NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਦੂਜੀ ‘’ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ ਨੂੰ: ਕੁਲਦੀਪ ਸਿੰਘ ਧਾਲੀਵਾਲ
January 2, 2025
2nd-Online-NRI-Meeting-To-Redres

Amanpreet Kaur / Chandigarh

ਚੰਡੀਗੜ੍ਹ, 2 ਜਨਵਰੀ:


ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ‘ਚ ਪਹਿਲੀ ਅਤੇ ਵਿਲੱਖਣ ਸੇਵਾ ਦੀ ਲੜੀ ਤਹਿਤ ‘’ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ, 2024, ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਕੀਤੀ ਜਾਵੇਗੀ, ਜਿਸ ਵਿੱਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ।



ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬਿਨ੍ਹਾਂ ਕਿਸੇ ਖੱਜਲ ਖੁਆਰੀ ਤੋਂ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਅਤੇ ਸਾਰਥਕ ਹੱਲ ਕੀਤਾ ਜਾ ਸਕੇ।


 

ਸ. ਧਾਲੀਵਾਰ ਨੇ ਦੱਸਿਆ ਕਿ 3 ਜਨਵਰੀ ਨੂੰ ਸਵੇਰੇ 11:00 ਵਜੇ ਲਾਈਵ ਲਿੰਕ https://nicvc.webex.com/nicvc/j.php?MTID=ma44dd403edced44b58c769106bbb77ce ਰਾਹੀਂ ਪ੍ਰਵਾਸੀ ਪੰਜਾਬੀ ਆਪਣੀਆਂ ਹਰ ਤਰ੍ਹਾਂ ਦੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਐਨ.ਆਰ.ਆਈ ਪੰਜਾਬੀ ਆਪਣੀਆਂ ਲਿਖਤੀ ਸ਼ਿਕਾਇਤਾਂ ਈਮੇਲ ਪਤੇ: nriminister2023@gmail.com `ਤੇ ਵੀ ਭੇਜ ਸਕਦੇ ਹਨ।



ਸ. ਧਾਲੀਵਾਲ ਨੇ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਪ੍ਰਵਾਸੀ ਪੰਜਾਬੀ ਆਪਣੇ ਮਸਲੇ ਹੱਲ ਕਰਾੳਣ ਲਈ  ‘’ਆਨਲਾਈਨ ਐਨ.ਆਰ.ਆਈ ਮਿਲਣੀ’’ ‘ਚ ਸ਼ਮੂਲੀਅਤ ਕਰਨ ਅਤੇ ਆਪਣੀਆਂ ਸਮੱਸਿਆਵਾ ਦਾ ਹੱਲ ਕਰਵਾ ਕੇ ਲਾਹਾ ਲੈਣ।

Powered by Froala Editor

2nd Online NRI Meeting To Redress Grievances Of Expatriate Punjabis On January 3 Kuldeep Singh Dhaliwal

Comments


Recommended Stories
Latest
Crime News
Most Visited Stories