NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਸ਼ਰਧਾਲੂਆਂ ਨੂੰ ਪਾਕਿ ਜਾਣ ਤੋਂ ਕਿਉਂ ਰੋਕਿਆ ? CM Mann ਨੇ ਕਿਹਾ- PM Modi ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਨਾ ਖੇਡਣ
September 15, 2025
Why-were-the-pilgrims-stopped-fr

Amanpreet Kaur / Punjab

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਪੰਜਾਬ ਭਵਨ ਵਿਖੇ ਬੁਲਾਈ ਪ੍ਰੈੱਸ ਕਾਨਫਰੰਸ 'ਚ ਕੇਂਦਰ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ। ਉਨ੍ਹਾਂ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ 'ਤੇ ਸਿੱਖ ਸ਼ਰਧਾਲੂਆਂ ਦੇ ਜਥੇ ਦੇ ਪਾਕਿਸਤਾਨ ਨਨਕਾਣਾ ਸਾਹਿਬ ਜਾਣ ਤੋਂ ਰੋਕਣ ਨੂੰ ਪੰਜਾਬੀਆਂ ਨਾਲ ਵਿਤਕਰਾ ਦੱਸਿਆ। ਉਨ੍ਹਾਂ ਕਿਹਾ ਕਿ ਜੇ ਭਾਰਤ-ਪਾਕਿਸਤਾਨ ਮੈਚ ਹੋ ਸਕਦਾ ਹੈ ਤਾਂ ਫਿਰ ਸਿੱਖ ਸ਼ਰਧਾਲੂ ਪਾਕਿਸਤਾਨ ਕਿਉਂ ਨਹੀਂ ਜਾ ਸਕਦੇ ? ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀਆਂ ਭਾਵਨਾਵਾਂ ਨਹੀਂ ਖੇਡਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਫਿਲਮ ਰੋਕੀ ਗਈ ਪਰ ਮੈਚ ਨਹੀਂ। ਉਨ੍ਹਾਂ ਕਿਹਾ ਕਿ ਜਿੱਥੇ ਤੁਹਾਡੀ ਦਿਲਚਸਪੀ ਹੈ, ਉੱਥੇ ਮੈਚ ਹੋ ਜਾਂਦਾ ਹੈ ਤੇ ਜਿੱਥੇ ਪੰਜਾਬੀਆਂ ਦੀ ਆਸਥਾ ਆ ਗਈ, ਭਗਤੀ ਆ ਗਈ ਉੱਥੇ ਸਰਹੱਦੀ ਮਜਬੂਰੀਆਂ ਆ ਗਈਆਂ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਪੰਜਾਬ ਤੋਂ ਬਦਲਾ ਲੈ ਰਹੀ ਹੈ। ਇਨ੍ਹਾਂ ਦਾ ਵਸ ਚੱਲੇ ਤਾਂ ਜਨ-ਗਣ-ਮਨ 'ਚੋਂ ਵੀ ਪੰਜਾਬ ਕੱਢ ਦੇਣ। ਉਨ੍ਹਾਂ ਕਿਹਾ ਕਿ ਮੇਰੀ ਜਾਖੜ ਤੇ ਬਿੱਟੂ ਨੂੰ ਅਪੀਲ ਹੈ ਕਿ ਪ੍ਰਧਾਨਮੰਤਰੀ ਨੂੰ ਜਾ ਕੇ ਇਹ ਸਵਾਲ ਜ਼ਰੂਰ ਪੁੱਛਣ ਕਿ ਉਨ੍ਹਾਂ ਅਜਿਹਾ ਫੈਸਲਾ ਕਿਉਂ ਲਿਆ? ਕਿਉਂਕਿ ਫਿਲਮਾਂ ਤੇ ਮੈਚ ਇੰਤਜ਼ਾਰ ਕਰ ਸਕਦੇ ਹਨ ਪਰ ਆਸਥਾ ਨਹੀਂ ਕਰ ਸਕਦੀ। ਮਾਨ ਨੇ ਕਿਹਾ ਕਿ ਮੇਰੀ ਪ੍ਰਧਾਨ ਮੰਤਰੀ ਮੋਦੀ ਨੂੰ ਤਹਿ ਦਿਲੋਂ ਅਪੀਲ ਹੈ ਕਿ ਉਹ ਪੰਜਾਬ ਦੀਆਂ ਭਾਵਨਾਵਾਂ ਨਾਲ ਨਾ ਖੇਡਣ, ਨਹੀਂ ਦੇਣਾ ਕੁਝ ਤਾਂ ਨਾ ਦਿਉ, ਇਹ ਪਹਿਲਾਂ ਵੀ ਉੱਠ ਖੜ੍ਹਾ ਹੋਇਆ ਸੀ ਤੇ ਹੁਣ ਵੀ ਹੋਜੂ। ਇਸ ਧਰਤੀ ਨੂੰ ਆਮ ਧਰਤੀ ਨਾ ਸਮਝੋ ਇਹ ਬਰਕਤ ਵਾਲੀ ਧਰਤੀ ਹੈ...ਪੀਰਾ ਫਕੀਰਾਂ ਦੀ ਧਰਤੀ ਹੈ।

Why were the pilgrims stopped from going to pakistan cm mann said pm modi should not play with the sentiments of punjabis

Comments


Recommended Stories
Latest
Crime News
Most Visited Stories