NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
SIT ਵੱਲੋਂ ਕੀਤੇ ਗਏ ਹੈਰਾਨ ਕਰਨ ਵਾਲੇ ਖੁਲਾਸੇ Pre plan ਸੀ ਲਾਅ ਦੀ ਵਿਦਿਆਰਥਣ ਨਾਲ ਜਬਰ-ਜਨਾਹ; ਸੁਰੱਖਿਆ ਗਾਰਡ ਵੀ ਸ਼ਾਮਲ
June 30, 2025
Shocking-Revelations-Made-By-Sit

Daily Gianwan Bureau / National

ਕਲਕੱਤਾ ਲਾਅ ਕਾਲਜ ਵਿੱਚ ਵਿਦਿਆਰਥਣ ਨਾਲ ਹੋਏ ਸਮੂਹਿਕ ਜਬਰਜਨਾਹ ਮਾਮਲੇ ਵਿੱਚ ਹਰ ਰੋਜ਼ ਨਵੇਂ ਖੁਲਾਸੇ ਸਾਹਮਣੇ ਆ ਰਹੇ ਹਨ। ਪੁਲਿਸ ਨੇ ਦਸਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਚਾਰਾਂ ਵਿੱਚੋਂ ਤਿੰਨ ਲੋਕਾਂ ਨੇ ਪਹਿਲਾਂ ਹੀ ਪਲਾਨ ਬਣਾਇਆ ਗਿਆ ਸੀ। ਇਸ ਘਟਨਾ ਦੀ ਜਾਂਚ ਕਰ ਰਹੇ ਨੌਂ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀਆਂ ਨੇ ਇਹ ਵੀ ਪਾਇਆ ਕਿ ਤਿੰਨ ਮੁਲਜ਼ਮਾਂ ਮੋਨੋਜੀਤ ਮਿਸ਼ਰਾ, ਪ੍ਰਤਿਮ ਮੁਖਰਜੀ ਤੇ ਜ਼ੈਦ ਅਹਿਮਦ ਦਾ ਕਾਲਜ ਦੀਆਂ ਵਿਦਿਆਰਥਣਾਂ ਨਾਲ ਜਿਨਸੀ ਸ਼ੋਸ਼ਣ ਕਰਦੇ ਸਨ।

ਇਸ ਮਾਮਲੇ ਵਿੱਚ ਚੌਥਾ ਦੋਸ਼ੀ ਕਾਲਜ ਦਾ ਸੁਰੱਖਿਆ ਗਾਰਡ ਹੈ। ਅਧਿਕਾਰੀ ਦੇ ਅਨੁਸਾਰ, ਤਿੰਨੋਂ ਆਪਣੇ ਮੋਬਾਈਲ ਫੋਨਾਂ 'ਤੇ ਅਜਿਹੀਆਂ ਘਟਨਾਵਾਂ ਨੂੰ ਰਿਕਾਰਡ ਕਰਦੇ ਸਨ ਅਤੇ ਬਾਅਦ ਵਿੱਚ ਪੀੜਤਾਂ ਨੂੰ ਬਲੈਕਮੇਲ ਕਰਨ ਲਈ ਫੁਟੇਜ ਦੀ ਵਰਤੋਂ ਕਰਦੇ ਸਨ।

ਕੋਲਕਾਤਾ ਦੇ ਦੱਖਣੀ ਕਲਕੱਤਾ ਲਾਅ ਕਾਲਜ ਵਿੱਚ ਇੱਕ ਵਿਦਿਆਰਥਣ ਨਾਲ ਹੋਏ ਸਮੂਹਿਕ ਜਬਰਜਨਾਹ ਦੀ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਦੋਸ਼ੀ ਨੇ ਸੁਰੱਖਿਆ ਗਾਰਡ ਦਾ ਮੂੰਹ ਬੰਦ ਕਰਨ ਲਈ ਉਸ ਦਾ ਫੋਨ ਖੋਹ ਲਿਆ ਸੀ। 17 ਵਿਦਿਆਰਥੀਆਂ ਦੀ ਸੂਚੀ ਪੁਲਿਸ ਦੇ ਵਲੋਂ ਤਿਆਰ ਕੀਤੀ ਗਈ ਹੈ ਜੋ ਘਟਨਾ ਵਾਲੇ ਦਿਨ ਦੁਪਹਿਰ ਨੂੰ ਕਾਲਜ ਵਿੱਚ ਮੌਜੂਦ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ।

ਘਟਨਾ ਦਾ ਮੁੱਖ ਦੋਸ਼ੀ, ਤ੍ਰਿਣਮੂਲ ਵਰਕਰ ਮਨੋਜੀਤ ਮਿਸ਼ਰਾ ਸ਼ੁਰੂ ਤੋਂ ਹੀ ਬਹੁਤ ਪ੍ਰਭਾਵਸ਼ਾਲੀ ਰਿਹਾ ਹੈ। ਪਿਛਲੇ ਅਪ੍ਰੈਲ ਵਿੱਚ ਪੁਲਿਸ ਨਾਲ ਕੁੱਟਮਾਰ ਦੇ ਮਾਮਲੇ ਵਿੱਚ ਉਸ ਨੂੰ ਆਸਾਨੀ ਨਾਲ ਜ਼ਮਾਨਤ ਵੀ ਮਿਲ ਗਈ ਸੀ। ਉਸ ਦੇ ਖਿਲਾਫ ਪੁਲਿਸ ਕੋਲ ਛੇੜਛਾੜ, ਪਰੇਸ਼ਾਨੀ, ਹਮਲੇ ਅਤੇ ਇੱਥੋਂ ਤੱਕ ਕਿ ਜ਼ਬਰਦਸਤੀ ਦੀਆਂ ਕਈ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਸਨ।

Powered by Froala Editor

Shocking Revelations Made By Sit Pre Planned Rape Of Law Student Security Guard Also Involved

Comments


Recommended Stories
Latest
Crime News
Most Visited Stories