NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ
November 13, 2025
After-Delhi-Blast-15-Accused-Arr

Daily Gianwan Bureau / National

ਕੇਂਦਰ ਸਰਕਾਰ ਨੇ ਦਿੱਲੀ ਵਿੱਚ ਲਾਲ ਕਿਲ੍ਹੇ ਨੇੜੇ ਹੋਏ ਕਾਰ ਬੰਬ ਧਮਾਕਿਆਂ ਨੂੰ ਅੱਤਵਾਦੀ ਹਮਲਾ ਐਲਾਨ ਕੀਤਾ ਹੈ। ਜਾਂਚ ਏਜੰਸੀਆਂ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰ ਰਹੀਆਂ ਹਨ ਅਤੇ ਅੱਤਵਾਦੀਆਂ ਵਿਰੁੱਧ ਕਾਰਵਾਈ ਜਾਰੀ ਹੈ। ਇਸ ਦੌਰਾਨ, ਅਸਾਮ ਵਿੱਚ ਸੋਸ਼ਲ ਮੀਡੀਆ ’ਤੇ ਭੜਕਾਊ ਅਤੇ ਹਿੰਸਾ ਭੜਕਾਉਣ ਵਾਲੀਆਂ ਪੋਸਟਾਂ ਕਰਨ ਦੇ ਦੋਸ਼ ਵਿੱਚ 15 ਲੋਕ ਗ੍ਰਿਫਤਾਰ ਕੀਤੇ ਗਏ। ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਦੇ ਅਨੁਸਾਰ, ਇਹ ਗ੍ਰਿਫਤਾਰੀਆਂ ਦਿੱਲੀ ਧਮਾਕਿਆਂ ਤੋਂ ਬਾਅਦ ਪਾਈ ਗਈਆਂ ਪੋਸਟਾਂ ਅਤੇ ਸਮਰਥਨ ਵਾਲੀਆਂ ਇਮੋਜੀਆਂ ਦੇ ਸਬੰਧ ਵਿੱਚ ਕੀਤੀਆਂ ਗਈਆਂ। ਗ੍ਰਿਫਤਾਰੀਆਂ ਵਿੱਚ ਰਫੀਜ਼ੁਲ ਅਲੀ (ਬੋਂਗਾਈਗਾਓਂ), ਫੋਰਿਦ ਉਦੀਨ ਲਸਕਰ (ਹੈਲਾਕੰਡੀ), ਇਨਾਮੁਲ ਇਸਲਾਮ (ਲਖੀਮਪੁਰ), ਫਿਰੋਜ਼ ਅਹਿਮਦ, ਪਾਪੋਨ (ਲਖੀਮਪੁਰ), ਸ਼ਾਹਿਲ ਸ਼ੋਮਨ ਸਿਕਦਾਰ ਅਤੇ ਸ਼ਾਹਿਦੁਲ ਇਸਲਾਮ (ਬਰਪੇਟਾ), ਰਕੀਬੁਲ ਸੁਲਤਾਨ (ਬਾਰਪੇਟਾ), ਨਸੀਮ ਅਕਰਮ (ਹੋਜਾਈ), ਤਸਲੀਮ ਅਹਿਮਦ (ਕਮਰੂਪ) ਅਤੇ ਅਬਦੁਰ ਰੋਹੀਮ ਮੁੱਲਾ ਬੱਪੀ ਹੁਸੈਨ (ਦੱਖਣੀ ਸਲਮਾਰਾ) ਸ਼ਾਮਲ ਹਨ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਅੱਤਵਾਦ ਨੂੰ ਉਤਸ਼ਾਹਿਤ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਰਾਜ ਵਿੱਚ ਕਾਨੂੰਨ-ਵਿਵਸਥਾ ਬਨਾਈ ਰੱਖਣ ਨੂੰ ਪਹਿਲੀ ਤਰਜੀਹ ਦਿੱਤੀ ਜਾ ਰਹੀ ਹੈ। ਜਨਤਾ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਸੋਸ਼ਲ ਮੀਡੀਆ ’ਤੇ ਸਨਦੀਹਜਨਕ ਪੋਸਟਾਂ ਸਾਂਝੀਆਂ ਕਰਨ ਤੋਂ ਗੁਰੇਜ਼ ਕਰਨ।

After Delhi Blast 15 Accused Arrested For Provocative Posts On Social Media Cm Sharma Reveals Names

Comments


Recommended Stories
Latest
Crime News
Most Visited Stories