NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਐਮਪੀ ਤਨਮਨਜੀਤ ਢੇਸੀ ਨੇ ਸਲੋਹ ਦੇ ਵੇਕਸਹੈਮ ਕੋਰਟ ਕੌਂਸਲ ਦੀਆਂ ਚੋਣਾਂ ਵਿੱਚ ਲੇਬਰ ਕੌਂਸਲਰਾਂ ਦੀ ਹੂੰਝਾ ਫੇਰੂ ਜਿੱਤ 'ਤੇ ਦਿੱਤੀਆਂ ਵਧਾਈਆਂ
July 27, 2024
MP-Tanmanjeet-Dhesi-Congratulate

Daily Gianwan Bureau / UK

ਚੰਡੀਗੜ੍ਹ, 27 ਜੁਲਾਈ, 2024 – ਯੂ.ਕੇ. ਦੇ ਸਲੋਹ ਹਲਕੇ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਵੇਕਸਹੈਮ ਕੋਰਟ ਪੈਰਿਸ਼ ਕੌਂਸਲ ਦੀਆਂ ਚੋਣਾਂ ਵਿੱਚ ਹੂੰਝਾ ਫੇਰੂ ਜਿੱਤ ਪ੍ਰਾਪਤ ਕਰਨ ਵਾਲੇ ਲੇਬਰ ਪਾਰਟੀ ਦੇ ਪੰਜ ਉਮੀਦਵਾਰਾਂ ਨੂੰ ਹਾਰਦਿਕ ਵਧਾਈ ਦਿੱਤੀ ਹੈ।

ਇੱਕ ਬਿਆਨ ਵਿੱਚ, ਢੇਸੀ ਨੇ ਲੇਬਰ ਪਾਰਟੀ ਦੀ ਇਸ ਹਲਕੇ ਤੋਂ ਹੋਈ ਤਾਜ਼ਾ ਪ੍ਰਾਪਤੀ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਕਿਹਾ, "ਇਹ ਜਿੱਤ ਪ੍ਰਾਪਤ ਕਰਨ ਵਾਲੇ ਸਾਡੇ ਸਮਰਪਿਤ ਲੇਬਰ ਕੌਂਸਲਰਾਂ ਵਿੱਚ ਮੁਹੰਮਦ ਨਾਸਿਰ ਜਾਵੇਦ, ਕਵਲਜੀਤ ਕੌਰ, ਮਨਦੀਪ ਕੌਰ, ਗੁਰਚਰਨ ਸਿੰਘ ਅਤੇ ਸ਼ਕੀਲਾ ਯਾਸਮੀਨ ਹਨ ਜਿੰਨ੍ਹਾਂ ਦੀ ਇਸ ਹਲਕੇ ਦੇ ਭਾਈਚਾਰੇ ਦੀ ਸੇਵਾ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਦੇਖਦਿਆਂ ਵੇਕਸਹੈਮ ਕੋਰਟ ਦੇ ਵੋਟਰਾਂ ਨੇ ਚੁਣਿਆ ਹੈ।"

ਜ਼ਿਕਰਯੋਗ ਹੈ ਕਿ ਇਸ ਮਹੀਨੇ ਹੋਈਆਂ ਰਾਸ਼ਟਰੀ ਚੋਣਾਂ ਦੌਰਾਨ ਸਲੋਹ ਸੰਸਦੀ ਹਲਕੇ ਤੋਂ ਤਨਮਨਜੀਤ ਢੇਸੀ ਦੀ ਜਿੱਤ ਤੋਂ ਬਾਅਦ, ਇਹ ਚੋਣ ਨਤੀਜੇ ਲੇਬਰ ਪਾਰਟੀ ਲਈ ਇੱਕ ਸ਼ਾਨਦਾਰ ਨਿਰਣਾਇਕ ਜਿੱਤ ਨੂੰ ਦਰਸਾਉਂਦੇ ਹਨ ਕਿਉਂਕਿ ਸਾਰੇ ਪੰਜ ਚੁਣੇ ਹੋਏ ਕੌਂਸਲਰ ਲੇਬਰ ਦੀ ਨੁਮਾਇੰਦਗੀ ਕਰਦੇ ਹਨ। ਢੇਸੀ ਨੇ ਇੰਨਾਂ ਕੌਂਸਲਰਾਂ ਵੱਲੋਂ ਪੈਰਿਸ਼ ਕੌਂਸਲ ਹਲਕੇ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਦੀ ਉਨ੍ਹਾਂ ਦੀ ਯੋਗਤਾ 'ਤੇ ਭਰੋਸਾ ਪ੍ਰਗਟਾਉਂਦਿਆਂ ਕਿਹਾ, "ਇਹ ਜਿੱਤ ਭਾਈਚਾਰੇ ਵੱਲੋਂ ਪਾਰਟੀ ਉਮੀਦਵਾਰਾਂ 'ਤੇ ਕੀਤੇ ਗਏ ਭਰੋਸੇ ਦਾ ਪ੍ਰਮਾਣ ਹੈ। ਇਸ ਹਲਕੇ ਨੂੰ ਸੁਧਾਰਨ ਲਈ ਕਾਫੀ ਕੰਮ ਕਰਨਾ ਬਾਕੀ ਹੈ, ਅਤੇ ਮੈਂ ਇਨ੍ਹਾਂ ਕੌਂਸਲਰਾਂ ਦੀਆਂ ਅਣਥੱਕ ਕੋਸ਼ਿਸ਼ਾਂ ਪ੍ਰਤੀ ਪੂਰਨ ਆਸ਼ਾਵਾਦੀ ਹਾਂ।"


Powered by Froala Editor

MP Tanmanjeet Dhesi Congratulates Labor Councilors On Landslide Victory In Slough s Wexham Court Council Elections

Comments


Recommended Stories
Latest
Crime News
Most Visited Stories