NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਹਰਿਆਣਾ ਚ ਸੜਕ ਹਾਦਸੇ 'ਚ ਪੂਰਾ ਪਰਿਵਾਰ ਹੋਇਆ ਖਤਮ, ਗਰਭਵਤੀ ਔਰਤ, ਪਤੀ ਅਤੇ ਪੁੱਤ ਦੀ ਮੌਤ
July 16, 2025
Entire-Family-Killed-In-Road-Acc

Daily Gianwan Bureau / National

ਹਰਿਆਣਾ ਦੇ ਰੇਵਾੜੀ ਜ਼ਿਲ੍ਹੇ ਦੇ ਬਾਵਲ ਇਲਾਕੇ ਨੇੜੇ ਦਿੱਲੀ-ਜੈਪੁਰ ਹਾਈਵੇਅ ‘ਤੇ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ ਹੈ। ਬੀਤੀ ਰਾਤ ਇੱਕ ਬੇਕਾਬੂ ਟਰਾਲੇ ਨੇ ਸਕੂਟਰ ਸਵਾਰ ਜੋੜੇ ਅਤੇ ਉਨ੍ਹਾਂ ਦੇ ਮਾਸੂਮ ਪੁੱਤ ਨੂੰ ਦਰੜ ਦਿੱਤਾ। ਇਸ ਭਿਆਨਕ ਹਾਦਸੇ ਵਿਚ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਔਰਤ ਅੱਠ ਮਹੀਨਿਆਂ ਦੀ ਗਰਭਵਤੀ ਸੀ।

ਹਾਦਸੇ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਦੀ ਪਛਾਣ ਅਮਿਤ ਅਤੇ ਉਸ ਦੀ ਪਤਨੀ ਰਾਖੀ ਵਜੋਂ ਹੋਈ ਹੈ, ਜੋ ਦਿੱਲੀ ਦੇ ਰਹਿਣ ਵਾਲੇ ਸਨ। ਦੋਵੇਂ ਆਪਣੇ 5 ਸਾਲ ਦੇ ਪੁੱਤਰ ਨਾਲ ਕਿਸੇ ਨਿੱਜੀ ਕੰਮ ਲਈ ਸਕੂਟਰ ‘ਤੇ ਰੇਵਾੜੀ ਆਏ ਸਨ ਅਤੇ ਵਾਪਸ ਆਉਂਦੇ ਸਮੇਂ ਇਹ ਹਾਦਸਾ ਵਾਪਰਿਆ। ਚਸ਼ਮਦੀਦਾਂ ਅਨੁਸਾਰ ਹਾਈਵੇਅ ‘ਤੇ ਟਰਾਲਾ ਅਚਾਨਕ ਡਿਵਾਈਡਰ ਪਾਰ ਕਰ ਗਿਆ ਅਤੇ ਉਲਟ ਦਿਸ਼ਾ ਵਿੱਚ ਆ ਗਿਆ। ਸਾਹਮਣੇ ਤੋਂ ਆ ਰਹੇ ਸਕੂਟਰ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਸਕੂਟਰ ਚਕਨਾਚੂਰ ਹੋ ਗਿਆ ਅਤੇ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਹਾਦਸੇ ਤੋਂ ਬਾਅਦ ਚਾਲਕ ਟਰਾਲਾ ਛੱਡ ਕੇ ਭੱਜ ਗਿਆ। ਟਰਾਲਾ ਨੇੜਲੀ ਕੰਧ ਨਾਲ ਟਕਰਾ ਗਈ, ਜਿਸ ਦੇ ਨੇੜੇ ਮਜ਼ਦੂਰ ਇੱਕ ਢਾਬੇ ਵਿੱਚ ਸੁੱਤੇ ਪਏ ਸਨ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਨਾਲ ਹੀ ਟਰਾਲਾ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਸਕੈਨ ਕਰ ਰਹੀ ਹੈ ਅਤੇ ਟਰਾਲੇ ਦੇ ਰਜਿਸਟ੍ਰੇਸ਼ਨ ਨੰਬਰ ਦੇ ਆਧਾਰ ‘ਤੇ ਜਾਂਚ ਕੀਤੀ ਜਾ ਰਹੀ ਹੈ।

Powered by Froala Editor

Entire Family Killed In Road Accident In Haryana Pregnant Woman Husband And Son Die

Comments


Recommended Stories
Latest
Crime News
Most Visited Stories