NOW
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ‘ਜੀਵਨਜੋਤ’ ਨੂੰ ਮਿਲੀ ਹੋਰ ਰਫ਼ਤਾਰ; ਬਾਲ ਭਿਖਿਆ ਵਿੱਚੋਂ 39 ਬੱਚਿਆਂ ਨੂੰ ਕਰਵਾਇਆ ਰੈਸਕਿਊ    ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਉਹਨਾਂ ਦੇ ਅੰਗ ਬਚਾਉਣ ਦਾ ਮੌਕਾ ਦਿੱਤਾ    ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ    ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ   
ਪ੍ਰੇਮਿਕਾ ਦਾ ਕਤਲ ਕਰਕੇ ਲਾਸ਼ ਨੂੰ ਸੂਟਕੇਸ 'ਚ ਬੰਦ ਕਰਕੇ ਸੁੱਟਿਆ, ਪੁਲਿਸ ਨੇ ਬੁਆਏਫ੍ਰੈਂਡ ਨੂੰ ਕੀਤਾ ਗ੍ਰਿਫ਼ਤਾਰ
June 18, 2025
Girlfriend-Murdered-Body-Locked-

Daily Gianwan Bureau / National

ਬਿਹਾਰ ਦੇ ਨਾਲੰਦਾ ਜ਼ਿਲ੍ਹੇ ਵਿੱਚ ਇੱਕ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਨੇ ਆਪਣੀ ਪ੍ਰੇਮਿਕਾ ਦਾ ਕਤਲ ਕਰ ਦਿੱਤਾ, ਕਤਲ ਕਰਨ ਤੋਂ ਬਾਅਦ ਲਾਸ਼ ਨੂੰ ਸੂਟਕੇਸ ਵਿੱਚ ਭਰ ਕੇ ਨਾਲੇ ਵਿੱਚ ਸੁੱਟ ਦਿੱਤਾ ਗਿਆ। ਇਹ ਘਟਨਾ ਨਗਰ ਥਾਣਾ ਖੇਤਰ ਦੇ ਕਾਗਜੀ ਮੁਹੱਲਾ ਵਿੱਚ ਵਾਪਰੀ, ਸੋਹਸਰਾਏ ਥਾਣਾ ਖੇਤਰ ਦੇ ਗਰਲਜ਼ ਹਾਈ ਸਕੂਲ ਦੇ ਪਿੱਛੇ ਨਾਲੇ ਵਿੱਚੋਂ ਲਾਸ਼ ਨੂੰ ਬਰਾਮਦ ਕੀਤਾ ਗਿਆ। ਮ੍ਰਿਤਕਾ ਦੀ ਪਛਾਣ ਪੂਜਾ ਕੁਮਾਰੀ ਵਜੋਂ ਹੋਈ ਹੈ ਜਿਸ ਦੀ ਉਮਰ 20 ਸਾਲ ਦੀ ਦਸੀ ਜਾ ਰਹੀ ਹੈ, ਜਿਹੜੀ ਕਿ ਨਾਲੰਦਾ ਜ਼ਿਲ੍ਹੇ ਦੀ ਰਹਿਣ ਵਾਲੀ ਹੈ। ਭਾਗਨ ਬਿਘਾ ਵਿੱਚ ਸਥਿਤ ਇੱਕ ਨਿੱਜੀ ਮੈਡੀਕਲ ਕਾਲਜ ਤੋਂ ਨਰਸਿੰਗ ਦੀ ਤਿਆਰੀ ਕਰ ਰਹੀ ਸੀ ਤੇ ਪਿਛਲੇ ਕਈ ਮਹੀਨਿਆਂ ਤੋਂ ਸ਼ਰੀਫ ਕਿਰਾਏ ਦੇ ਮਕਾਨ ਵਿੱਚ ਰਹਿ ਰਹੀ ਸੀ। ਪੂਜਾ ਕੁਮਾਰੀ ਮੰਗਲਵਾਰ ਨੂੰ ਇਹ ਕਹਿ ਕੇ ਘਰੋਂ ਨਿਕਲ ਗਈ ਕਿ ਕਾਲਜ ਵਿੱਚ ਪ੍ਰੀਖਿਆ ਹੈ ਤੇ ਉਸਨੂੰ ਵਰਦੀ ਲਿਆਉਣੀ ਪਵੇਗੀ। ਪਰ ਉਦੋਂ ਤੋਂ ਪਰਿਵਾਰ ਉਸ ਨਾਲ ਸੰਪਰਕ ਨਹੀਂ ਕਰ ਸਕਿਆ। ਬੁੱਧਵਾਰ ਸਵੇਰੇ ਪੁਲਿਸ ਨੇ ਪਰਿਵਾਰ ਨੂੰ ਸੂਚਿਤ ਕੀਤਾ ਕਿ ਪੂਜਾ ਦਾ ਕਤਲ ਕੀਤਾ ਗਿਆ ਹੈ।

ਪੁਲਿਸ ਨੇ ਕਾਰਵਾਈ ਕਰਦੇ ਹੋਏ ਬਾਰਬੀਘਾ ਥਾਣਾ ਖੇਤਰ ਦੇ ਸੁਰੇਸ਼ ਦਾਸ ਦੇ ਪੁੱਤਰ ਅਮਿਤ ਕੁਮਾਰ (25 ਸਾਲ) ਨੂੰ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਦੋਸ਼ੀ ਨੇ ਮੰਨਿਆ ਕਿ ਉਹ ਪੂਜਾ ਨੂੰ ਪਿਛਲੇ ਚਾਰ ਸਾਲਾਂ ਤੋਂ ਜਾਣਦਾ ਸੀ। ਦੋਵੇਂ ਮਿਸ਼ਨ ਸਕੂਲ ਬਾਰਬੀਘਾ ਵਿੱਚ ਪੜ੍ਹਦੇ ਸਮੇਂ ਮਿਲੇ ਸਨ। ਦੋਸ਼ੀ ਬਿਹਾਰ ਥਾਣਾ ਖੇਤਰ ਦੇ ਕਾਗਜੀ ਮੁਹੱਲਾ ਵਿੱਚ ਵਿਜੇ ਕੁਮਾਰ ਕੁਸ਼ਵਾਹਾ ਦੇ ਘਰ ਕਿਰਾਏ 'ਤੇ ਰਹਿ ਰਿਹਾ ਸੀ। ਇੱਥੇ ਲੜਕੀ ਦਾ ਗਲਾ ਵੱਢ ਕੇ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ ਸੀ ਤੇ ਵਰਤੀ ਗਈ ਦਾਤਰੀ ਵੀ ਕਮਰੇ ਵਿੱਚੋਂ ਬਰਾਮਦ ਕੀਤੀ ਗਈ ਹੈ। ਪੂਜਾ ਦੀ ਹੱਤਿਆ ਕਰਨ ਤੋਂ ਬਾਅਦ, ਦੋਸ਼ੀ ਨੇ ਲਾਸ਼ ਨੂੰ ਸੂਟਕੇਸ ਵਿੱਚ ਰੱਖਿਆ ਲਗਪਗ ਇੱਕ ਕਿਲੋਮੀਟਰ ਦੂਰ ਨਾਲੇ ਵਿੱਚ ਸੁੱਟ ਦਿੱਤਾ। ਪੁਲਿਸ ਨੂੰ ਮੌਕੇ ਤੋਂ ਖੂਨ ਦੇ ਧੱਬੇ ਵੀ ਮਿਲੇ, ਪਰ ਸੂਟਕੇਸ ਅਜੇ ਤੱਕ ਬਰਾਮਦ ਨਹੀਂ ਹੋਇਆ ਹੈ। ਪੁਲਿਸ ਨੂੰ ਸ਼ੱਕ ਹੈ ਕਿ ਕਿਸੇ ਰਾਹਗੀਰ ਨੇ ਸੂਟਕੇਸ ਚੁੱਕਿਆ ਹੋਵੇਗਾ।

Powered by Froala Editor

Girlfriend Murdered Body Locked In Suitcase Police Arrest Boyfriend

Comments


Recommended Stories
Latest
Crime News
Most Visited Stories