹੇ ਹਨ। ਕੁਝ ਅਜਿਹੀਆਂ ਹੀ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ, ਜਿਸ 'ਚ ਤੇਜ਼ ਧੁੱਪ 'ਚ ਸੜਕ ਕਿਨਾਰੇ ਪਈਆਂ ਲਾਸ਼ਾਂ ਦੇਖੀਆਂ ਜਾ ਸਕਦੀਆਂ ਹਨ। ਸਾਊਦੀ ਅਰਬ ਦੇ ਸਿਹਤ ਮੰਤਰਾਲੇ ਨੇ ਹੱਜ ਯਾਤਰਾ ਦੌਰਾਨ ਹੀਟ ਸਟ੍ਰੋਕ ਦੇ 2700 ਤੋਂ ਵੱਧ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ।ਜੌਰਡਨ ਦੀ ਨਿਊਜ਼ ਏਜੰਸੀ ਨੇ ਐਤਵਾਰ ਨੂੰ ਦੱਸਿਆ ਕਿ ਹੱਜ ਯਾਤਰਾ 'ਤੇ ਗਏ ਸਾਊਦੀ ਅਰਬ ਦੇ 14 ਲੋਕਾਂ ਦੀ ਹੀਟ ਸਟ੍ਰੋਕ ਕਾਰਨ ਮੌਤ ਹੋ ਗਈ ਹੈ। ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿਚ ਸੜਕ ਕਿਨਾਰੇ ਅਤੇ ਡਿਵਾਈਡਰ ਵਿਚ ਲਾਸ਼ਾਂ ਪਈਆਂ ਦਿਖਾਈ ਦੇ ਰਹੀਆਂ ਹਨ।

ਫਿਲਹਾਲ ਇਨ੍ਹਾਂ ਵੀਡੀਓਜ਼ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਹੋਈ ਹੈ। ਮਿਸਰ ਦੇ 61 ਸਾਲਾ ਤੀਰਥ ਯਾਤਰੀ ਅਜਾ ਹਾਮਿਦ ਬ੍ਰਾਹਿਮ ਨੇ ਏਐਫਪੀ ਨੂੰ ਦੱਸਿਆ ਕਿ ਉਸਨੇ ਸੜਕ ਦੇ ਕਿਨਾਰੇ ਲਾਸ਼ਾਂ ਪਈਆਂ ਵੇਖੀਆਂ, ਕਿਹਾ ਕਿ ਅਜਿਹਾ ਲੱਗਦਾ ਹੈ ਜਿਵੇਂ ਸਾਊਦੀ ਵਿੱਚ ਕਿਆਮਤ ਆ ਗਈ ਹੈ। ਸਾਊਦੀ ਅਰਬ 'ਚ ਵੱਡੀ ਗਿਣਤੀ 'ਚ ਹੋਈਆਂ ਮੌਤਾਂ ਅਤੇ ਉਸ ਤੋਂ ਬਾਅਦ ਲਾਸ਼ਾਂ ਨੂੰ ਸੰਭਾਲਣ ਦੇ ਮਾੜੇ ਪ੍ਰਬੰਧਾਂ ਨੂੰ ਲੈ ਕੇ ਲੋਕ ਸੋਸ਼ਲ ਮੀਡੀਆ 'ਤੇ ਸਾਊਦੀ ਅਰਬ ਦੀ ਆਲੋਚਨਾ ਕਰ ਰਹੇ ਹਨ। ਤਾਦਾ ਸਿੱਦਕੀ ਨਾਮ ਦੇ ਐਕਸ ਹੈਂਡਲ 'ਤੇ ਸੜਕ ਕਿਨਾਰੇ ਪਈਆਂ ਲਾਸ਼ਾਂ ਦਾ ਵੀਡੀਓ ਸ਼ੇਅਰ ਕੀਤਾ ਗਿਆ ਹੈ, ਨਾਲ ਹੀ ਸਵਾਲ ਕੀਤਾ ਗਿਆ ਹੈ ਕੀ ਇਸ ਦੇ ਲਈ ਸਾਊਦੀ ਸਾਸ਼ਨ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ? ਜਦੋਂ ਕਿ ਸਾਊਦੀ ਇਸਲਾਮਿਕ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਦਾ ਹੈ ਅਤੇ ਅਰਬਾਂ ਦੀ ਕਮਾਈ ਕਰਦਾ ਹੈ।

Powered by Froala Editor

22 Pilgrims Who Went To Saudi Arabia For Hajj Have Died Their Bodies Are Lying On The Roadside

Comments


Recommended Stories
Latest
Crime News
Most Visited Stories