NOW
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ    ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ   
"ਸਮਲਿੰਗੀ ਵਿਆਹ" ਵਿਨਾਸ਼ਕਾਰੀ ਰਵਾਇਤ, ਕੁਦਰਤੀ ਨਿਯਮਾਂ ਦੇ ਉਲਟ ਅਤੇ ਭਾਰਤੀ ਸੰਸਕ੍ਰਿਤੀ ਤੇ ਸਿਧਾ ਹਮਲਾ : ਪ੍ਰੋ. ਬਡੂੰਗਰ
July 10, 2024
-Same-sex-Marriage-Destructive-T

Daily Gianwan Bureau / Patiala


ਪਟਿਆਲਾ , 10 ਜੁਲਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਮਾਜ ਵਿੱਚ ਵੱਧ ਰਹੇ ਸਮਲਿੰਗੀ ਵਿਆਹ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਮਲਿੰਗੀ ਵਿਆਹ ਇਕ ਵਿਨਾਸ਼ਕਾਰੀ ਪ੍ਰਵਿਰਤੀ ਹੈ ਤੇ ਦੋ ਸਮਲਿੰਗੀ ਵਿਅਕਤੀਆਂ ਦੇ ਮੇਲ ਨੂੰ ਵਿਆਹ ਨਹੀਂ ਮੰਨਿਆ ਜਾ ਸਕਦਾ, ਜਿਸ ਤੋਂ ਸੰਤਾਨ ਉਤਪੰਨ ਨਾ ਹੋ ਸਕੇ ਤੇ ਇਹ ਧਾਰਨਾ ਜਿਥੇ ਵਿਆਹ ਦੇ ਸੰਸਕਾਰ ਦੀ ਉਲੰਘਣਾ ਤੇ ਅਪਮਾਨ ਹੈ, ਉੱਥੇ ਕੁਦਰਤੀ ਨਿਯਮਾ ਦੇ ਵੀ ਵਿਰੁੱਧ ਹੈ । 
 ਪ੍ਰੋ. ਬਡੂੰਗਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਝੁਕਾਅ ਨੂੰ ਪ੍ਰਵਾਨਗੀ ਦੇਣ ਨਾਲ ਪਰਿਵਾਰ ਦੇ ਸੰਕਲਪ ਦੀ ਪਰਤਿਸ਼ਠਾ ਨਸ਼ਟ ਹੋ ਜਾਵੇਗੀ । ਉਨ੍ਹਾਂ ਕਿਹਾ ਕਿ ਸਮਲਿੰਗੀ ਵਿਆਹ ਦੀ  ਰਵਾਇਤ ਨੂੰ ਭਾਰਤੀ ਸੰਸਕ੍ਰਿਤੀ ਤੇ ਸਿਧਾ ਹਮਲਾ ਸਮਝਿਆ ਜਾ ਸਕਦਾ ਹੈ ਤੇ ਇਹ ਬੁਰਾਈ, ਨੰਗੇਜ਼, ਪਤਿਤਪੁਣਾ ਤੇ ਨਸ਼ਿਆਂ ਦੇ ਸੇਵਨ ਤੋਂ ਵੀ ਖਤਰਨਾਕ ਹੈ। 
ਪ੍ਰੋ. ਬਡੂੰਗਰ ਨੇ ਕਿਹਾ ਕਿ ਸਮਲਿੰਗੀ ਵਿਆਹਾਂ ਦੀ ਰਵਾਇਤ ਕਨੇਡਾ ਤੋਂ ਸ਼ੁਰੂ ਹੋਈ ਸੀ, ਇਸ ਨਾਮੁਰਾਦ ਬਿਮਾਰੀ ਦਾ ਬੀਜ ਕੈਨੇਡਾ ਵਿੱਚ ਚੁਣੇ ਗਏ ਭਾਰਤੀ ਮੂਲ ਦੇ ਮੈਂਬਰ ਪਾਰਲੀਮੈਂਟ ਨੇ ਭਾਰਤ ਵਿੱਚ ਬੀਜਿਆ ਅਤੇ ਹੋਲੀ-ਹੋਲੀ ਇਹ ਨਾਂ ਮੁਰਾਦ ਬਿਮਾਰੀ ਭਾਰਤੀ ਸਮਾਜ ਵਿੱਚ ਵੀ ਜੜਾਂ ਫੜਨ ਲੱਗ ਪਈ,  ਜੋ ਕਿ ਹੈ ਗੈਰ ਕੁਦਰਤੀ, ਗ਼ੈਰ-ਮਨੁੱਖੀ ਅਤੇ ਅਸੱਭਿਅਕ ਵਰਤਾਰਾ ਸੰਸਾਰ ਦੇ ਵਿਕਾਸ ਵਿਚ ਵੱਡਾ ਰੋੜਾ ਅਤੇ ਵਿਨਾਸ਼ਕਾਰੀ ਹੈ। ਉਹਨਾਂ ਕਿਹਾ ਕਿ ਵਿਦੇਸ਼ੀ ਮੂਲ ਦੇ ਜਿਹੜੇ ਲੋਕ ਸਮਲਿੰਗੀ ਸਬੰਧਾਂ ਦੀ ਵਕਾਲਤ ਕਰਦੇ ਹਨ ਉਨ੍ਹਾਂ ਨੂੰ ਇਹ ਗੱਲ ਜ਼ਰੂਰ ਸਮਝ ਲੈਣੀ ਚਾਹੀਦੀ ਹੈ ਕਿ ਉਹ ਦੇਸ਼ ਅਤੇ ਦੇਸ਼ ਦੀਆਂ ਪ੍ਰਾਚੀਨ ਅਨਮੋਲ ਰਵਾਇਤਾਂ, ਮਾਨਤਾਵਾਂ, ਪਰੰਪਰਾਵਾਂ, ਸਭਿਆਚਾਰਕ, ਸਦਾਚਾਰ ਅਤੇ ਸੰਸਕ੍ਰਿਤੀ ਨੂੰ ਤਬਾਹ ਕਰਨ ਲਈ ਤਤਪਰ ਹਨ, ਉਨ੍ਹਾਂ ਨੂੰ ਅਜਿਹਾ ਕਰਨ ਦਾ ਕੋਈ ਅਧਿਕਾਰ ਨਹੀਂ ਹੈ ਤੇ ਉਹ ਦੇਸ਼ ਅਤੇ ਦੇਸ਼ ਦੀ ਅਨਮੋਲ ਸੰਸਕ੍ਰਿਤੀ ਅਤੇ ਸੱਭਿਆਚਾਰ ਤੋਂ ਉਪਰ ਨਹੀਂ ਹਨ।
ਉਨ੍ਹਾਂ ਕਿਹਾ ਕਿ ਹੈ ਭਾਰਤੀ ਸਮਾਜ ਅੰਦਰ ਸਮਲਿੰਗੀ ਦੀ ਪ੍ਰਵਿਰਤੀ ਨੂੰ ਰੋਕਣ ਲਈ ਲਾਰਡ ਮੈਕਾਲੇ ਨੇ 1860 ਵਿੱਚ ਇਸ ਸਬੰਧੀ ਕਾਨੂੰਨ ਕੌਂਸਲ ਵਿੱਚ ਬਿਲ ਪੇਸ਼ ਕੀਤਾ, ਜੋ ਪਾਸ ਹੋਣ ਉਪ੍ਰੰਤ ਕਾਨੂੰਨ ਬਣਿਆ ਅਤੇ ਭਾਰਤੀ ਦੰਡਾਵਲੀ ਦੀ ਧਾਰਾ 377 ਵਿੱਚ ਦਰਜ ਹੈ, ਜਿਸ ਅਨੁਸਾਰ ਸਮਲਿੰਗੀ ਸੰਬੰਧ ਇੱਕ ਸਜਾ ਯੋਗ ਜੁਰਮ ਹੈ। 
ਪ੍ਰੋ. ਬਡੂੰਗਰ ਨੇ ਭਾਰਤ ਸਰਕਾਰ ਵੱਲੋਂ ਵੀ ਪਿਛਲੇ ਸਮੇਂ ਵਿੱਚ  ਸਮਲਿੰਗੀ ਵਿਆਹ ਦੀ ਮਾਨਤਾ ਦਾ ਵਿਰੋਧ ਜ਼ਾਹਰ ਕਰਦਿਆਂ ਮਾਨਯੋਗ ਸੁਪਰੀਮ ਕੋਰਟ ਵਿੱਚ ਦਾਇਰ ਕੀਤੇ ਗਏ ਹਲਫਨਾਮਾ ਦਿੱਤਾ ਗਿਆ ਸੀ, ਜਿਸ ਵਿੱਚ ਕਿਹਾ ਗਿਆ ਕਿ ਇਹ ਧਾਰਨਾ ਭਾਰਤੀ ਪਰੰਪਰਾ ਦੇ ਮੁਤਾਬਕ ਨਹੀਂ ਹੈ ਅਤੇ ਨਾ ਹੀ ਇਹ ਪਤੀ-ਪਤਨੀ ਅਤੇ ਉਨ੍ਹਾਂ ਤੋਂ ਪੈਦਾ ਹੋਏ ਬੱਚਿਆਂ ਦੀ ਧਾਰਨਾ ਨਾਲ ਮੇਲ ਖਾਂਦੀ ਹੈ ਤੇ ਸਮਾਨ ਲਿੰਗ ਵਾਲੇ ਲੋਕਾਂ ਦਾ ਵਿਆਹ ਮੌਜੂਦਾ ਕਾਨੂੰਨ  ਦੀਆਂ ਸਥਾਪਿਤ ਧਾਰਾਵਾਂ ਦੀ ਵੀ ਲੰਘਣਾ ਹੈ ।  

Powered by Froala Editor

Same sex Marriage Destructive Tradition Contrary To Natural Laws And A Direct Attack On Indian Culture Prof Badungar

Comments


Recommended Stories
Latest
Crime News
Most Visited Stories