NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਡੀ.ਸੀ ਨੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਲਿਆ
October 29, 2024
DC-Reviewed-The-Status-Of-Halwar

ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਅਗਲੇ 10 ਦਿਨਾਂ ਵਿੱਚ ਲੰਬਿਤ ਸਿਵਲ ਕੰਮਾਂ ਨੂੰ ਪੂਰਾ ਕਰਨ ਦੇ ਨਿਰਦੇਸ਼

Daily Gianwan Bureau / Ludhiana

 ਲੁਧਿਆਣਾ, 29 ਅਕਤੂਬਰ (000)
 ਡਿਪਟੀ ਕਮਿਸ਼ਨਰ (ਡੀ.ਸੀ.) ਸ੍ਰੀ ਜਤਿੰਦਰ ਜੋਰਵਾਲ ਨੇ ਅਧਿਕਾਰੀਆਂ ਨੂੰ ਹਲਵਾਰਾ ਵਿਖੇ ਹੋਣ ਵਾਲੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸਾਰੇ ਬਕਾਇਆ ਸਿਵਲ ਕੰਮਾਂ ਨੂੰ ਅਗਲੇ 10 ਦਿਨਾਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

 ਭਾਰਤੀ ਹਵਾਈ ਸੈਨਾ, ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.), ਪਬਲਿਕ ਹੈਲਥ, ਏਅਰਪੋਰਟ ਅਥਾਰਟੀ ਆਫ਼ ਇੰਡੀਆ (ਏ.ਏ.ਆਈ.), ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.), ਡਰੇਨੇਜ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਰਨਵੇਅ, ਟੈਕਸੀਵੇਅ ਅਤੇ ਹੋਰ ਖੇਤਰਾਂ ਨਾਲ ਸਬੰਧਤ ਲੰਬਿਤ ਉਸਾਰੀਆਂ ਵਿੱਚ ਤੇਜ਼ੀ ਲਿਆਉਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸੁਰੱਖਿਆ ਕੈਮਰਿਆਂ ਨੂੰ ਜਲਦੀ ਤੋਂ ਜਲਦੀ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸ਼ਿਫਟ ਕਰਨ ਬਾਰੇ ਵੀ ਵਿਚਾਰ-ਵਟਾਂਦਰੇ ਕੀਤਾ।

 ਸ੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕੀਤਾ ਕਿ ਅੰਦਰੂਨੀ ਸੜਕਾਂ ਦਾ ਨਿਰਮਾਣ, ਜਨਤਕ ਸਿਹਤ ਸੇਵਾਵਾਂ, ਕੈਂਪਸ ਲਾਈਟਿੰਗ, ਟਰਮੀਨਲ ਬਿਲਡਿੰਗਾਂ, ਸਬ ਸਟੇਸ਼ਨ, ਸੀਵਰੇਜ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ), ਬਾਗਬਾਨੀ, ਟਾਇਲਟ ਬਲਾਕ ਅਤੇ ਪਾਰਕਿੰਗ ਸਮੇਤ ਕਈ ਕੰਮ ਪਹਿਲਾਂ ਹੀ ਪੂਰੇ ਕੀਤੇ ਜਾ ਚੁੱਕੇ ਹਨ।  ਉਨ੍ਹਾਂ ਵਿਭਾਗ ਦੇ ਮੁਖੀਆਂ ਨੂੰ ਬਾਕੀ ਰਹਿੰਦੇ ਕੰਮਾਂ ਨੂੰ ਨੇਪਰੇ ਚਾੜ੍ਹਨ ਨੂੰ ਪਹਿਲ ਦੇਣ ਦੀ ਅਪੀਲ ਕੀਤੀ।  ਉਨ੍ਹਾਂ ਕਿਹਾ ਕਿ ਉਹ ਅਗਲੇ ਹਫ਼ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਾਈਟ 'ਤੇ ਜਾ ਕੇ ਸਾਰੇ ਕੰਮਾਂ ਦਾ ਜਾਇਜ਼ਾ ਵੀ ਲੈਣਗੇ।

 ਇਸ ਤੋਂ ਇਲਾਵਾ, ਡਿਪਟੀ ਕਮਿਸ਼ਨਰ ਨੇ ਇਹ ਵੀ ਆਸ ਪ੍ਰਗਟਾਈ ਕਿ ਹਵਾਈ ਅੱਡਾ ਆਰਥਿਕ ਉਤਪ੍ਰੇਰਕ ਵਜੋਂ ਕੰਮ ਕਰੇਗਾ, ਉਦਯੋਗਿਕ ਵਿਕਾਸ, ਨਿਰਯਾਤ, ਰੁਜ਼ਗਾਰ, ਰੀਅਲ ਅਸਟੇਟ ਅਤੇ ਹੋਰ ਬਹੁਤ ਕੁਝ ਨੂੰ ਹੁਲਾਰਾ ਦੇਵੇਗਾ।

Powered by Froala Editor

DC Reviewed The Status Of Halwara International Airport Works

Comments


Recommended Stories
Latest
Crime News
Most Visited Stories