NOW
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ    ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼    ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ    ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ    ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ    ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ    ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ    ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ    ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ 'ਆਲ ਇੰਡੀਆ ਟੂਰਿਸਟ ਪਰਮਿਟ' ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ 'ਤੇ: ਹਰਪਾਲ ਸਿੰਘ ਚੀਮਾ   
ਭਾਰਤੀ ਰੇਲਵੇ \'ਚ ਖ਼ਤਮ ਹੋਈ ਅੰਗਰੇਜ਼ੀ ਨਿਸ਼ਾਨੀ ! ਹੁਣ ਨਹੀਂ ਪਹਿਨਿਆ ਜਾਵੇਗਾ ਕਾਲਾ ਕੋਟ, ਸਰਕਾਰ ਨੇ ਲਿਆ ਵੱਡਾ ਫੈਸਲਾ
January 10, 2026
English-sign-has-ended-in-indian

Amanpreet Kaur / New Delhi

ਦਿੱਲੀ: ਕੇਂਦਰੀ ਰੇਲਵੇ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਸ਼ੁੱਕਰਵਾਰ ਨੂੰ ਰੇਲਵੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਬਸਤੀਵਾਦੀ (Colonial) ਸੋਚ ਪੂਰੀ ਤਰ੍ਹਾਂ ਛੱਡਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਅੰਗਰੇਜ਼ਾਂ ਦੇ ਜ਼ਮਾਨੇ ਦਾ ਪ੍ਰਸਿੱਧ ‘ਬੰਦ ਗਲੇ ਦਾ ਕਾਲਾ ਸੂਟ’ ਹੁਣ ਰੇਲਵੇ ਦੀ ਰਸਮੀ ਪੋਸ਼ਾਕ ਨਹੀਂ ਰਹੇਗਾ। ਇਹ ਪਹਿਨਾਵਾ ਅੰਗਰੇਜ਼ਾਂ ਨੇ ਸ਼ੁਰੂ ਕੀਤਾ ਸੀ ਅਤੇ ਹੁਣ ਇਸ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਇਹ ਡਰੈੱਸ ਪਹਿਲਾਂ ਨਿਰੀਖਣ, ਪਰੇਡ ਅਤੇ ਵਿਸ਼ੇਸ਼ ਮੌਕਿਆਂ ਤੇ ਸੀਨੀਅਰ ਅਧਿਕਾਰੀਆਂ ਲਈ ਸੀ, ਹਾਲਾਂਕਿ ਗਰੁੱਪ-ਡੀ, ਟ੍ਰੈਕਮੈਨ ਅਤੇ ਤਕਨੀਕੀ ਸਟਾਫ ’ਤੇ ਇਹ ਲਾਗੂ ਨਹੀਂ ਸੀ। ਰੇਲ ਮੰਤਰੀ ਨੇ ਕਿਹਾ ਕਿ ਬਸਤੀਵਾਦੀ ਮਾਨਸਿਕਤਾ ਨੂੰ ਹਟਾਉਣਾ ਹਰ ਰੇਲਵੇ ਅਧਿਕਾਰੀ ਦੀ ਜ਼ਿੰਮੇਵਾਰੀ ਹੈ, ਚਾਹੇ ਉਹ ਕੰਮ ਕਰਨ ਦਾ ਤਰੀਕਾ ਹੋਵੇ ਜਾਂ ਪਹਿਨਾਵਾ। ਇਸ ਮੌਕੇ ’ਤੇ ਵਿਲੱਖਣ ਕੰਮਾਂ ਲਈ 100 ਰੇਲਵੇ ਅਧਿਕਾਰੀਆਂ ਨੂੰ 70ਵੇਂ ਅਤਿ ਵਿਸ਼ੇਸ਼ ਰੇਲ ਸੇਵਾ ਪੁਰਸਕਾਰ ਸਮਾਰੋਹ ਵਿੱਚ ਸਨਮਾਨਿਤ ਕੀਤਾ ਗਿਆ। ਅਸ਼ਵਿਨੀ ਵੈਸ਼ਨਵ ਨੇ ਸਾਲ 2026 ਲਈ ਰੇਲਵੇ ਦੇ ਛੇ ਵੱਡੇ ਟੀਚੇ ਵੀ ਘੋਸ਼ਿਤ ਕੀਤੇ। ਉਨ੍ਹਾਂ ਨੇ ਦੱਸਿਆ ਕਿ “52 ਹਫ਼ਤੇ, 52 ਸੁਧਾਰ” ਅਭਿਆਨ ਦੇ ਤਹਿਤ ਸੇਵਾ, ਉਤਪਾਦਨ, ਨਿਰਮਾਣ ਅਤੇ ਸਹੂਲਤਾਂ ਸਮੇਤ ਹਰ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਜਾਣਗੇ।

English sign has ended in indian railways now black coat will not be worn government has taken a big decision

Comments


Recommended Stories
Latest
Crime News
Most Visited Stories