NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
UP ਦੇ ਨੌਜਵਾਨ ਦੀ ਨੀਲੇ ਡਰੰਮ 'ਚੋਂ ਮਿਲੀ ਲਾਸ਼, ਸ਼ਰੀਰ ਨੂੰ ਪਿਘਲਾਉਣ ਲਈ ਮਿਲਾਇਆ ਗਿਆ ਨੂਨ
August 18, 2025
Body-Of-Up-Youth-Found-In-Blue-D

Daily Gianwan Bureau / National

ਉੱਤਰ ਪ੍ਰਦੇਸ਼ ਦੇ ਮੇਰਠ ਤੋਂ ਬਾਅਦ ਹੁਣ ਰਾਜਸਥਾਨ ਦੇ ਖੈਰਥਲ-ਤਿਜਾਰਾ ਜ਼ਿਲ੍ਹੇ ਦੇ ਕਿਸ਼ਨਗੜ੍ਹ ਬਾਸ ਦੀ ਆਦਰਸ਼ ਕਲੋਨੀ ਵਿੱਚ ਐਤਵਾਰ ਨੂੰ ਨੀਲੇ ਡਰਮ ਵਾਲੀ ਘਟਨਾ ਸਾਹਮਣੇ ਆਈ। ਦਸ ਦਈਏ ਕਿ ਘਰ ਦੀ ਛੱਤ 'ਤੇ ਰੱਖੇ ਨੀਲੇ ਡਰੰਮ ਵਿੱਚ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਮ੍ਰਿਤਕ ਦੀ ਪਛਾਣ ਹੰਸਰਾਜ ਉਰਫ ਸੂਰਜ ਵਜੋਂ ਹੋਈ ਹੈ, ਜੋ ਕਿ ਯੂਪੀ ਦੇ ਸ਼ਾਹਜਹਾਂਪੁਰ ਜ਼ਿਲ੍ਹੇ ਦਾ ਰਹਿਣ ਵਾਲਾ ਹੈ।

ਇਸ ਮਾਮਲੇ ਵਿੱਚ ਸਭ ਤੋਂ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਮ੍ਰਿਤਕ ਦੀ ਪਤਨੀ ਅਤੇ ਤਿੰਨ ਬੱਚੇ ਘਟਨਾ ਤੋਂ ਬਾਅਦ ਤੋਂ ਹੀ ਲਾਪਤਾ ਹਨ। ਪੁਲਿਸ ਨੇ ਕਿਹਾ ਕਿ ਲਾਸ਼ 'ਤੇ ਨਮਕ ਪਾਇਆ ਗਿਆ ਸੀ ਤਾਂ ਜੋ ਬਦਬੂ ਨਾ ਫੈਲੇ। ਸ਼ੱਕ ਹੈ ਕਿ ਕਤਲ ਸ਼ਨੀਵਾਰ ਰਾਤ ਨੂੰ ਗਲਾ ਘੁੱਟ ਕੇ ਕੀਤਾ ਗਿਆ ਸੀ ਅਤੇ ਲਾਸ਼ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ ਗਈ ਸੀ।

ਜਾਣਕਾਰੀ ਅਨੁਸਾਰ ਹੰਸਰਾਜ ਲਗਪਗ ਦੋ ਮਹੀਨੇ ਪਹਿਲਾਂ ਕਿਸ਼ਨਗੜ੍ਹ ਬਾਸ ਵਿੱਚ ਮਕਾਨ ਮਾਲਕ ਰਾਜੇਸ਼ ਸ਼ਰਮਾ ਦੇ ਘਰ ਦੀ ਛੱਤ 'ਤੇ ਬਣੇ ਕਮਰਿਆਂ ਵਿੱਚ ਆਪਣੀ ਪਤਨੀ ਅਤੇ ਬੱਚਿਆਂ ਨਾਲ ਕਿਰਾਏ 'ਤੇ ਰਹਿਣ ਆਇਆ ਸੀ। ਸ਼ਨੀਵਾਰ ਸ਼ਾਮ ਤੱਕ ਬੱਚੇ ਇਲਾਕੇ ਵਿੱਚ ਖੇਡਦੇ ਦਿਖਾਈ ਦੇ ਰਹੇ ਸਨ, ਪਰ ਉਸ ਤੋਂ ਬਾਅਦ ਅਚਾਨਕ ਪਤਨੀ ਅਤੇ ਬੱਚੇ ਗਾਇਬ ਹੋ ਗਏ।

 ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਰਾਜੇਂਦਰ ਨਿਰਵਾਣ ਅਤੇ ਥਾਣਾ ਇੰਚਾਰਜ ਜਤਿੰਦਰ ਸਿੰਘ ਸ਼ੇਖਾਵਤ ਪੁਲਿਸ ਫੋਰਸ ਨਾਲ ਮੌਕੇ 'ਤੇ ਪਹੁੰਚੇ। ਐਫਐਸਐਲ ਟੀਮ ਨੇ ਵੀ ਮੌਕੇ ਤੋਂ ਸਬੂਤ ਇਕੱਠੇ ਕੀਤੇ। ਫਿਲਹਾਲ ਕਤਲ ਦਾ ਕਾਰਨ ਅਤੇ ਦੋਸ਼ੀ ਕੌਣ ਹਨ, ਇਹ ਸਪੱਸ਼ਟ ਨਹੀਂ ਹੈ।

Powered by Froala Editor

Body Of Up Youth Found In Blue Drum Salt Was Mixed To Melt The Body

Comments


Recommended Stories
Latest
Crime News
Most Visited Stories