NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਉਤਰਾਖੰਡ ਚ ਯਾਤਰੀਆਂ ਨਾਲ ਭਰਿਆ ਟੈਂਪੋ ਨਦੀ ਵਿੱਚ ਡਿੱਗਿਆ, ਬਚਾਅ ਕਾਰਜ ਜਾਰੀ
June 26, 2025
Tempo-Full-Of-Passengers-Falls-I

Daily Gianwan Bureau / National

ਉਤਰਾਖੰਡ ਦੇ ਰੁਦਰਪ੍ਰਯਾਗ ਜ਼ਿਲ੍ਹੇ ਵਿੱਚ ਬਦਰੀਨਾਥ ਹਾਈਵੇਅ 'ਤੇ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਪਿੰਡ ਘੋਲਥਿਰ ਨੇੜੇ ਯਾਤਰੀਆਂ ਨਾਲ ਭਰਿਆ ਇੱਕ ਟੈਂਪੋ ਟਰੈਵਲਰ ਕੰਟਰੋਲ ਤੋਂ ਬਾਹਰ ਹੋ ਕੇ ਡੂੰਘੀ ਖੱਡ ਰਾਹੀਂ ਅਲਕਨੰਦਾ ਨਦੀ ਵਿੱਚ ਡਿੱਗ ਗਿਆ। ਹਾਦਸਾ ਵਾਪਰਨ ਦੀ ਸੂਚਨਾ ਮਿਲਦਿਆਂ ਹੀ, ਅਗਸਤਯਮੁਨੀ, ਰਤੁਦਾ ਅਤੇ ਗੋਚਰ ਥਾਣਿਆਂ ਤੋਂ ਪੁਲਿਸ ਫੋਰਸ ਅਤੇ ਐਸਡੀਆਰਐਫ ਟੀਮਾਂ ਨੂੰ ਤੁਰੰਤ ਮੌਕੇ 'ਤੇ ਭੇਜਿਆ ਗਿਆ। ਟੈਂਪੋ ਰੁਦਰਪ੍ਰਯਾਗ ਤੋਂ ਉੱਪਰ ਵੱਲ ਜਾ ਰਿਹਾ ਸੀ, ਜਦੋਂ ਇਹ ਹਾਦਸਾ ਵਾਪਰਿਆ।  ਬਚਾਅ ਟੀਮਾਂ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕਰ ਦਿੱਤਾ। ਕੁਝ ਜ਼ਖਮੀਆਂ ਨੂੰ ਸੁਰੱਖਿਅਤ ਬਾਹਰ ਕੱਢ ਕੇ ਇਲਾਜ ਲਈ ਹਸਪਤਾਲ ਭੇਜਿਆ ਗਿਆ। ਇੱਕ ਵਿਅਕਤੀ ਦੀ ਲਾਸ਼ ਵੀ ਬਰਾਮਦ ਹੋ ਚੁੱਕੀ ਹੈ, ਜਦਕਿ ਹੋਰ ਲੋਕਾਂ ਦੀ ਭਾਲ ਜਾਰੀ ਹੈ। ਸੀਨੀਅਰ ਅਧਿਕਾਰੀ ਨਿਗਰਾਨੀ ਹੇਠ ਕਾਰਜ SDRF, ਪੁਲਿਸ ਫੋਰਸ ਅਤੇ ਸਥਾਨਕ ਪ੍ਰਸ਼ਾਸਨ ਦੀਆਂ ਟੀਮਾਂ ਤਾਲਮੇਲ ਨਾਲ ਬਚਾਅ ਕਾਰਜ ਕਰ ਰਹੀਆਂ ਹਨ। ਸਾਰੇ ਕਾਰਜ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਹੋ ਰਹੇ ਹਨ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੂੰ ਹਾਦਸੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ।

Powered by Froala Editor

Tempo Full Of Passengers Falls Into River In Uttarakhand Rescue Operation Underway

Comments


Recommended Stories
Latest
Crime News
Most Visited Stories