ਅਕਤੂਬਰ14, 2024:&nbs ">
NOW
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ‘ਜੀਵਨਜੋਤ’ ਨੂੰ ਮਿਲੀ ਹੋਰ ਰਫ਼ਤਾਰ; ਬਾਲ ਭਿਖਿਆ ਵਿੱਚੋਂ 39 ਬੱਚਿਆਂ ਨੂੰ ਕਰਵਾਇਆ ਰੈਸਕਿਊ    ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਉਹਨਾਂ ਦੇ ਅੰਗ ਬਚਾਉਣ ਦਾ ਮੌਕਾ ਦਿੱਤਾ    ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ    ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ   
ਟੋਰਾਂਟੋ ਤੋਂ ਪੰਜਾਬ ਦਾ ਹਵਾਈ ਸਫਰ ਹੋਵੇਗਾ ਸੁਖਾਲਾ, ਕਤਰ ਏਅਰਵੇਜ਼ ਵਿੱਚ ਦੋਹਾ ਰਾਹੀਂ ਜਾਓ ਸਿੱਧਾ ਅੰਮ੍ਰਿਤਸਰ
October 14, 2024
Air-Travel-From-Toronto-To-Punja

ਨਿਓਸ ਏਅਰ ਵਲੋਂ ਵੀ ਉਡਾਣਾਂ ਦੀ ਗਿਣਤੀ ‘ਚ ਵਾਧਾ, ਪ੍ਰਵਾਸੀ ਪੰਜਾਬੀ ਭਾਈਚਾਰੇ ਲਈ ਚੰਗੀ ਖਬਰ

Daily Gianwan Bureau / Amritsar

ਅਕਤੂਬਰ 14, 2024: ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਕਤਰ ਏਅਰਵੇਜ਼ ਦੀ ਟੋਰਾਂਟੋ ਤੋਂ ਦੋਹਾ ਵਾਸਤੇ 11 ਦਸੰਬਰ, 2024 ਤੋਂ ਸ਼ੁਰੂ ਹੋਣ ਵਾਲੀ ਸਿੱਧੀ ਉਡਾਣ ਸੇਵਾ ਦੇ ਐਲਾਨ ਦਾ ਸਵਾਗਤ ਕੀਤਾ ਹੈ। ਕੈਨੇਡਾ ਤੋਂ ਪੈ੍ਰਸ ਨੂੰ ਜਾਰੀ ਇੱਕ ਸਾਂਝੇ ਬਿਆਨ ਵਿੱਚ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਉੱਤਰੀ ਅਮਰੀਕਾ ਵਿੱਚ ਕਨਵੀਨਰ ਅਨੰਤਦੀਪ ਸਿੰਘ ਢਿੱਲੋਂ ਅਤੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਹੈ ਕਿ ਕਤਰ ਏਅਰਵੇਜ਼ ਦੀ ਇਹ ਨਵੀਂ ਉਡਾਣ ਟੋਰਾਂਟੋ ਨੂੰ ਦੋਹਾ ਰਾਹੀਂ ਸਿੱਧਾ ਅੰਮ੍ਰਿਤਸਰ ਨਾਲ ਸਿੱਧਾ ਜੋੜੇਗੀ, ਇਸ ਨਾਲ ਪੰਜਾਬੀਆਂ ਦਾ ਹਵਾਈ ਸਫਰ ਸੁਖਾਲਾ ਹੋ ਜਾਵੇਗਾ। 

ਢਿੱਲੋਂ ਅਨੁਸਾਰ ਅੰਮ੍ਰਿਤਸਰ ਤੋਂ ਕਤਰ ਏਅਰਵੇਜ਼ ਦੀ ਉਡਾਣ ਰੋਜ਼ਾਨਾ ਸਵੇਰੇ 4:10 ਵਜੇ ਰਵਾਨਾ ਹੋ ਕੇ ਸਵੇਰੇ 6:05 ਵਜੇ ਦੋਹਾ ਪਹੁੰਚਦੀ ਹੈ। ਦੋਹਾ ਪਹੁੰਚ ਕੇ 3 ਘੰਟੇ 45 ਮਿੰਟ ਬਾਅਦ, ਯਾਤਰੀ ਹਫਤੇ ‘ਚ ਤਿੰਨ ਦਿਨ ਬੁੱਧਵਾਰ, ਸ਼ੁੱਕਰਵਾਰ ਅਤੇ ਐਤਵਾਰ ਸਵੇਰੇ 9:50 ਵਜੇ ਦੋਹਾ ਤੋਂ ਉਡਾਣ ਲੈ ਕੇ ਉਸੇ ਦਿਨ ਦੁਪਹਿਰ ਨੂੰ 3:55 ਵਜੇ ਟੋਰਾਂਟੋ ਪੁੱਜਣਗੇ। ਟੋਰਾਂਟੋ ਤੋਂ ਇਹ ਉਡਾਣ ਉਸੇ ਦਿਨ ਸ਼ਾਮ ਨੂੰ 8:00 ਵਜੇ ਰਵਾਨਾ ਹੋ ਕੇ ਅਗਲੇ ਦਿਨ ਸ਼ਾਮ ਨੂੰ 4:30 ਵਜੇ ਦੋਹਾ ਪਹੰਚੇਗੀ। ਇਸ ਉਪਰੰਤ ਯਾਤਰੀ ਰਾਤ ਦੇ 8:40 ਵਜੇ ਉਡਾਣ ਲੈ ਕੇ ਅਗਲੇ ਦਿਨ ਦੀ ਸਵੇਰ ਨੂੰ 2:40 ਵਜੇ ਅੰਮ੍ਰਿਤਸਰ ਪਹੰਚ ਜਾਣਗੇ। ਇੰਜ ਅੰਮ੍ਰਿਤਸਰ – ਟੋਰਾਂਟੋ ਵਿਚਕਾਰ ਹਵਾਈ ਯਾਤਰਾ ਸਿਰਫ 20 ਘੰਟਿਆ ‘ਚ ਪੂਰੀ ਹੋ ਜਾਏਗੀ, ਨਾਲ ਹੀ ਸਮਾਨ ਜਮਾ ਕਰਾਉਣਾ ਤੇ ਲੈਣਾ ਅਤੇ ਇਮੀਗਰੇਸ਼ਨ ਸਿਰਫ ਅੰਮ੍ਰਿਤਸਰ ਅਤੇ ਟੋਰਾਂਟੋ ‘ਚ ਹੀ ਹੋਵੇਗੀ। 

ਉਹਨਾਂ ਅੱਗੇ ਦੱਸਿਆ, “ਕਤਰ ਏਅਰਵੇਜ਼ ਅੰਮ੍ਰਿਤਸਰ ਤੋਂ ਰੋਜ਼ਾਨਾ ਸਿੱਧੀਆਂ ਉਡਾਣਾਂ ਦਾ ਸੰਚਾਲਨ ਪਿਛਲੇ ਕਈ ਸਾਲਾਂ ਤੋਂ ਕਰ ਰਹੀ ਹੈ, ਜੋ ਕਿ ਦੋਹਾ ਰਾਹੀਂ ਅਮਰੀਕਾ ਦੇ 9 ਹਵਾਈ ਅੱਡਿਆਂ ਅਤੇ ਕੈਨੇਡਾ ਦੇ ਮਾਂਟਰੀਅਲ ਹਵਾਈ ਅੱਡੇ ਨਾਲ ਜੋੜਦੀਆਂ ਹਨ। ਇਸ ਨਵੀਂ ਉਡਾਣ ਦੇ ਸ਼ੁਰੂ ਹੋਣ ਨਾਲ, ਅੰਮ੍ਰਿਤਸਰ ਤੋਂ ਹੁਣ ਦੋਹਾ ਰਾਹੀਂ ਕੈਨੇਡਾ ਵਿੱਚ ਮਾਂਟਰੀਅਲ ਅਤੇ ਟੋਰਾਂਟੋ ਲਈ ਹਫਤੇ ‘ਚ 10 ਹੋ ਜਾਣਗੀਆਂ। ਕਤਰ ਏਅਰਵੇਜ਼ ਇੱਥੋਂ ਫਿਰ ਏਅਰ ਕੈਨੇਡਾ ਰਾਹੀਂ ਕੈਨੇਡਾ ਦੇ ਬਾਕੀ ਸ਼ਹਿਰਾਂ ਨਾਲ ਜੋੜਦੀ ਹੈ।”

ਪੰਜਾਬੀਆਂ ਲਈ ਇਸ ਵੇਲੇ ਦਿੱਲੀ ਦੀ ਖੱਜਲ-ਖੁਆਰੀ ਤੋਂ ਬਚਣ ਲਈ ਇੱਕੋ-ਇੱਕ ਵਿਕਲਪ ਅੰਮ੍ਰਿਤਸਰ ਤੋਂ ਮਿਲਾਨ ਰਾਹੀਂ ਇਟਲੀ ਦੀ ਨਿਓਸ ਏਅਰ ਦੀ ਟੋਰਾਂਟੋ ਲਈ ਉਡਾਣ ਹੈ। ਗੁਮਟਾਲਾ ਨੇ ਇਸ ਸੰਬੰਧੀ ਦੱਸਿਆ ਕਿ ਨਿਓਸ ਏਅਰ ਨੇ ਵੀ ਸਰਦੀਆਂ ਦੀਆਂ ਛੁੱਟੀਆਂ ਨੂੰ ਧਿਆਨ ‘ਚ ਰੱਖਦੇ ਹੋਏ ਦਸੰਬਰ ਮਹੀਨੇ ਵਾਸਤੇ ਟੋਰਾਂਟੋ ਲਈ ਆਪਣੀਆਂ ਉਡਾਣਾਂ ਦੀ ਗਿਣਤੀ ਨੂੰ ਹਫਤੇ ‘ਚ ਦੋ ਤੋਂ ਵਧਾ ਕੇ ਚਾਰ ਕਰ ਦਿੱਤੀਆਂ ਹਨ। ਹੁਣ ਟੋਰਾਂਟੋ ਤੋਂ ਕਤਰ ਏਅਰਵੇਜ਼ ਦੀ ਉਡਾਣ ਸ਼ੁਰੂ ਹੋਣ ਨਾਲ ਪੰਜਾਬੀਆਂ ਲਈ ਟੋਰਾਂਟੋ ਵਾਸਤੇ ਇੱਕ ਹੋਰ ਵਿਕਲਪ ਜੁੜ ਗਿਆ ਹੈ।” 

ਗੁਮਟਾਲਾ ਨੇ ਕਿਹਾ, “ਗੌਰਤਲਬ ਹੈ ਕਿ ਏਅਰ ਇੰਡੀਆ ਪੰਜਾਬੀਆਂ ਦੀ ਲੰਮੇ ਸਮੇਂ ਤੋਂ ਕੈਨੇਡਾ ਲਈ ਸਿੱਧੀਆਂ ਉਡਾਣਾਂ ਦੀ ਮੰਗ ਨੂੰ ਨਜ਼ਰਅੰਦਾਜ਼ ਕਰ ਦਿੱਲੀ ਤੋਂ ਇਹਨਾਂ ਉਡਾਣਾਂ ਦੀ ਗਿਣਤੀ ਨੂੰ ਵਧਾ ਰਹੀ ਹੈ। ਏਅਰ ਇੰਡੀਆਂ ਸਭ ਅੰਕੜਿਆਂ ਤੋਂ ਭਲੀ-ਭਾਂਤ ਜਾਣੂ ਹੈ ਕਿ ਦਿੱਲੀ ਤੋਂ ਕੈਨੇਡਾ ਦੀਆਂ ਸਿੱਧੀਆਂ ਉਡਾਣਾਂ ‘ਚ 65 ਤੋਂ 75 ਫੀਸਦੀ ਸਵਾਰੀਆਂ ਦੀ ਗਿਣਤੀ ਪੰਜਾਬੀਆਂ ਦੀ ਹੁੰਦੀ ਹੈ। ਇਸ ਦੇ ਬਾਵਜੂਦ ਪੰਜਾਬੀਆਂ ਨੂੰ ਦਿੱਲੀ ਤੋਂ ਹੀ ਉਡਾਣਾਂ ਲੈਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਪੰਜਾਬ ਆਉਣ ਜਾਣ ਵਾਲੇ ਯਾਤਰੀਆਂ ਨੂੰ ਦਿੱਲੀ ਦੇ ਰਸਤੇ ਯਾਤਰਾ ਕਰਨ ਵਿੱਚ ਬਹੁਤ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਵਿੱਚ ਲੰਬੀਆਂ ਇਮੀਗ੍ਰੇਸ਼ਨ ਲਾਈਨਾਂ, ਸਮਾਨ ਲੈਣਾ ਤੇ ਮੁੜ ਜਮਾਂ ਕਰਾਉਣਾ ਅਤੇ ਲੰਮਾ ਸਮਾਂ ਅੰਮ੍ਰਿਤਸਰ ਲਈ ਉਡਾਣ ਦਾ ਇੰਤਜ਼ਾਰ ਯਾਂ ਦਿੱਲੀ ਤੋਂ ਪੰਜਾਬ ਤੱਕ ਸੜਕ ਯਾਂ ਰੇਲ ਰਾਹੀਂ 8 ਤੋਂ 12 ਘੰਟਿਆ ਦਾ ਲੰਮਾ ਸਮਾਂ ਲੱਗਦਾ ਹੈ।” 

ਢਿੱਲੋਂ ਅਤੇ ਗੁਮਟਾਲਾ ਨੇ ਸਾਂਝੇ ਤੌਰ 'ਤੇ ਪੰਜਾਬ ਦੇ ਅੰਤਰਰਾਸ਼ਟਰੀ ਹਵਾਈ ਸੰਪਰਕ ਨੂੰ ਬਿਹਤਰ ਬਣਾਉਣ ਲਈ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੀ ਵਚਨਬੱਧਤਾ ਨੂੰ ਦੁਹਰਾਂਦਿਆਂ ਕਿਹਾ, “ਸਾਡੀਆਂ ਕੋਸ਼ਿਸ਼ਾਂ ਇੱਥੇ ਹੀ ਖਤਮ ਨਹੀਂ ਹੁੰਦੀਆਂ। ਅਸੀਂ ਅੰਮ੍ਰਿਤਸਰ ਤੋਂ ਵਧੇਰੇ ਸਿੱਧੀਆਂ ਉਡਾਣਾਂ ਲਈ ਏਅਰ ਇੰਡੀਆ ਸਣੇ ਹੋਰਨਾਂ ਏਅਰਲਾਈਨ ਕੰਪਨੀਆਂ ਤੱਕ ਪਹੁੰਚ ਕਰ ਉਹਨਾਂ ਨੂੰ ਅੰਕੜੇ ਅਤੇ ਹੋਰ ਜਾਣਕਾਰੀ ਦੇ ਕੇ ਉਡਾਣਾਂ ਦੀ ਮੰਗ ਕਰਦੇ ਰਹਿੰਦੇ ਹਾਂ। ਨਾਲ ਹੀ ਅਸੀਂ ਪੰਜਾਬੀ ਭਾਈਚਾਰੇ ਨੂੰ ਵੀ ਬੇਨਤੀ ਕਰਦੇ ਹਾਂ ਕਿ ਉਹ ਹਮੇਸ਼ਾ ਅੰਮ੍ਰਿਤਸਰ ਤੋਂ ਹੀ ਉਡਾਣਾਂ ਲੈਣ ਨੂੰ ਤਰਜੀਹ ਦੇਣ ਜਿਸ ਨਾਲ ਅਸੀਂ ਏਅਰਲਾਈਨ ਕੰਪਨੀਆਂ ਤੱਕ ਉਡਾਣਾਂ ਸ਼ੁਰੂ ਕਰਾਉਣ ਲਈ ਮਜਬੂਤ ਅੰਕੜੇ ਸਾਂਝੇ ਕਰਕੇ ਵਕਾਲਤ ਕਰ ਸਕੀਏ।”

Powered by Froala Editor

Air Travel From Toronto To Punjab Will Be Easy Go Directly To Amritsar Via Doha In Qatar Airways

Comments


Recommended Stories
Latest
Crime News
Most Visited Stories