NOW
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ‘ਜੀਵਨਜੋਤ’ ਨੂੰ ਮਿਲੀ ਹੋਰ ਰਫ਼ਤਾਰ; ਬਾਲ ਭਿਖਿਆ ਵਿੱਚੋਂ 39 ਬੱਚਿਆਂ ਨੂੰ ਕਰਵਾਇਆ ਰੈਸਕਿਊ    ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਉਹਨਾਂ ਦੇ ਅੰਗ ਬਚਾਉਣ ਦਾ ਮੌਕਾ ਦਿੱਤਾ    ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ    ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ   
ਘਰੇਲੂ ਕਲੇਸ਼ ਨੇ ਲਿਆ ਖੂਨੀ ਰੂਪ: ਸੱਸ ਨੂੰ ਬਚਾਉਂਦੀ ਨੂੰਹ ਦੇ ਵਜਿਆ ਚਾਕੂ, ਹੋਈ ਮੌਤ, ਪਤਨੀ ’ਤੇ ਕੀਤੇ 15 ਵਾਰ
December 29, 2025
Domestic-Dispute-Turns-Bloody-Da

Daily Gianwan Bureau / National

ਸਨੌਰ ਥਾਣਾ ਖੇਤਰ ਵਿੱਚ ਘਰੇਲੂ ਤਕਰਾਰ ਨੇ ਖੂਨੀ ਰੂਪ ਧਾਰ ਲਿਆ, ਜਿੱਥੇ 65 ਸਾਲਾ ਸਹੁਰੇ ਵੱਲੋਂ ਹਮਲੇ ਵਿੱਚ 19 ਸਾਲਾ ਨੂੰਹ ਦੀ ਮੌਤ ਹੋ ਗਈ, ਜਦਕਿ ਸੱਸ ਗੰਭੀਰ ਜ਼ਖ਼ਮੀ ਹੋ ਗਈ। ਘਟਨਾ 26 ਦਸੰਬਰ ਤੜਕੇ ਕਰੀਬ ਤਿੰਨ ਵਜੇ ਵਾਪਰੀ। ਪੁਲਿਸ ਮੁਤਾਬਕ, ਆਰੋਪੀ ਪ੍ਰਕਾਸ਼ ਚੰਦ ਅਕਸਰ ਘਰੇਲੂ ਗੱਲਾਂ ’ਤੇ ਗੁੱਸੇ ਵਿੱਚ ਆ ਜਾਂਦਾ ਸੀ। ਉਸ ਰਾਤ ਘਰੇਲੂ ਝਗੜੇ ਦੌਰਾਨ ਉਸ ਨੇ ਆਪਣੀ ਪਤਨੀ ਮਲਕੀਤ ਕੌਰ ’ਤੇ ਹਮਲਾ ਕੀਤਾ। ਸੱਸ ਦੀਆਂ ਚੀਖਾਂ ਸੁਣ ਕੇ ਬਚਾਅ ਲਈ ਆਈ ਨੂੰਹ ਅੰਜੂ ਕੌਰ ’ਤੇ ਵੀ ਹਮਲਾ ਹੋਇਆ, ਜਿਸ ਨਾਲ ਉਸ ਦੀ ਮੌਤ ਹੋ ਗਈ। ਤਿੰਨਾਂ ਜ਼ਖ਼ਮੀਆਂ ਨੂੰ ਰਾਜਿੰਦਰਾ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਅੰਜੂ ਕੌਰ ਨੇ ਦਮ ਤੋੜ ਦਿੱਤਾ, ਜਦਕਿ ਮਲਕੀਤ ਕੌਰ ਅਤੇ ਆਰੋਪੀ ਦਾ ਇਲਾਜ ਜਾਰੀ ਹੈ। ਮ੍ਰਿਤਕਾ ਦੀ ਪਛਾਣ ਅੰਜੂ ਕੌਰ ਵਜੋਂ ਹੋਈ ਹੈ। ਪੁਲਿਸ ਨੇ ਅੰਜੂ ਦੇ ਦਾਦਾ ਭਲਦੇਵ ਸਿੰਘ ਦੀ ਸ਼ਿਕਾਇਤ ’ਤੇ ਆਰੋਪੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਨੌਰ ਦੇ ਇੰਚਾਰਜ ਹਰਮਿੰਦਰ ਸਿੰਘ ਨੇ ਦੱਸਿਆ ਕਿ ਹਸਪਤਾਲ ਤੋਂ ਛੁੱਟੀ ਮਿਲਣ ਉਪਰੰਤ ਆਰੋਪੀ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।

Domestic Dispute Turns Bloody Daughter In Law Stabbed To Death While Saving Mother In Law Wife Stabbed 15 Times

Comments


Recommended Stories
Latest
Crime News
Most Visited Stories